ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਇਸ ਵੇਲੇ ਨਮੀ ਵਾਲਾ ਮੌਸਮ ਹੈ। ਇਸ ਬਾਬਤ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਸ ਸਬੰਧ ਵਿੱਚ ਈਟੀਵੀ ਭਾਰਤ ਨੇ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨਾਲ ਗੱਲਬਾਤ ਕੀਤੀ।
ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਕਿਹਾ ਕਿ ਪੰਜਾਬ ਵਿੱਚ ਅਗਲੇ ਆਉਣ ਵਾਲੇ 3 ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਵਾਨਾ ਹੈ। ਇਸ ਕਰਕੇ ਪੰਜਾਬ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਤੋਂ ਯਾਨੀ ਕਿ 26 ਤੋਂ 28 ਤਰੀਕ ਤੱਕ ਭਾਰੀ ਮੀਂਹ ਹੈ। ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਪਵੇਗਾ। ਇਸ ਨਾਲ ਤਾਪਮਾਨ ਵਿੱਚ ਭਾਰੀ ਤਬਦੀਲੀ ਹੋਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਵੀ ਕਾਫ਼ੀ ਰਾਹਤ ਵੀ ਮਿਲੇਗੀ।
ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੀਂਹ ਵਿੱਚ ਸਲਾਹ ਦਿੱਤੀ ਕਿ ਉਹ ਆਪਣੀ ਫਸਲਾਂ ਉੱਤੇ ਇਨ੍ਹਾਂ ਦਿਨਾਂ ਵਿੱਚ ਕੀਟਨਾਸ਼ਕ ਦਵਾਈਆਂ ਦਾ ਛਿੜਕਾਵ ਨਾ ਕਰਨ ਇਸ ਨਾਲ ਫਸਲ ਦੇ ਖ਼ਰਾਬ ਹੋ ਸਕਦੀ ਹੈ।
ਇਹ ਵੀ ਪੜ੍ਹੋ:ਬਟਾਲਾ ਦੇ ਕਾਰੋਬਾਰੀ ਦੀ ਹੰਸਲੀ ਨਾਲੇ 'ਚੋਂ ਮਿਲੀ ਲਾਸ਼