ਚੰਡੀਗੜ੍ਹ: ਸੂਬੇ ਦੇ ਵਿੱਚ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਨੂੰ ਬਠਿੰਡਾ ਤੋਂ ਵੱਡਾ ਝਟਕਾ ਲੱਗਿਆ ਹੈ। ਆਪ ਵਿਧਾਇਕ ਰੁਪਿੰਦਰ ਕੌਰ ਰੂਬੀ (MLA Rupinder Ruby) ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਤੋਂ ਅਸਤੀਫਾ (Resignation) ਦੇ ਦਿੱਤਾ ਹੈ। ਆਪਣੇ ਅਸਤੀਫੇ ਨੂੰ ਲੈ ਕੇ ਵਿਧਾਇਕਾ ਨੇ ਆਪ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਅਤੇ ਪੰਜਾਬ ਦੇ ਆਪ ਪ੍ਰਧਾਨ ਭਗਵੰਤ ਮਾਨ (Bhagwant Mann) ਨੂੰ ਇਸ ਸਬੰਧੀ ਜਾਣੂ ਕਰਵਾ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਅਸਤੀਫੇ ਨੂੰ ਮਨਜ਼ੂਰ ਕੀਤਾ ਜਾਵੇ।
ਰੁਪਿੰਦਰ ਕੌਰ ਰੂਬੀ ਦੇ ਅਸਤੀਫੇ ਤੋਂ ਬਾਅਦ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜਲਦ ਹੀ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋ ਸਕਦੇ ਹਨ।
ਹਰਪਾਲ ਚੀਮਾ ਨੇ ਰੁਪਿੰਦਰ ਰੂਬੀ ’ਤੇ ਸਾਧੇ ਨਿਸ਼ਾਨੇ
ਰੁਪਿੰਦਰ ਰੂਬੀ ਦੇ ਅਸਤੀਫੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ਦੇ ਵਿੱਚ ਕਿਹਾ ਹੈ ਕਿ ਉਨ੍ਹਾਂ ਨੁੂੂੰ ਇਸ ਵਾਰ ਆਪ ਤੋਂ ਟਿਕਟ ਨਹੀਂ ਮਿਲਣੀ ਸੀ ਇਸ ਲਈ ਉਨ੍ਹਾਂ ਪਾਰਟੀ ਨੂੰ ਛੱਡਿਆ ਹੈ। ਨਾਲ ਹੀ ਚੀਮਾ ਨੇ ਕਿਹਾ ਕਿ ਉਹ ਕਾਂਗਰਸ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਰੂਬੀ ਖਿਲਾਫ਼ ਭੜਾਸ ਕੱਢਦੇ ਕਾਂਗਰਸ ਨੂੰ ਅਪੀਲ ਕੀਤੀ ਹੈ ਕਿ ਉਹ ਰੁਪਿੰਦਰ ਰੂਬੀ ਨਾਲ ਧੋਖਾ ਨਾਲ ਕਰਨ ਤੇ ਉਨ੍ਹਾਂ ਨੂੰ ਬਠਿੰਡਾ ਦਿਹਾਥੀ ਤੋਂ ਟਿਕਟ ਜ਼ਰੂਰ ਦੇਣ।
-
ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।
— Adv Harpal Singh Cheema (@HarpalCheemaMLA) November 10, 2021 " class="align-text-top noRightClick twitterSection" data="
">ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।
— Adv Harpal Singh Cheema (@HarpalCheemaMLA) November 10, 2021ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ 'ਆਪ' ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।
— Adv Harpal Singh Cheema (@HarpalCheemaMLA) November 10, 2021
ਰੁਪਿੰਦਰ ਕੌਰ ਰੂਬੀ 2017 ਵਿੱਚ ਬਠਿੰਡਾ ਦੇ ਪੇਂਡੂ ਖੇਤਰ ਤੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਨੇ ਆਪਣੇ ਹਲਕੇ ਦੇ ਵਿੱਚ 51,572 ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਸੀ। ਜੇਕਰ ਉਸ ਸਮੇਂ ਦੇ ਕੁੱਲ ਵੋਟਰਾਂ ਦੀ ਗੱਲ ਕੀਤੀ ਜਾਵੇ ਤਾਂ ਉਸ ਸਮੇਂ 1,55,113 ਵੋਟਰ ਸਨ ਅਤੇ 1,25,861 ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਸੀ। ਰੁਪਿੰਦਰ ਕੌਰ ਰੂਬੀ ਬਠਿੰਡਾ ਦੇ ਲਾਅ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਵੀ ਕੰਮ ਕਰ ਚੁੱਕੇ ਹਨ।
ਇਹ ਵੀ ਪੜ੍ਹੋ: ਖੇਤੀ ਮਸ਼ੀਨਰੀ ਖ਼ਰੀਦ ਦੀ ਕਿਸਾਨਾਂ ਨੂੰ ਨਹੀਂ ਮਿਲੀ ਸਬਸਿਡੀ : ਅਮਨ ਅਰੋੜਾ