ਚੰਡੀਗੜ੍ਹ: ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਜੋ ਪਿਛਲੇ ਇੱਕ ਮਹੀਨੇ ਤੋਂ ਕੋਰੋਨਾ ਦੀ ਲਾਗ ਨਾਲ ਲੜ ਰਹੇ ਸੀ। ਮਿਲਖਾ ਸਿੰਘ ਨੇ ਸ਼ੁੱਕਰਵਾਰ ਨੂੰ ਦੇਰ ਰਾਤ 11.30 ਵਜੇ ਪੀ.ਜੀ.ਆਈ 'ਚ ਆਪਣੇ ਅੰਤਿਮ ਸਾਹ ਲਏ। ਮਿਲਖਾ ਸਿੰਘ ਦੀ ਮੌਤ ਤੋਂ ਬਾਅਦ ਰਾਜਨੀਤਿਕ ਅਤੇ ਫਿਲਮੀ ਹਸਤੀਆਂ ਵਲੋਂ ਉਨ੍ਹਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਵਲੋਂ ਦੁੱਖ ਜਤਾਇਆ ਗਿਆ,ਉਥੇ ਹੀ ਮੁੱਖ ਮੰਤਰੀ ਪੰਜਾਬ ਤੋਂ ਇਲਾਵਾ ਹੋਰ ਕਈ ਸਿਆਸੀ ਆਗੂਆਂ ਵਲੋਂ ਵੀ ਉਨ੍ਹਾਂ ਨੂੰ ਯਾਦ ਕੀਤਾ ਗਿਆ।
ਪਦਮਸ੍ਰੀ ਮਿਲਖਾ ਸਿੰਘ ਉਮਰ 91 ਸਾਲ ਸੀ। ਜਿਕਰਯੋਗ ਹੈ ਕਿ ਮਿਲਖਾ ਸਿੰਘ ਦੀ ਪਤਨੀ ਅਤੇ ਭਾਰਤੀ ਵਾਲੀਬਾਲ ਟੀਮ ਦੀ ਕਪਤਾਨ ਨਿਰਮਲ ਮਿਲਖਾ ਸਿੰਘ ਵੀ ਕੋਰੋਨਾ ਕਾਰਨ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ। ਮਿਲਖਾ ਸਿੰਘ ਦੇ ਪੁੱਤਰ ਗੋਲਫ਼ਰ ਜੀਵ ਮਿਲਖਾ ਸਿੰਘ ਅਤੇ ਤਿੰਨ ਧੀਆਂ ਹਨ। ਮਿਲਖਾ ਸਿੰਘ ਦਾ ਸਸਕਾਰ ਸੈਕਟਰ 25 ਦੇ ਸ਼ਮਸਾਨਘਾਟ 'ਚ ਸ਼ਾਮ 5 ਵਜੇ ਕੀਤਾ ਜਾਵੇਗਾ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੌਕੇ ਕਈ ਸਿਆਸੀ ਅਤੇ ਸਮਾਜਿਕ ਸਖ਼ਸ਼ੀਅਤਾਂ ਪਹੁੰਚ ਸਕਦੀਆਂ ਹਨ, ਜਿਸ ਦੇ ਚੱਲਦਿਆਂ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ:Milkha Singh : ਫਲਾਇੰਗ ਸਿੱਖ ਦੇ ਨਾਂਅ ਨਾਲ ਪ੍ਰਸਿੱਧ, ਜਿਨ੍ਹਾਂ ਦੀ ਸਾਦਗੀ ਬਣੀ ਮਿਸਾਲ