ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਖਾਨਾਜੰਗੀ ਘਟਣ ਦਾ ਨਾਮ ਨਹੀਂ ਲੈ ਰਹੀ ਹੈ। ਲਗਾਤਾਰ ਸਿੱਧੂ ਤੇ ਕੈਪਟਨ ਧੜੇ ਦੇ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹੁਣ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਘਰ ਨਵਜੋਤ ਸਿੰਘ ਸਿੱਧੂ, ਦਰਸ਼ਨ ਬਰਾੜ, ਕੁਲਬੀਰ ਜ਼ੀਰਾ, ਦਵਿੰਦਰ ਘੁਬਾਇਆ, ਕੁਲਜੀਤ ਨਾਗਰਾ, ਸੁਖਵਿੰਦਰ ਡੈਨੀ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਵੱਲੋਂ ਮੀਟਿੰਗ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਪਿਛਲੇ ਦਿਨ੍ਹੀਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਵੱਲੋਂ ਕਾਂਗਰਸੀ ਕਲੇਸ਼ ਨੂੰ ਖਤਮ ਕਰਨ ਦੇ ਲਈ ਕੈਪਟਨ ਅਤੇ ਸਿੱਧੂ ਦੇ ਨਾਲ ਮੀਟਿੰਗ ਕੀਤੀ ਗਈ ਸੀ। ਦੋਵਾਂ ਆਗੂਆਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਰਾਵਤ ਨੇ ਕਿਹਾ ਸੀ ਕਿ ਕਾਂਗਰਸ ਦੇ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਰਾਵਤ ਦੇ ਵਾਪਿਸ ਜਾਣ ਤੋਂ ਬਾਅਦ ਕਾਂਗਰਸ ਦੇ ਦੋਵੇਂ ਧੜੇ ਫਿਰ ਤੋਂ ਸਰਗਰਮ ਹੋ ਗਏ ਹਨ।
ਇਹ ਵੀ ਪੜ੍ਹੋ:ਵਿਰੋਧੀ ਪਾਰਟੀਆਂ ਨੂੰ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਹੀ ਇਹ ਗੱਲ...