ਚੰਡੀਗੜ: ਹਾਲ ਹੀ ਵਿਚ ਪਏ ਬੇਮੌਸਮੇ ਮੀਂਹ (Unseasonal rain) ਕਾਰਨ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਣ ਦੇ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ (Minister Aruna Chaudhary) ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ (Report) ਪੇਸ਼ ਕੀਤੀ ਜਾਵੇ।
ਮੰਤਰੀ ਅਰੁਣਾ ਚੌਧਰੀ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਲਈ ਛੇਤੀ ਤੋਂ ਛੇਤੀ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ
ਅੱਜ ਇਥੇ ਜਾਰੀ ਨਿਰਦੇਸ਼ਾਂ ਵਿੱਚ ਮੰਤਰੀ ਅਰੁਣਾ ਚੌਧਰੀ (Minister Aruna Chaudhary) ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਛੇਤੀ ਤੋਂ ਛੇਤੀ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਇਸ ਸੰਕਟ ਦੀ ਘੜੀ ਵਿਚ ਸੂਬਾ ਸਰਕਾਰ ਉਨ੍ਹਾਂ ਨਾਲ ਪੂਰੀ ਤਰ੍ਹਾਂ ਡੱਟ ਕੇ ਖੜੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ।
ਭਾਰੀ ਮੀਂਹ ਕਾਰਣ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਹੋਇਆ ਨੁਕਸਾਨ
ਜ਼ਿਕਰਯੋਗ ਹੈ ਕਿ ਹਾਲ ਵਿਚ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ, ਜਿਸ ਦੇ ਸੰਦਰਭ ਵਿੱਚ ਮਾਲ ਮੰਤਰੀ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਸੇ ਦੌਰਾਨ ਵਿੱਤ ਕਮਿਸ਼ਨਰ ਸ੍ਰੀ ਵੀ. ਕੇ. ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਵਾਸਤੇ ਆਖਿਆ ਹੈ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਸਬੰਧ ਵਿੱਚ ਵਿਸਥਾਰਤ ਰਿਪੋਰਟ ਭੇਜਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਦੇ ਅਨੁਸਾਰ ਫਸਲ ਦਾ ਮੁਆਵਜ਼ਾ ਦੇਣ ਵਾਸਤੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਅਜੈਕਟਿਵ ਕਮੇਟੀ ਨੂੰ ਭੇਜੀ ਜਾ ਸਕੇ। ਵਿੱਤ ਕਮਿਸ਼ਨਰ ਮਾਲ ਦੇ ਅਨੁਸਾਰ ਫੀਲਡ ਦੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਗਿਰਦਾਵਰੀ ਦੀ ਰਿਪੋਰਟ ਨੂੰ ਤਸਦੀਕ ਕਰਕੇ ਭੇਜਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ-BSF ਮੁੱਦੇ ਦਾ ਪੰਜਾਬ ਸਰਕਾਰ ਕਰੇਗੀ ਇਸ ਤਰ੍ਹਾਂ ਹੱਲ