ਚੰਡੀਗੜ੍ਹ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਹਾ ਕਿ ਇੰਜੀਨੀਅਰ ਦਿਹਾੜਾ (Engineer Day) ਮਹਾਨ ਭਾਰਤੀ ਇੰਜੀਨੀਅਰ (Great Indian Engineer) ‘ਭਾਰਤ ਰਤਨ’ (Bharat Ratna) ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਈਆ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਅਤੇ ਸਨਮਾਨਿਤ ਕਰਨ ਲਈ ਭਾਰਤ ਦੇ ਨਾਲ-ਨਾਲ ਸ਼੍ਰੀਲੰਕਾ ਅਤੇ ਤਨਜ਼ਾਨੀਆ ਵੱਲੋਂ ਵੀ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਇੰਜੀਨੀਅਰਜ਼ ਦੇ ਮਹਾਨ ਕੰਮਾਂ ਨੂੰ ਯਾਦ ਕਰਨ ਅਤੇ ਉਨ੍ਹਾਂ ਨੂੰ ਸੁਧਾਰ ਅਤੇ ਨਵੀਨਤਾ ਲਈ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ।
ਸਰ ਐਮ. ਵਿਸ਼ਵੇਸ਼ਵਰੱਈਆ ਨੂੰ ਯਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਉਨ੍ਹਾਂ ਦੀ 161 ਵੀਂ ਜਨਮ ਵਰ੍ਹੇਗੰਢ ਹੈ। ਉਨ੍ਹਾਂ ਦਾ ਜਨਮ 15 ਸਤੰਬਰ, 1861 ਨੂੰ ਕਰਨਾਟਕ ਦੇ ਮੁਦੇਨਹੱਲੀ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਨੇ ਪੁਣੇ ਦੇ ਕਾਲਜ ਆਫ਼ ਸਾਇੰਸ ਵਿੱਚ ਸਿਵਲ ਇੰਜੀਨੀਅਰਿੰਗ ਕੀਤੀ। ਉਹ ਭਾਰਤ ਦੇ ਸਭ ਤੋਂ ਉੱਤਮ ਸਿਵਲ ਇੰਜੀਨੀਅਰ (Engineers Day), ਡੈਮ ਨਿਰਮਾਤਾ, ਅਰਥ ਸ਼ਾਸਤਰੀ, ਕੂਟਨੀਤੀਵਾਨ ਬਣੇ, ਜਿਨ੍ਹਾਂ ਨੂੰ ਪਿਛਲੀ ਸਦੀ ਦੇ ਪ੍ਰਮੁੱਖ ਰਾਸ਼ਟਰ-ਨਿਰਮਾਤਾਵਾਂ ਵਿੱਚ ਗਿਣਿਆ ਜਾ ਸਕਦਾ ਹੈ।
ਮੰਤਰੀ ਨੇ ਦੱਸਿਆ ਕਿ ਸਮਾਜ ਵਿੱਚ ਸ਼ਾਨਦਾਰ ਯੋਗਦਾਨ ਦੇ ਕਾਰਨ ਭਾਰਤ ਸਰਕਾਰ ਨੇ ਸਰ ਐਮ. ਵਿਸ਼ਵੇਸ਼ਵਰੱਈਆ ਨੂੰ ਸਾਲ 1955 ਵਿੱਚ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਸੀ। ਉਨ੍ਹਾਂ ਨੂੰ ਕਿੰਗ ਜਾਰਜ ਪੰਜਵੇਂ ਨੇ ਬ੍ਰਿਟਿਸ਼ ਨਾਈਟਹੁੱਡ ਨਾਲ ਸਨਮਾਨਿਤ ਕੀਤਾ ਸੀ ਅਤੇ ਸਨਮਾਨਯੋਗ ਉਪਾਧੀ ‘ਸਰ’ ਨਾਲ ਵੀ ਨਿਵਾਜਿਆ ਸੀ। ਜਲ ਸਰੋਤਾਂ ਦੀ ਵਰਤੋਂ ਵਿੱਚ ਯੋਗਦਾਨ ਲਈ ਸਰ ਵਿਸ਼ਵੇਸ਼ਵਰੱਈਆ ਨੂੰ ਯਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਭਰ ਵਿੱਚ ਡੈਮਾਂ ਦੇ ਨਿਰਮਾਣ ਅਤੇ ਮਜ਼ਬੂਤੀ ਲਈ ਬੇਮਿਸਾਲ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੇੋ:ਐਸਡੀਓ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਦੀ ਆਵਾਜ਼ ਸੁਣਾਉਣ ਲਈ ਢੋਲ ਵਜਾਇਆ
ਮੰਤਰੀ ਨੇ ਅੱਗੇ ਕਿਹਾ ਕਿ ਸਾਲ 1962 ਵਿੱਚ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਈਆ ਦਾ ਦਿਹਾਂਤ ਹੋ ਗਿਆ ਸੀ, ਪਰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਸਮੂਹ ਇੰਜੀਨੀਅਰਾਂ ਨੂੰ ਇਸ ਦਿਵਸ ਮੌਕੇ ਹੋਰ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ।