ਚੰਡੀਗੜ੍ਹ: ਪੰਜਾਬ ਵਿਚਲੇ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮ ਹੁੰਦੀ ਦਿਖਾਈ ਦਿੱਤੀ ਹੈ। ਪੰਜਾਬ ਦੇ ਅਣਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੈਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਇਸ ਮਾਮਲੇ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਏ ਹਨ।
ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਬਕਾਇਆ ਨਾ ਮਿਲਣ ਦਾ ਮਾਮਲਾ ਕਾਫੀ ਤੂਲ ਪੜ੍ਹ ਚੁੱਕਿਆ ਹੈ। ਇਸ ਮਾਮਲੇ ਨੂੰ ਲੈ ਕਿ ਅਕਾਲੀ ਦਲ ਪੰਜਾਬ ਸਰਕਾਰ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਅਣਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੈਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਗੰਭੀਰ ਇਲਜ਼ਾਮ ਲਗਾਇਆ ਹੈ। ਧਰਮਸੋਤ ਨੇ ਕਿਹਾ ਕਿ ਮੋਦੀ ਸਰਕਾਰ 'ਤੇ ਦਲਿਤ ਵਿਰੋਧੀ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਨਹੀਂ ਚਹੁੰਦੀ ਕਿ ਦਲਿਤ ਦਾ ਬੱਚਾ ਪੜ੍ਹ ਲਿਖ ਕੇ ਅਫਸਰ ਬਣ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਯਤਨਸ਼ੀਲ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।
ਅਕਾਲੀ ਦਲ ਪੰਜਾਬ ਸਰਕਾਰ 'ਤੇ ਲਗਾ ਚੁੱਕਿਆ ਹੈ ਇਲਜ਼ਾਮ
ਬੀਤੇ ਦਿਨੀਂ ਅਕਾਲੀ ਦਲ ਦੇ ਵਿਧਾਇਕ ਤੇ ਦਲਿਤ ਆਗੂ ਪਵਨ ਕੁਮਾਰ ਟੀਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਬਕਾਇਆ ਕਾਲਜਾਂ ਨੂੰ ਨਾ ਮਿਲਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਿਆ ਸੀ। ਉਨ੍ਹਾਂ ਸਰਕਾਰ 'ਤੇ ਜਾਣਬੁੱਝ ਕੇ ਪੈਸਾ ਰਿਲੀਜ਼ ਨਾ ਕਰਨ ਦੇ ਤੇ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਪੱਖਪਾਤ ਕਰਨ ਦੇ ਇਲਜ਼ਾਮ ਲਗਾਏ ਸਨ। ਇਸੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਵੀ ਕੀਤੀ ਸੀ।