ETV Bharat / city

ਵਿਧਾਇਕ ਐਨਕੇ ਸ਼ਰਮਾ ਨੇ ਕਾਂਗਰਸ ਆਗੂ 'ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਲਾਏ ਇਲਜ਼ਾਮ - MLA NK Sharma

ਵਿਧਾਇਕ ਐਨਕੇ ਸ਼ਰਮਾ ਨੇ ਇੱਕ ਪ੍ਰੈਸ ਕਾਨਫਰੰਸ ਕਰ ਕਾਂਗਰਸ 'ਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਦਾ ਦੋਸ਼ ਲਾਇਆ ਹੈ। ਐਨਕੇ ਸ਼ਰਮਾ ਨੇ ਕਿਹਾ ਕਿ ਇਹ ਧੰਦਾ ਕਾਂਗਰਸ ਦੇ ਹਲਕਾ ਡੇਰਾਬਸੀ ਦੇ ਇੰਚਾਰਜ ਦਪਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਵਿੱਚ ਚਲਾਇਆ ਜਾ ਰਿਹਾ ਹੈ।

ਵਿਧਾਇਕ ਐਨਕੇ ਸ਼ਰਮਾ ਨੇ ਕਾਂਗਰਸ ਆਗੂ 'ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਲਾਏ ਇਲਜ਼ਾਮ

author img

By

Published : Aug 4, 2020, 12:52 PM IST

ਚੰਡੀਗੜ੍ਹ: ਹਲਕਾ ਡੇਰਾ ਬਸੀ ਦੇ ਵਿਧਾਇਕ ਐਨਕੇ ਸ਼ਰਮਾ ਨੇ ਕਾਂਗਰਸ ਦੇ ਹਲਕਾ ਇੰਚਾਰਜ਼ ਦਪਿੰਦਰ ਢਿੱਲੋਂ 'ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਇਲਜ਼ਾਮ ਲਾਏ ਹਨ। ਵਿਧਾਇਕ ਐਨਕੇ ਸ਼ਰਮਾ ਨੇ ਇੱਕ ਪ੍ਰੈਸ ਕਾਨਫਰੰਸ ਕਰ ਇਹ ਦੋਸ਼ ਲਾਏ ਹਨ। ਐਨਕੇ ਸ਼ਰਮਾ ਨੇ ਕਿਹਾ ਕਿ ਹਲਕਾ ਡੇਰਾਬਸੀ ਵਿੱਚ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰ ਸ਼ੋਰ 'ਤੇ ਚੱਲ ਰਿਹਾ ਹੈ ਅਤੇ ਇਹ ਧੰਦਾ ਕਾਂਗਰਸ ਦੇ ਹਲਕਾ ਇੰਚਾਰਜ ਦਪਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਵਿੱਚ ਚਲਾਇਆ ਜਾ ਰਿਹਾ ਹੈ।

ਵਿਧਾਇਕ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਬਾਰੇ ਕਿਹਾ। ਐਨਕੇ ਸ਼ਰਮਾ ਨੇ ਉਹ ਟਵੀਟ ਦਿਖਾਉਂਦਿਆਂ ਹੋਇਆਂ ਕਿਹਾ ਕਿ ਜੇ ਪੰਜਾਬ ਸਰਕਾਰ ਉਨ੍ਹਾਂ ਦੇ ਇਸ ਟਵੀਟ 'ਤੇ ਅਮਲ ਕਰ ਲੈਂਦੀ ਅਤੇ ਇਨ੍ਹਾਂ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ 'ਤੇ ਸ਼ਿਕੰਜਾ ਕੱਸ ਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਦੀ ਤਾਂ ਇਹ ਦੁੱਖਦਾਈ ਹਾਦਸਾ ਨਾ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਪਟਿਆਲਾ ਜ਼ਿਲ੍ਹੇ ਤੋਂ ਇਹ ਸਾਰੀ ਨਾਜਾਇਜ਼ ਸ਼ਰਾਬ ਬਣ ਕੇ ਪੂਰੇ ਪੰਜਾਬ ਦੇ ਵਿੱਚ ਵਿੱਕ ਰਹੀ ਹੈ ਅਤੇ ਲੋਕ ਇਸ ਨਾਜਾਇਜ਼ ਸ਼ਰਾਬ ਨੂੰ ਪੀ ਕੇ ਆਪਣੀ ਜਾਨ ਤੋਂ ਹੱਥ ਧੋ ਰਹੇ ਹਨ।

ਵਿਧਾਇਕ ਐਨਕੇ ਸ਼ਰਮਾ ਨੇ ਕਾਂਗਰਸ ਆਗੂ 'ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਲਾਏ ਇਲਜ਼ਾਮ

ਐਨਕੇ ਸ਼ਰਮਾ ਨੇ ਦੱਸਿਆ ਕਿ ਹਲਕਾ ਡੇਰਾਬਸੀ ਉਨ੍ਹਾਂ ਦਾ ਆਪਣਾ ਹਲਕਾ ਹੈ। ਹਲਕੇ ਦੇ ਲੋਕਾਂ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਸਿਰ 'ਤੇ ਹੈ। ਇਸ ਕਰਕੇ ਉਹ ਟਾਈਮ 'ਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਸਾਰੀਆਂ ਚੀਜ਼ਾਂ ਬਾਰੇ ਜਾਣੂ ਕਰਾਉਂਦੇ ਰਹੇ। ਪਰ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਐਨਕੇ ਸ਼ਰਮਾ ਨੇ ਦਪਿੰਦਰ ਢਿੱਲੋਂ ਨੂੰ ਹਲਕਾ ਡੇਰਾਬਸੀ ਦਾ ਡਾਨ ਕਹਿਣ ਤੋਂ ਵੀ ਉਹ ਪਿੱਛੇ ਨਹੀਂ ਹਟੇ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਦਪਿੰਦਰ ਢਿੱਲੋਂ ਦੀ ਰਹਿਨੁਮਾਈ ਦੇ ਵਿੱਚ ਹੀ ਇਹ ਸਾਰੇ ਧੰਦੇ ਚੱਲ ਰਹੇ ਹਨ। ਐਨਕੇ ਸ਼ਰਮਾ ਨੇ ਕਿਹਾ ਕਿ ਉਹ ਸਰਕਾਰ ਤੋਂ ਗੁਜ਼ਾਰਿਸ਼ ਕਰਦੇ ਹਨ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਈ ਜਾਏ ਤੇ ਕਿਸੇ ਸਿਟਿੰਗ ਜੱਜ ਦੀ ਅਗਵਾਈ ਦੇ ਵਿੱਚ ਇਸ ਦੀ ਜਾਂਚ ਕਰਵਾਈ ਜਾਏ ਅਤੇ ਦਪਿੰਦਰ ਢਿੱਲੋਂ ਅਤੇ ਉਹਦੇ ਚਮਚਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਏ।

ਐਨਕੇ ਸ਼ਰਮਾ ਨੇ ਅੱਗੇ ਦੱਸਿਆ ਕਿ ਜ਼ੀਰਕਪੁਰ ਦੇ ਵਿੱਚ ਤੀਹ ਤੋਂ ਪੈਂਤੀ ਲੀਗਲ ਠੇਕੇ ਹਨ ਪਰ ਤਕਰੀਬਨ 80 ਤੋਂ 85 ਠੇਕੇ ਇੱਥੇ ਚੱਲ ਰਹੇ ਹਨ। ਬਾਕੀ ਸਾਰੇ ਠੇਕੇ ਬਿਨਾਂ ਕਿਸੇ ਲਾਇਸੈਂਸ ਦੇ ਚਲਾਏ ਜਾ ਰਹੇ ਹਨ। ਇਹ ਸਾਰੇ ਠੇਕੇ ਦਪਿੰਦਰ ਢਿੱਲੋਂ ਦੇ ਨਾਂ 'ਤੇ ਚਲਾਏ ਜਾ ਰਹੇ ਹਨ।

ਐਨਕੇ ਸ਼ਰਮਾ ਨੇ ਕਿਹਾ ਕਿ ਮੋਹਾਲੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਇਹ ਸਾਰੇ ਠੇਕੇ ਮੋਹਾਲੀ ਜ਼ਿਲ੍ਹੇ ਵਿੱਚ ਬਿਨਾਂ ਕਿਸੇ ਲਾਇਸੈਂਸ ਦੇ ਚਲਾਏ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.