ETV Bharat / city

ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ 'ਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਚੀਮਾ - ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ

ਡੇਅਰੀ ਕਿਸਾਨਾਂ ਦੇ ਦੁੱਧ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਡੇਅਰੀ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਮਿਲੇਗਾ ਪਰ ਇਸ ਦਾ ਭਾਰ ਆਮ ਲੋਕਾਂ 'ਤੇ ਬਿਲਕੁਲ ਨਹੀਂ ਪਵੇਗਾ ਅਤੇ ਉਹਨਾਂ ਨੂੰ ਦੁੱਧ ਪੁਰਾਣੇ ਭਾਅ ਉੱਤੇ ਹੀ ਮਿਲੇਗਾ। ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ 2.60 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 3.85 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।

ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ
ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ
author img

By

Published : May 24, 2022, 10:17 PM IST

ਚੰਡੀਗੜ੍ਹ: ਫੀਡ ਦੇ ਭਾਅ ਵਿੱਚ ਹੋਏ ਵਾਧੇ ਕਾਰਨ ਪੰਜਾਬ ਦੇ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਦੀ ਮਾੜੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਧ ਦੇ ਖਰੀਦ ਭਾਅ ਵਿੱਚ 35 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਹੋਰ ਵਾਧਾ ਕਰ ਦਿੱਤਾ ਹੈ । ਇਸ ਤੋਂ ਪਹਿਲਾਂ 21 ਮਈ ਨੂੰ ਵੀ ਇਹ ਭਾਅ 20 ਰੁਪਏ ਵਧਾਇਆ ਗਿਆ ਸੀ।

ਇਸ ਤਰ੍ਹਾਂ ਡੇਅਰੀ ਕਿਸਾਨਾਂ ਦੇ ਦੁੱਧ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਡੇਅਰੀ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਮਿਲੇਗਾ ਪਰ ਇਸ ਦਾ ਭਾਰ ਆਮ ਲੋਕਾਂ 'ਤੇ ਬਿਲਕੁਲ ਨਹੀਂ ਪਵੇਗਾ ਅਤੇ ਉਹਨਾਂ ਨੂੰ ਦੁੱਧ ਪੁਰਾਣੇ ਭਾਅ ਉੱਤੇ ਹੀ ਮਿਲੇਗਾ। ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ 2.60 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 3.85 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।

ਅੱਜ ਇਥੇ ਸਕੱਤਰੇਤ ਵਿਚ ਡੇਅਰੀ ਕਿਸਾਨਾਂ ਦੇ ਵਫਦ ਨਾਲ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਦੌਰਾਨ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ( ਕੋਆਪਰੇਸ਼ਨ ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਵਿੱਤ ਕੇ ਏ ਪੀ ਸਿਨਹਾ ਅਤੇ ਮਿਲਕਫ਼ੈਡ ਦੇ ਐਮ ਡੀ ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ।

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਜਿਹੀ ਵਿੱਤੀ ਸਹਾਇਤਾ ਪਹਿਲੀ ਵਾਰ ਦਿੱਤੀ ਗਈ ਹੈ ਜਿਸ ਕਰ ਕੇ ਇਹ ਫੈਸਲਾ ਇਤਿਹਾਸਕ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 55 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 105 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: ਹਾਈਕੋਰਟ ਵੱਲੋਂ ਕੇਂਦਰ ਨੂੰ PU ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਬਾਰੇ ਵਿਚਾਰ ਕਰਨ ਦੇ ਨਿਰਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.