ETV Bharat / city

ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ਚ ਜੇਲ੍ਹ ਮੰਤਰੀ ਨੇ CM ਨੂੰ ਸੌਂਪੀ ਜਾਂਚ ਰਿਪੋਰਟ

author img

By

Published : Aug 17, 2022, 5:03 PM IST

ਗੈਂਗਸਟਰ ਮੁਖਤਾਰੀ ਅੰਸਾਰੀ (gangster Mukhtar Ansari) ਨੂੰ ਲੈਕੇ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਗਰਮਾਉਂਦੀ ਜਾ ਰਹੀ ਹੈ। ਭਗਵੰਤ ਮਾਨ ਸਰਕਾਰ (Chief Minister Bhagwant Mann) ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਵੀਆਈਪੀ ਸਹੂਲਤਾਂ ਦੇ ਦੇਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰ ਸਕਦੀ ਹੈ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਜਾਂਚ ਕਰਵਾਈ ਗਈ ਹੈ। ਇਹ ਜਾਂਚ ਰਿਪੋਰਟ ਜੇਲ੍ਹ ਮੰਤਰੀ ਹਰਜੋਤ ਬੈਂਸ (Minister Harjot Singh Bains) ਨੇ ਸੀਐਮ ਭਗਵੰਤ ਮਾਨ ਦੇ ਸਪੁਰਦ ਕਰ ਦਿੱਤੀ ਹੈ।

ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ (gangster Mukhtar Ansari) ਜੋ ਪੰਜਾਬ ਦੀ ਜੇਲ੍ਹ ਵਿੱਚ ਬੰਦ ਰਿਹਾ ਹੈ ਉਸ ਮਾਮਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਜੇਲ੍ਹ ਵਿੱਚ ਬੰਦ ਰਹੇ ਗੈਂਗਸਟਰ ਮੁਖਤਿਆਰ ਅੰਸਾਰੀ (gangster Mukhtar Ansari) ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਅਹਿਮ ਰਿਪੋਰਟ ਸੌਂਪ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਰਿਪੋਰਟ ਵਿੱਚ ਰੋਪੜ ਜੇਲ੍ਹ ਵਿੱਚ ਅੰਸਾਰੀ ਨੂੰ ਵੀਆਈਪੀ ਸਹੂਲਤਾਂ ਦੇਣ ਬਾਰੇ ਕਈ ਅਹਿਮ ਸੂਬਤ ਪੇਸ਼ ਕੀਤੇ ਗਏ ਹਨ। ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਣ ਬਾਰੇ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਅੰਸਾਰੀ ਨੂੰ ਲੈਕੇ ਸਰਕਾਰ ਹੱਥ ਕੀ ਲੱਗੇ ਸਬੂਤ?: ਸੂਤਰਾਂ ਅਨੁਸਾਰ ਜਾਂਚ ਵਿੱਚ ਸਰਕਾਰ ਹੱਥ ਕਈ ਵੱਡੇ ਸਬੂਤ ਲੱਗੇ ਹਨ। ਕਈ ਵੱਡੇ ਅਫਸਰਾਂ ਅਤੇ ਲੀਡਰਾਂ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਦੱਸੀ ਜਾ ਰਹੀ ਹੈ। ਜੇਲ੍ਹ ਮੰਤਰੀ ਬੈਂਸ ਨੇ ਕਿਹਾ ਸੀ ਕਿ ਅੰਸਾਰੀ ਮਾਮਲੇ ਵਿੱਚ ਕਈ ਵੱਡੇ ਲੋਕਾਂ ਦਾ ਹੱਥ ਹੋ ਸਕਦਾ ਹੈ। ਇਸ ਪੂਰੇ ਮਾਮਲੇ ਦੀ ਜਾਂਚ ਲਈ ਸੀਐਮ ਭਗਵੰਤ ਮਾਨ ਵੱਲੋਂ ਇੱਕ ਹਾਈ ਪਾਵਰ ਕਮੇਟੀ ਬਣਾਈ ਸੀ ਜਿਸ ਸਬੰਧੀ ਜੇਲ੍ਹ ਮੰਤਰੀ ਨੇ ਰਿਪੋਰਟ ਸੀਐਮ ਦੇ ਸਪੁਰਦ ਕਰ ਦਿੱਤੀ ਹੈ ਅਤੇ ਜਲਦ ਹੀ ਸਰਕਾਰ ਕੋਈ ਵੱਡਾ ਐਕਸ਼ਨ ਰਿਪੋਰਟ ਦੇ ਆਧਾਰ ਉੱਤੇ ਲੈ ਸਕਦੀ ਹੈ।

ਜੇਲ੍ਹ ਮੰਤਰੀ ਦਾ ਦਾਅਵਾ: ਇੱਥੇ ਦਈਏ ਕਿ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਵੀ ਗੈਂਗਸਟਰ ਅੰਸਾਰੀ ਦਾ ਮੁੱਦਾ (gangster Mukhtar Ansari) ਉਭਾਰਿਆ ਸੀ। ਉਨ੍ਹਾਂ ਦਾ ਦਾਅਵਾ ਕੀਤਾ ਸੀ ਕਿ ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਕੇ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਲ੍ਹ ਵਿੱਚ ਆਪਣੀ ਪਤਨੀ ਨਾਲ ਰਹਿੰਦਾ ਸੀ। ਮੰਤਰੀ ਨੇ ਕਿਹਾ ਸੀ ਕਿ ਯੂਪੀ ਸਰਕਾਰ ਨੇ 26 ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਪਰ ਪੰਜਾਬ ਤੋਂ ਉੱਤਰ ਪ੍ਰਦੇਸ਼ ਨਹੀਂ ਭੇਜਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਸੁੱਖ ਸਹੂਲਤਾਂ ਦਿੱਤੀਆਂ ਗਈਆਂ ਸਨ।

ਅੰਸਾਰੀ ਨੂੰ ਲੈਕੇ ਸਾਬਕਾ ਜੇਲ੍ਹ ਮੰਤਰੀ ਉੱਤੇ ਸਵਾਲ: ਮੁਖਤਾਰ ਅੰਸਾਰੀ ਨੂੰ ਲੈਕੇ ਕਾਂਗਰਸ ਦੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਲਗਾਤਾਰ ਸਵਾਲਾਂ ਵਿੱਚ ਰਹਿੰਦੇ ਹਨ। ਜਦੋਂ ਰੰਧਾਵਾ ਉੱਤਰ ਪ੍ਰਦੇਸ਼ ਦੇ ਦੌਰੇ 'ਤੇ ਵੀ ਗਏ ਸਨ ਤਾਂ ਯੂਪੀ ਸਰਕਾਰ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਵੀ ਇਲਜ਼ਾਮ ਲਾਇਆ ਸੀ ਕਿ ਰੰਧਾਵਾ ਨੇ ਅੰਸਾਰੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਜਿਸ ਉੱਤੇ ਰੰਧਾਵਾ ਨੇ ਪ੍ਰਤੀਕਰਮ ਦਿੰਦਿਆਂ ਇਲਜ਼ਾਮਾਂ ਨੂੰ ਨਕਾਰਿਆ ਸੀ।

ਗੈਂਗਸਟਰ ਅੰਸਾਰੀ ਦਾ ਪੰਜਾਬ ਕੁਨੈਕਸ਼ਨ: ਦੱਸ ਦਈਏ ਕਿ ਗੈਂਗਸਟ ਮੁਖਤਾਰ ਅੰਸਾਰੀ (gangster Mukhtar Ansari) ਦੇ ਪੰਜਾਬ ਨਾਲ ਤਾਰ ਜੁੜੇ ਹੋਏ ਹਨ। ਅੰਸਾਰੀ ਉੱਤੇ ਮੋਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦਾ ਇਲਜ਼ਾਮ ਸੀ। ਇਸ ਇਲਜ਼ਾਮ ਹੇਠ ਅੰਸਾਰੀ ਨੂੰ ਪੰਜਾਬ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ ਸੀ। ਇਸ ਤੋਂ ਬਾਅਦ 24 ਜਨਵਰੀ 2019 ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਪਿਛਲੇ ਸਾਲ ਅਪ੍ਰੈਲ 'ਚ ਉਸ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਸੀ। ਫਿਲਹਾਲ ਅੰਸਾਰੀ ਦਾ ਮਾਮਲਾ ਇੱਕ ਵਾਰ ਫੇਰ ਪੰਜਾਬ ਦੀ ਸਿਆਸਤ ਵਿੱਚ ਭਖਦਾ ਜਾ ਰਿਹਾ ਹੈ। ਸਰਕਾਰ ਵੱਲੋਂ ਜਾਂਚ ਕਰ ਵੱਡੀ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਜਾ ਰਹੇ ਹਨ।

ਵਿਰੋਧੀਆਂ ਦੇ ਸਰਾਕਰ ਤੇ ਸਵਾਲ: ਦੱਸ ਦਈਏ ਕਿ ਜਦੋਂ ਤੋਂ ਸਰਕਾਰ ਸੱਤਾ ਵਿੱਚ ਆਈ ਹੈ ਲਗਾਤਾਰ ਕਈ ਵੱਡੀਆਂ ਕਾਰਵਾਈ ਕੀਤੀਆਂ ਗਈਆਂ ਹਨ। ਭਾਵੇਂ ਉਹ ਨਸ਼ੇ ਨੂੰ ਲੈਕੇ ਹੋਣ ਜਾਂ ਫਿਰ ਗੈਂਗਸਟਰਾਂ ਨੂੰ ਲੈਕੇ ਕੀਤੀਆਂ ਹੋਣ। ਇੰਨ੍ਹਾਂ ਕਾਰਵਾਈਆਂ ਦੇ ਵਿੱਚ ਕਈ ਕਾਂਗਰਸੀਆਂ ਆਗੂਆਂ ਦੇ ਨਾਮ ਵੀ ਸ਼ਾਮਲ ਹਨ ਜਿੰਨ੍ਹਾਂ ਉੱਤੇ ਵੱਡੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ। ਇਸ ਨੂੰ ਲੈਕੇ ਕਾਂਗਰਸ ਭਗਵੰਤ ਮਾਨ ਸਰਕਾਰ ਨੂੰ ਘੇਰਦੀ ਆ ਰਹੀ ਹੈ ਅਤੇ ਇਲਜ਼ਾਮ ਲਗਾ ਰਹੀ ਹੈ ਕਿ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: MSP ਕਮੇਟੀ ਦੀ ਮੀਟਿੰਗ ਵਿੱਚ SKM ਦੇ ਸ਼ਾਮਲ ਹੋਣ ’ਤੇ ਬਣਿਆ ਸਸਪੈਂਸ

ETV Bharat Logo

Copyright © 2024 Ushodaya Enterprises Pvt. Ltd., All Rights Reserved.