ETV Bharat / city

ਸਾਂਸਦ ਪ੍ਰਨੀਤ ਕੌਰ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖਿਆ ਪੱਤਰ, ਕਿਹਾ... - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ

ਕਾਂਗਰਸ ਸਾਂਸਦ ਪ੍ਰਨੀਤ ਕੌਰ ਵੱਲੋਂ ਕਣਕ ’ਚੋਂ ਨਿੱਕਲ ਰਹੇ ਘੱਟ ਝਾੜ ਅਤੇ ਇਸ ਨਾਲ ਕਿਸਾਨਾਂ ਦੇ ਹੋ ਰਹੇ ਆਰਥਿਕ ਨੁਕਸਾਨ ਨੂੰ ਲੈਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖਿਆ ਗਿਆ (PRENEET KAUR WROTE A LETTER TO UNION AGRICULTURE MINISTER NARINDER SINGH TOMAR) ਹੈ। ਉਨ੍ਹਾਂ ਪੱਤਰ ਲਿਖਦਿਆਂ ਕਿਸਾਨਾਂ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ ਕੀਤੀ ਹੈ।

ਸਾਂਸਦ ਪ੍ਰਨੀਤ ਕੌਰ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖਿਆ ਪੱਤਰ

author img

By

Published : Apr 12, 2022, 5:37 PM IST

ਚੰਡੀਗੜ੍ਹ: ਪਟਿਆਲਾ ਤੋਂ ਕਾਂਗਰਸ ਸਾਂਸਦ ਪ੍ਰਨੀਤ ਕੌਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖਿਆ ਗਿਆ (PRENEET KAUR WROTE A LETTER TO UNION AGRICULTURE MINISTER NARINDER SINGH TOMAR) ਹੈ। ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆ ਰਹੀ ਕਮੀ ਅਤੇ ਉਸਦੇ ਨੁਕਸਾਨ ਦੀ ਭਰਪਾਈ ਸਬੰਧੀ ਕਾਂਗਰਸ ਸਾਂਸਦ ਵੱਲੋਂ ਪੱਤਰ ਲਿਖਿਆ ਗਿਆ ਹੈ।

ਇਸ ਪੱਤਰ ਵਿੱਚ ਉਨ੍ਹਾਂ ਖੇਤੀ ਬਾੜੀ ਮੰਤਰੀ ਨੂੰ ਦੱਸਿਆ ਕਿ ਮੀਂਹ ਨਾ ਪੈਣ ਕਾਰਨ ਗਰਮੀ ਹੱਦ ਤੋਂ ਵੱਧ ਪਈ ਜਿਸ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਵੀ ਤੋੜ ਦਿੱਤੇ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਗਰਮੀ ਦੇ ਕਾਰਨ ਹਰ ਕਿਸਾਨ ਨੂੰ ਪ੍ਰਤੀ ਏਕੜ 5 ਤੋਂ 7 ਕੁਇੰਟਲ ਤੱਕ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ।

  • Wrote a letter to the Min. of Agriculture @nstomar urging him to provide compensation of around 10-15 thousand per acre to our farmers for the loss of yeild due to extreme heat wave. The wheat yeild has this year declined by 5-7 quintal resulting in huge losses to our farmers. pic.twitter.com/k8HVWIbUez

    — Preneet Kaur (@preneet_kaur) April 12, 2022 " class="align-text-top noRightClick twitterSection" data=" ">

ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਹਿਲਾਂ ਇੱਕ ਕਿੱਲੇ ਵਿੱਚੋਂ ਕਰੀਬ 20 ਤੋਂ 22 ਕੁਇੰਟਲ ਕਣਕ ਨਿੱਕਲਦੀ ਸੀ ਪਰ ਇਸ ਵਾਰ ਪਈ ਜ਼ਿਆਦਾ ਗਰਮੀ ਦੇ ਕਾਰਨ ਇਹ ਝਾੜ ਘਟ ਕੇ 15 ਤੋਂ 17 ਕੁਇੰਟਲ ਤੱਕ ਹੀ ਰਹਿ ਗਿਆ ਹੈ ਜਿਸ ਕਾਰਨ ਅੰਨਦਾਤੇ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਨੀਤ ਕੌਰ ਨੇ ਦੱਸਿਆ ਕਿ ਕਿਸਾਨ ਨੂੰ ਇੱਕ ਕਿੱਲੇ ਪਿੱਛੇ 10 ਤੋਂ 15 ਹਜ਼ਾਰ ਰੁਪਏ ਦਾ ਹਰਜ਼ਾਨਾ ਝੱਲਣਾ ਪੈ ਰਿਹਾ ਹੈ ਜਿਸ ਕਾਰਨ ਸੂਬੇ ਦਾ ਕਿਸਾਨ ਨਿਰਾਸ਼ਾ ਦੇ ਆਲਮ ਵਿੱਚ ਹੈ।

ਸਾਂਸਦ ਵੱਲੋਂ ਖੇਤੀ ਮੰਤਰੀ ਨੂੰ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਨਿੱਜੀ ਸਕੂਲਾਂ ਖਿਲਾਫ਼ ਮਾਨ ਸਰਕਾਰ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ

ETV Bharat Logo

Copyright © 2025 Ushodaya Enterprises Pvt. Ltd., All Rights Reserved.