ETV Bharat / city

ਹੁਣ ਇਹ ਵਿਧਾਇਕ ਵਿਵਾਦਾਂ ’ਚ, ਪੀਏ ’ਤੇ ਲੱਗੇ ਰਿਸ਼ਵਤ ਮੰਗਣ ਦੇ ਇਲਜ਼ਾਮ - ਕੁਲਜੀਤ ਸਿੰਘ ਰੰਧਾਵਾ ਦੇ ਪੀਏ

ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਰੰਧਾਵਾ ਵਿਵਾਦਾਂ ਵਿੱਚ ਘਿਰ ਗਏ ਹਨ। ਦੱਸ ਦਈਏ ਕਿ ਵਿਧਾਇਕ ਦੇ ਪੀਏ ’ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਪੀਏ ’ਤੇ ਲੱਗੇ ਰਿਸ਼ਵਤ ਮੰਗਣ ਦੇ ਇਲਜ਼ਾਮ
ਪੀਏ ’ਤੇ ਲੱਗੇ ਰਿਸ਼ਵਤ ਮੰਗਣ ਦੇ ਇਲਜ਼ਾਮ
author img

By

Published : Aug 4, 2022, 4:03 PM IST

ਚੰਡੀਗੜ੍ਹ: ਡੇਰਾਬੱਸੀ ਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀਏ 'ਤੇ ਚੌਕੀ ਇੰਚਾਰਜ ਤੋਂ 1 ਲੱਖ ਰੁਪਏ ਦੀ ਮੰਗ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀਏ ਨਿਤਿਨ ਲੁਥਰਾ ਹਨ ਜਿਸ ’ਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ।

'ਆਪ' ਵਰਕਰ ਵੱਲੋਂ ਕੀਤੀ ਗਈ ਸ਼ਿਕਾਇਤ: ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਜਿਸਨੇ ਵਿਧਾਇਕ ਦੇ ਪੀਏ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ ਉਹ ਕੋਈ ਹੋਰ ਨਹੀਂ ਬਲਕਿ ਆਮ ਆਮਦੀ ਪਾਰਟੀ ਜ਼ੀਰਕਪੁਰ ਦੇ ਵਾਰਡ ਨੰਬਰ 4 ਦੇ ਇੰਚਾਰਜ ਵਿਕਰਮ ਧਵਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੌਕੀ ਇੰਚਾਰਜ ਤੋਂ 1 ਲੱਖ ਰੁਪਏ ਮੰਗੇ ਗਏ ਸੀ ਪਰ ਜਦੋ ਉਨ੍ਹਾਂ ਨੇ ਨਹੀਂ ਦਿੱਤੇ ਤਾਂ ਉਨ੍ਹਾਂ ਦੀ ਬਦਲੀ ਕਰ ਦਿੱਤੀ ਗਈ।

ਪੀਏ ’ਤੇ ਲੱਗੇ ਰਿਸ਼ਵਤ ਮੰਗਣ ਦੇ ਇਲਜ਼ਾਮ

ਜਾਂਚ ਤੋਂ ਬਾਅਦ ਹੀ ਕੀਤੀ ਜਾਵੇਗੀ ਕਾਰਵਾਈ: ਦੂਜੇ ਪਾਸੇ ਇਸ ਸਬੰਧ ਚ ਜਦੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਕੋਈ ਵੀ ਵਿਅਕਤੀ ਅਜਿਹਾ ਕੰਮ ਨਹੀਂ ਕਰ ਸਕਦਾ ਹੈ ਜੇਕਰ ਕਿਧਰੇ ਕਿਸੇ ਉੱਤੇ ਕੋਈ ਇਲਜ਼ਾਮ ਲਗਾਉਂਦਾ ਹੈ ਤਾਂ ਅਸੀਂ ਉਸਦੀ ਜਾਂਚ ਕਰਾਂਗੇ ਅਤੇ ਜੇਕਰ ਕੋਈ ਗਲਤ ਹੋਇਆ ਤਾਂ ਉਸਦੇ ਖਿਲਾਫ ਕਾਰਵਾਈ ਜਰੂਰੀ ਕੀਤੀ ਜਾਵੇਗੀ। ਦੂਜੇ ਪਾਸੇ ਉਨ੍ਹਾਂ ਨੇ ਕਿਹਾ ਕਿ ਵਿਕਰਮ ਧਵਨ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਇਸ ਕਾਰਨ ਉਹ ਬਿਨ੍ਹਾਂ ਮਤਲਬ ਦੀ ਲੋਕਾਂ ਦੇ ਖਿਲਾਫ ਸ਼ਿਕਾਇਤਾਂ ਕਰਦਾ ਰਹਿੰਦਾ ਹੈ।

ਕਾਬਿਲੇਗੌਰ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਵਿਕਰਮ ਦੀ ਸ਼ਿਕਾਇਤ ਨੰਬਰ 226 ਵੀ ਦਰਜ ਕੀਤੀ ਗਈ ਹੈ, ਜੋ ਕਿ ਜਾਰੀ ਕੀਤੀ ਗਈ ਹੈ। ਉਥੇ ਹੀ ਦੂਜੇ ਪਾਸੇ ਤੋਂ ਵਿਰੋਧੀਆਂ 'ਤੇ ਗੱਲ ਕਰਦੇ ਹੋਏ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ਼ਰਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਮੁੱਖ ਮੰਤਰੀ ਕਹਿ ਰਹੇ ਸਨ ਕਿ ਅਸੀਂ ਭ੍ਰਿਸ਼ਟਾਚਾਰ ਨਹੀਂ ਹੋਣ ਦੇਵਾਂਗੇ ਪਰ ਭ੍ਰਿਸ਼ਟਾਚਾਰ ਇਹੀ ਕਰ ਰਹੇ ਹਨ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਇਸ 'ਤੇ ਕੀ ਕਾਰਵਾਈ ਹੁੰਦੀ ਹੈ।

ਇਹ ਵੀ ਪੜੋ: ਵੀਸੀ ਅਤੇ ਸਿਹਤ ਮੰਤਰੀ ਵਿਵਾਦ: ਹੁਣ ਡਾ. ਰਾਜ ਬਹਾਦਰ ਨੇ ਚੁੱਕਿਆ ਇਹ ਵੱਡਾ ਕਦਮ...

ETV Bharat Logo

Copyright © 2025 Ushodaya Enterprises Pvt. Ltd., All Rights Reserved.