ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਕਈ ਆਗੂ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ ਨਾਲ ਮੁਲਾਕਾਤ ਕਰ ਰਹੇ ਹਨ। ਬਲਬੀਰ ਸਿੱਧੂ, ਸੁੰਦਰ ਸ਼ਾਮ ਅਰੋੜਾ, ਰਾਜ ਕੁਮਾਰ ਵੇਰਕਾ ਤੋਂ ਇਲਾਵਾ ਹੋਰ ਕਈ ਕਾਂਗਰਸੀ ਆਗੂ ਮੀਟਿੰਗ ਵਿੱਚ ਮੌਜੂਦ ਹਨ।
ਕਾਂਗਰਸ ਨੂੰ ਲੱਗੇਗਾ ਝਟਕਾ: ਦੱਸ ਦਈਏ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ ਤੇ ਇਸ ਦੌਰਾਨ ਭਾਜਪਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਈ ਅਕਾਲੀ ਤੇ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਹੋ ਸਕਦਾ ਹੈ ਕੇ ਇਹ ਚਿਹਰੇ ਵੀ ਕਾਂਗਰਸ ਵਿੱਚ ਸ਼ਾਮਲ ਹੋ ਜਾਣ, ਜਿਸ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗੇਗਾ।
ਬਠਿੰਡਾ ਤੋਂ ਅਕਾਲੀ ਦਲ ਦੇ ਆਗੂ ਸਵਰੂਪ ਸਿੰਗਲਾ, ਬਰਨਾਲਾ ਤੋਂ ਕਾਂਗਰਸੀ ਆਗੂ ਕੇਵਲ ਢਿੱਲੋਂ ਅਤੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ। ਦੂਜੇ ਪਾਸੇ ਗੁਰਪ੍ਰੀਤ ਸਿੰਘ ਕਾਂਗੜ, ਸੁੰਦਰ ਸ਼ਾਮ ਅਰੋੜਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਕਈ ਹੋਰ ਆਗੂਆਂ ਦੇ ਵੀ ਭਾਜਪਾ 'ਚ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਕਾਂਗਰਸ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ: ਕਾਬਿਲੇਗੌਰ ਹੈ ਕਿ ਕਾਂਗਰਸ ਪਾਰਟੀ ਪੰਜਾਬ ਚ ਬਿਖਰਦੀ ਹੋਈ ਨਜਰ ਆ ਰਹੀ ਹੈ। ਕੁਝ ਸਮਾਂ ਪਹਿਲਾਂ ਹੀ ਸੁਨੀਲ ਜਾਖੜ ਨੇ ਬੀਜੇਪੀ ਜੁਆਇਨ ਕੀਤੀ ਸੀ। ਉਸ ਤੋਂ ਬਾਅਦ ਇਸ ਤਰ੍ਹਾਂ ਦੀ ਗੱਲਾਂ ਸਾਹਮਣੇ ਆਉਣੀਆਂ ਕਾਂਗਰਸ ਦੇ ਲਈ ਵੱਡਾ ਝਟਕਾ ਹੈ। ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਨਾਰਾਜਗੀ ਦੇ ਚੱਲਦਿਆ ਹੀ ਛੱਡਿਆ ਸੀ। ਇਨ੍ਹਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਤੋਂ ਨਾਰਾਜ਼ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਮੁੱਖ ਮੰਤਰੀ ਦਾ ਅਹੁਦਾ ਅਤੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਭਾਜਪਾ ਨਾਲ ਗਠਜੋੜ ਕਰ ਲਿਆ ਸੀ। ਇਸ ਤੋਂ ਬਾਅਦ ਕਾਂਗਰਸ ਬਿਖਰਦੀ ਜਾ ਰਹੀ ਹੈ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਕੇਸ : ਪੁਲਿਸ ਨੇ ਸ਼ੱਕੀ ਸ਼ਾਰਪ ਸ਼ੂਟਰਾਂ ਦੀ ਕੀਤੀ ਪਛਾਣ, ਜਾਣੋ ਕੌਣ ਹਨ ਇਹ ਸ਼ੂਟਰ...