ETV Bharat / city

ਪੇਂਡੂ ਵਿਕਾਸ ਫ਼ੰਡ 'ਚ ਕਟੌਤੀ ਮੋਦੀ ਸਰਕਾਰ ਵੱਲੋਂ ਪੰਜਾਬੀਆਂ ਨਾਲ ਧੱਕਾ: ਆਪ

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐਫ਼ 'ਚ 2 ਫ਼ੀਸਦੀ ਦੀ ਕਟੌਤੀ ਕੀਤੇ ਜਾਣ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫ਼ੰਡ (ਆਰਡੀਐਫ਼) ਵਿੱਚ ਜਾਣਬੁੱਝ ਕੇ ਕਟੌਤੀ ਕਰਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ।

author img

By

Published : Jan 20, 2021, 9:56 PM IST

ਪੇਂਡੂ ਵਿਕਾਸ ਫ਼ੰਡ 'ਚ ਕਟੌਤੀ ਮੋਦੀ ਸਰਕਾਰ ਵੱਲੋਂ ਪੰਜਾਬੀਆਂ ਨਾਲ ਧੱਕਾ: ਆਪ
ਪੇਂਡੂ ਵਿਕਾਸ ਫ਼ੰਡ 'ਚ ਕਟੌਤੀ ਮੋਦੀ ਸਰਕਾਰ ਵੱਲੋਂ ਪੰਜਾਬੀਆਂ ਨਾਲ ਧੱਕਾ: ਆਪ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐਫ਼ 'ਚ 2 ਫ਼ੀਸਦੀ ਦੀ ਕਟੌਤੀ ਕੀਤੇ ਜਾਣ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ, ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਵਿੱਚ ਜਾਣਬੁੱਝ ਕੇ 2 ਫ਼ੀਸਦੀ ਕਟੌਤੀ ਕਰਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੇ ਮਾਲੀਆ ਵਿੱਚ ਲਗਭਗ 800 ਕਰੋੜ ਰੁਪਏ ਦੀ ਕਮੀ ਆਵੇਗੀ ਅਤੇ ਪੇਂਡੂ ਖੇਤਰ ਵਿੱਚ ਹੋਣ ਵਾਲੇ ਲੋਕ ਕਲਿਆਣ ਦੇ ਕੰਮਾਂ ਵਿੱਚ ਰੁਕਾਵਟਾਂ ਪੈਦਾ ਹੋਣਗੀਆਂ।

ਭਗਵੰਤ ਮਾਨ ਨੇ ਕਿਹਾ ਕਿ 1987 ਤੋਂ ਚਲੇ ਆ ਰਹੇ ਆਰਡੀਐਫ਼ ਵਿੱਚ ਕਟੌਤੀ ਕਰਕੇ ਮੋਦੀ ਸਰਕਾਰ ਨੇ ਭਾਰਤ ਦੀ ਸੰਘੀ ਵਿਵਸਥਾ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਪੈਸੇ ਨਾਲ ਪੰਜਾਬ ਸਰਕਾਰ ਕਿਸਾਨਾਂ ਨੂੰ ਫ਼ਸਲਾਂ ਵਿੱਚ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਭਰੋਸਾ ਦਿੰਦੀ ਸੀ ਅਤੇ ਪੰਜਾਬ ਦੇ ਪੇਂਡੂ ਖੇਤਰ ਵਿੱਚ ਗਲੀ ਵਿੱਚ ਲਾਈਟਾਂ, ਧਰਮਸ਼ਾਲਾ, ਪੰਚਾਇਤ ਭਵਨ, ਪੀਣ ਦਾ ਪਾਣੀ ਅਤੇ ਹੋਰ ਕੰਮ ਕਰਦੀ ਸੀ, ਉਸ ਪੈਸੇ ਨੂੰ ਘਟਾ ਕੇ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਕੰਮਾਂ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੋ ਇਹ ਸਾਬਤ ਕਰਦਾ ਹੈ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਕੇਂਦਰੀ ਸੱਤਾ ਦੀ ਸ਼ਕਤੀ ਦੀ ਦੁਰਵਰਤੋਂ ਕਰਕੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।

ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਜੋ ਲੋਕ ਦਿੱਲੀ ਬਾਰਡਰ ਉੱਤੇ ਕਿਸਾਨ ਅੰਦੋਲਨ 'ਚ ਸ਼ਾਮਲ ਹੋ ਕੇ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਕਿਸਾਨ ਹਨ ਅਤੇ ਉਹ ਪਿੰਡਾਂ ਦੇ ਰਹਿਣ ਵਾਲੇ ਹਨ। ਇਸ ਲਈ ਮੋਦੀ ਸਰਕਾਰ ਨੇ ਸਾਜਿਸ਼ ਦੇ ਤਹਿਤ ਆਰਡੀਐਫ਼ ਦੇ ਪੈਸੇ ਵਿੱਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਮੋਦੀ-ਸ਼ਾਹ ਨਾਲ ਮਿਲੇ ਹੋਣ ਦਾ ਦੋਸ਼ ਲਗਾਉਂਦੇ ਹੋਏ ਮਾਨ ਨੇ ਅੱਗੇ ਕਿਹਾ, ਕੇਂਦਰ ਸਰਕਾਰ ਪੰਜਾਬ ਦੇ ਮਾਲੀਆ ਉੱਤੇ ਹਮਲਾ ਕਰ ਰਹੀ ਹੈ, ਪੰਜਾਬ ਦੇ ਕਿਸਾਨ ਕੰਮਾਂ 'ਚ ਰੁਕਾਵਟਾਂ ਪਾਉਣ ਦੀ ਸਾਜਿਸ਼ ਕਰ ਰਹੀ ਹੈ, ਪ੍ਰੰਤੂ ਮੁੱਖ ਮੰਤਰੀ ਨੇ ਇਸ ਉੱਤੇ ਚੁੱਪੀ ਧਾਰੀ ਹੋਈ ਹੈ। ਕੈਪਟਨ ਈਡੀ ਦੇ ਡਰ ਤੋਂ ਮੋਦੀ ਸਰਕਾਰ ਖਿਲਾਫ ਬੋਲਣ ਤੋਂ ਹਮੇਸ਼ਾ ਬਚਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.