ETV Bharat / city

'ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਹੇਠ 9 ਫ਼ਰਵਰੀ ਤੋਂ ਖੁੱਲ੍ਹਣਗੇ ਮੈਰੀਟੋਰੀਅਸ ਸਕੂਲ' - ਚੰਡੀਗੜ੍ਹ

ਸੂਬੇ 'ਚ ਸਰਕਾਰੀ ਸਕੂਲ ਖੋਲਣ ਮਗਰੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਥਿਤ ਮੈਰੀਟੋਰੀਅਸ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ। ਇਹ ਸਕੂਲ 9 ਫ਼ਰਵਰੀ ਤੋਂ ਕੋਵਿਡ-19 ਤੋਂ ਬਚਾਅ ਸਬੰਧੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਖੋਲ੍ਹੇ ਜਾਣਗੇ। ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ 'ਚ ਤਬਦੀਲ ਕੀਤੇ ਗਏ ਸਨ।

'ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਹੇਠ 9 ਫ਼ਰਵਰੀ ਤੋਂ ਖੁੱਲ੍ਹਣਗੇ ਮੈਰੀਟੋਰੀਅਸ ਸਕੂਲ'

author img

By

Published : Feb 6, 2021, 11:06 PM IST

ਚੰਡੀਗੜ੍ਹ:ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲ੍ਹਣ ਤੋਂ ਬਾਅਦ ਹੁਣ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫ਼ਰਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ 'ਚ ਤਬਦੀਲ ਕੀਤੇ ਗਏ ਸਨ ਤੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਉੱਥੇ ਕੁਅਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰਨ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੰ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰੈਜ਼ੀਡੈਂਸ਼ੀਅਲ ਸਕੂਲ “ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ’’ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਹਨ। ਮੈਡੀਕਲ ਤੇ ਇੰਜੀਨੀਅਰਿੰਗ ਸੰਸਥਾਵਾਂ 'ਚ ਦਾਖਲਾ ਲੈਣ ਲਈ, ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਬੋਰਡਿੰਗ ਤੇ ਠਹਿਰਣ ਸਬੰਧੀ ਸਹੂਲਤਾਂ ਸਣੇ ਮੁਫ਼ਤ ਸਿੱਖਿਆ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਮੁੜ ਖੋਲਣ ਦੇ ਫੈਸਲੇ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ, ਮੈੱਸ, ਕੰਟੀਨ ਵਰਕਰਾਂ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਲਾਜ਼ਮੀ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 11ਵੀਂ ਜਮਾਤ 'ਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ।

“ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਦਿਆਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਇੱਕ ਮੌਕਾ ਦੇਣ ਦਾ ਫੈਸਲਾ ਕੀਤਾ ਹੈ, ਜਿਨਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਵਿਚ ਨਾਂ ਦਰਜ ਕਰਵਾਇਆ ਸੀ।” ਇਹ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਵਿਦਿਆਰਥੀਆਂ ਨੂੰ 2021-22 ਸੈਸ਼ਨ ਲਈ ਮੈਰੀਟੋਰੀਅਸ ਸਕੂਲਾਂ ਵਿੱਚ 12 ਵੀਂ ਜਮਾਤ ਵਿੱਚ ਮੈਰਿਟ ਦੇ ਅਧਾਰ ’ਤੇ ਦਾਖਲਾ ਦਿੱਤਾ ਜਾਵੇਗਾ।

ਸਿੰਗਲਾ ਨੇ ਦੱਸਿਆ ਕਿ ਸਾਰੇ ਮੈਰੀਟੋਰੀਅਸ ਸਕੂਲਾਂ ਦੇ 12 ਵੀਂ ਜਮਾਤ ਦੇ ਵਿਦਿਆਰਥੀਆਂ ਸਮੇਤ ਮੈਰੀਟੋਰੀਅਸ ਸਕੂਲ, ਤਲਵਾੜਾ (ਹਸ਼ਿਆਰਪੁਰ) ਵਿੱਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਅਤੇ ਕੋਵਿਡ-19 ਦੀ ਨੈਗੇਟਿਵ ਰਿਪੋਰਟ(ਆਰਟੀ-ਪੀਆਰਸੀ ਸਰਟੀਫਿਕੇਟ) ਪੇਸ਼ ਕਰਨ ਤੋਂ ਬਾਅਦ ਹੀ ਸਕੂਲ ਵਿੱਚ ਦਾਖਲ ਹੋ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸਾਰੇ ਵਿਦਿਆਰਥੀ ਜ਼ਰੂਰੀ ਸਮਾਨ ਜਿਵੇਂ ਸੈਨੇਟਾਈਜ਼ਰ, ਮਾਸਕ (ਧੋਣ ਯੋਗ), ਸਾਬਣ, ਸਟੇਸ਼ਨਰੀ / ਪਾਣੀ ਦੀਆਂ ਬੋਤਲਾਂ, ਕੱਪੜੇ ਆਦਿ ਲਿਆਉਣਗੇ ਅਤੇ ਇਨਾਂ ਚੀਜ਼ਾਂ ਦੇ ਆਪਸ ਵਿੱਚ ਸਾਂਝਾ ਕਰਨ ਦੀ ਆਗਿਆ ਨਹੀਂ ਹੋਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.