ETV Bharat / city

Captain ਸਰਕਾਰ ਲੋਕਾਂ ਨੂੰ ਰੁਜ਼ਗਾਰ ਮੇਲਿਆਂ ਦੇ ਨਾਂ ’ਤੇ ਕਰ ਰਹੀ ਹੈ ਖੱਜਲ ਖੁਆਰ- ਮੀਤ ਹੇਅਰ

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਸਲੇ ’ਤੇ ਆਮ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਘਰ ਘਰ ਨੌਕਰੀ ਦੇਣ ਦਾ ਵਾਅਦਾ ਇਨ੍ਹਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੂਰਾ ਕੀਤਾ ਜਾ ਰਿਹਾ ਹੈ ਜਦਕਿ ਆਮ ਪਰਿਵਾਰਾਂ ਦੇ ਬੱਚੇ ਰੁਜ਼ਗਾਰ(employment) ਮੇਲਿਆਂ ਦੇ ਨਾਂ ’ਤੇ ਖੱਜਲ ਖੁਆਰ ਹੋ ਰਹੇ ਹਨ।

Captain ਸਰਕਾਰ ਲੋਕਾਂ ਨੂੰ ਰੁਜ਼ਗਾਰ ਮੇਲਿਆਂ ਦੇ ਨਾਂ ’ਤੇ ਕਰ ਰਹੀ ਹੈ ਖੱਜਲ ਖੁਆਰ- ਮੀਤ ਹੇਅਰ
Captain ਸਰਕਾਰ ਲੋਕਾਂ ਨੂੰ ਰੁਜ਼ਗਾਰ ਮੇਲਿਆਂ ਦੇ ਨਾਂ ’ਤੇ ਕਰ ਰਹੀ ਹੈ ਖੱਜਲ ਖੁਆਰ- ਮੀਤ ਹੇਅਰ
author img

By

Published : Jun 2, 2021, 10:16 AM IST

ਚੰਡੀਗੜ੍ਹ: ਆਮ ਆਦਮੀ ਪਾਰਟੀ(Aam Aadmi Party) ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਫਤਿਹਗੰਜ ਬਾਜਵਾ ਦੇ ਬੇਟੇ ਨੂੰ ਡੀਐਸਪੀ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਡੀਐਸਪੀ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦੇ ਫੈਸਲੇ ’ਤੇ ਪੰਜਾਬ ਸਰਕਾਰ(Punjab Government) ਨੂੰ ਘੇਰਿਆ। ਆਪ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ(Captain Amarinder Singh) ਘਰ ਘਰ ਰੁਜ਼ਗਾਰ(Ghar Ghar Rozgar) ਦੇਣ ਦਾ ਵਾਅਦਾ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨਾਲ ਇਹ ਵਾਅਦਾ ਕੀਤਾ ਸੀ ਉਨ੍ਹਾਂ ਨੂੰ ਰੁਜ਼ਗਾਰ ਮੇਲਿਆ ਦੇ ਨਾਂਅ ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਵਿਧਾਇਕ ਮੀਤ ਹੇਅਰ ਨੇ ਇਹ ਵੀ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜ਼ਬੂਰ ਹਨ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਇਸ ਦੇਸ਼ ਭਗਤ ਦੇ ਪਰਿਵਾਰ ਦੀ ਬਿਲਕੁੱਲ ਵੀ ਸਾਰ ਨਹੀਂ ਲਈ, ਪਰ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਸਾਲ 2017 ਵਿੱਚ ਵੀ ਨਿਯਮਾਂ ਨੂੰ ਦਰਕਿਨਾਰ ਕਰ ਬੇਅੰਤ ਸਿੰਘ ਦੇ ਪੋਤੇ ਨੂੰ ਸਿੱਧਾ ਡੀਐੱਸਪੀ ਲਗਾਇਆ ਗਿਆ ਸੀ ਜੋ ਮਸਲਾ ਅੱਜ ਵੀ ਹਾਈ ਕੋਰਟ ਵਿੱਚ ਪੈਂਡਿੰਗ ਹੈ।

'ਕਿੰਨੇ ਆਮ ਪਰਿਵਾਰਾਂ ਦੇ ਬੱਚਿਆ ਨੂੰ ਦਿੱਤੀ ਗਈ ਨੌਕਰੀ?'

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ(Congress) ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਡੀਐਸਪੀ ਅਤੇ ਤਹਿਸੀਲਦਾਰ ਦੀਆਂ ਨੌਕਰੀਆਂ ਦੇਣ ਦਾ ਕਾਰਨ ਦੋਵੇਂ ਵਿਧਾਇਕਾਂ ਦੇ ਪਿਤਾ ਦਾ ਅੱਤਵਾਦੀ ਹਮਲਿਆਂ ਵਿੱਚ ਮਾਰੇ ਜਾਣਾ ਦੱਸਿਆ ਜਾ ਰਿਹਾ ਹੈ। ਜਿਸ ’ਤੇ ਮੀਤ ਹੇਅਰ ਨੇ ਸਵਾਲ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਹ ਦੱਸਣ ਕਿ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਆਮ ਪਰਿਵਾਰਾਂ ਦੇ ਕਿੰਨੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ? ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਜਰੂਰਤ ਆਮ ਪਰਿਵਾਰਾਂ ਨੂੰ ਹੈ, ਨਾ ਕਿ ਅਰਬਪਤੀ ਵਿਧਾਇਕਾਂ ਦੇ ਪਰਿਵਾਰਾਂ ਨੂੰ।

'ਕੈਪਟਨ ਆਪਣੀ ਕੁਰਸੀ ਬਚਾਉਣ ਦੀ ਕਰ ਰਹੇ ਹਨ ਕੋਸ਼ਿਸ਼'

ਵਿਧਾਇਕ ਮੀਤ ਹੇਅਰ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਇਆ ਕਿ ਉਹ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਸੌਦੇਬਾਜੀ ਕਰ ਰਹੇ ਹਨ। ਜੋ ਕਿ ਕਾਂਗਰਸ ਪਾਰਟੀ ’ਚ ਕੈਪਟਨ ਖਿਲਾਫ ਉੱਠੀ ਬਗਾਵਤ ਨੂੰ ਸ਼ਾਤ ਕਰਨ ਦੀ ਇੱਕ ਕੋਸ਼ਿਸ਼ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਕਿਉਂ ਸੁੱਤੀ ਪਈ ਸੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾਖਿਲਾਫੀ ਕੀਤੀ ਹੈ ਜਿਸ ਕਾਰਨ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਿਚਣੀ ਸ਼ੁਰੂ ਕਰ ਦਿੱਤੀ ਹੈ ਅਤੇ ਕੈਪਟਨ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜੋ: ਦਿੱਲੀ ਫੇਰੀ ਤੋਂ ਬਾਅਦ ਸਿੱਧੂ ਪ੍ਰਤੀ ਕਈ ਵਿਧਾਇਕਾਂ ਦੇ ਸੁਰ ਹੋਏ ਨਰਮ

ETV Bharat Logo

Copyright © 2024 Ushodaya Enterprises Pvt. Ltd., All Rights Reserved.