ਚੰਡੀਗੜ੍ਹ: ਮੌਸਮ ਵਿਭਾਗ ਨੇ ਹਰਿਆਣਾ ਦੇ 16 ਜਿਲ੍ਹਿਆ ਚ ਅੱਜ ਯੇਲੋ ਅਲਰਟ ਜਾਰੀ ਕੀਤਾ ਹੈ। 16 ਜਿਲ੍ਹਿਆਂ ਚ ਅੱਜ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ। ਲਿਹਾਜਾ ਮੌਸਮ ਵਿਭਾਗ ਨੇ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਚ ਰਹਿਣ ਕਿਉਂਕਿ ਵਿਭਾਗ ਨੇ ਪ੍ਰਦੇਸ਼ ਦੇ 16 ਜਿਲ੍ਹਿਆ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ 6 ਜ਼ਿਲ੍ਹੇ ਅਜਿਹੇ ਵੀ ਹਨ ਜਿੱਥੇ ਮੌਸਮ ਆਮ ਦੇ ਦਿਨਾਂ ਵਾਂਗ ਹੀ ਰਹੇਗਾ।
ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ 18 ਤੋਂ ਲੈ ਕੇ 20 ਜੁਲਾਈ ਤੱਕ ਪੰਜਾਬ ਤੇ ਹਰਿਆਣਾ ਵਿੱਚ ਵੀ ਭਾਰੀ ਮੀਂਹ ਪਵੇਗਾ। ਮੀਂਹ ਪੈਣ ਨਾਲ ਤਾਪਮਾਨ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲੇਗਾ।
ਦੂਜੇ ਪਾਸੇ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਚ ਕੱਲ੍ਹ ਯਾਨੀ 18 ਜੁਲਾਈ ਨੂੰ ਭਾਰੀ ਮੀਂਹ ਪੈਣ ਦੇ ਕਾਰਨ ਰੇਡ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਕਿਹਾ ਹੈ ਕਿ 18 ਤੋਂ 20 ਜੁਲਾਈ ਤੱਕ ਪੱਛਮ ਹਿਮਾਲਿਆ ਖੇਤਰ ਅਤੇ ਉੱਤਰ ਪ੍ਰਦੇਸ਼ ਚ ਭਾਰੀ ਤੋਂ ਬਹੁਤ ਜਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜੋ: ਪੰਜਾਬ ’ਚ ਇਸ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਦੀ ਚਿਤਾਵਨੀ
ਮੌਸਮ ਵਿਭਾਗ ਨੇ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ ਪੂਰਬੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਦਕਿ 18 ਜੁਲਾਈ ਨੂੰ ਦਿੱਲੀ ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਚ ਅਗਲੇ 3 ਦਿਨ ਦੇ ਲਈ ਮੌਸਮ ਵਿਭਾਗ ਨੇ ਆਰੇਜ ਅਲਰਟ ਜਾਰੀ ਕੀਤਾ ਹੈ।