ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਉਭਰੀ ਆਰਥਿਕ ਮੰਦੀ ਤੋਂ ਬਾਹਰ ਨਿਕਲਣ ਲਈ ਭਾਰਤ ਨੂੰ ਅਮਰੀਕੀ ਰਾਸ਼ਟਰਪਤੀ ਵੱਲੋਂ ਉਲੀਕੀ ਯੋਜਨਾ ਵੱਲ ਧਿਆਨ ਦੇਣਾ ਚਾਹੀਦਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਰਿਕਵਰੀ ਪਲਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਸ ਨੇ ਪਹਿਲਾਂ ਹੀ ਅਮਰੀਕਾ ਦੇ ਖੇਤੀਬਾੜੀ ਵਿਭਾਗ ਨੂੰ ਉਨ੍ਹਾਂ ਦੇ ਖੁਰਾਕ ਖੇਤਰ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਖੇਤੀਬਾੜੀ ਖੇਤਰ ‘ਤੇ ਧਿਆਨ ਕੇਂਦਰਿਤ ਕਰੇ ਕੇਂਦਰ
ਵਿੱਤ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਸਾਰੇ ਦੇਸ਼ ਕੋਵਿਡ ਸਦਕਾ ਪੈਦਾ ਹੋਏ ਆਰਥਿਕ ਸੰਕਟ ‘ਚੋਂ ਬਾਹਰ ਆਉਣ ਲਈ ਕਿਸਾਨਾਂ ਅਤੇ ਖੇਤੀਬਾੜੀ ਖੇਤਰ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਖੇਤੀਬਾੜੀ ਮੰਤਰਾਲੇ ਨੂੰ ਕਿਸਾਨਾਂ ਅਤੇ ਖੇਤੀਬਾੜੀ ਖੇਤਰ ‘ਤੇ ਧਿਆਨ ਕੇਂਦਰਿਤ ਕਰਕੇ ਵਿਸ਼ਵ ਪੱਧਰੀ ਪ੍ਰਵਾਨਿਤ ਰਣਨੀਤੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੌਰਾਨ ਸੇਵਾ ਅਤੇ ਨਿਰਮਾਣ ਖੇਤਰ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਇਹ ਸਿਰਫ਼ ਖੇਤੀਬਾੜੀ ਖੇਤਰ ਹੀ ਦੇਸ਼ ਦੀ ਆਰਥਿਕਤਾ ਨੂੰ ਬਚਾਉਣ ਲਈ ਲਾਹੇਵੰਦ ਸਾਬਿਤ ਹੋਇਆ।
-
Modi should follow Biden plan for economic recovery : Manpreet Badal https://t.co/Vtz9ihJVGI
— Manpreet Singh Badal (@MSBADAL) January 25, 2021 " class="align-text-top noRightClick twitterSection" data="
">Modi should follow Biden plan for economic recovery : Manpreet Badal https://t.co/Vtz9ihJVGI
— Manpreet Singh Badal (@MSBADAL) January 25, 2021Modi should follow Biden plan for economic recovery : Manpreet Badal https://t.co/Vtz9ihJVGI
— Manpreet Singh Badal (@MSBADAL) January 25, 2021
ਖੇਤੀ ਕਾਨੂੰਨ ਹੋਰ ਸੰਕਟ ਪੈਦਾ ਕਰਨਗੇ
ਉਨ੍ਹਾਂ ਕਿਹਾ ਕਿ ਜਦ ਦੁਨੀਆਂ ਖੇਤੀਬਾੜੀ ਵਿੱਚ ਵਧੇਰੇ ਨਿਵੇਸ਼ ਕਰ ਰਹੀ ਹੈ ਤਾਂ ਭਾਰਤ ਵਿੱਚ ਕੇਂਦਰ ਸਰਕਾਰ ਕਾਲੇ ਖੇਤੀ ਬਿੱਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸਾਡੇ ਖੇਤੀ ਖੇਤਰ ਨੂੰ ਹੋਰ ਸੰਕਟ ਵਿੱਚ ਪਾ ਦੇਵੇਗੀ। ਐਨਡੀਏ ਸਰਕਾਰ ਦੇ ਕਾਲੇ ਖੇਤੀ ਬਿੱਲ ਨਾ ਸਿਰਫ ਕਿਸਾਨ ਵਿਰੋਧੀ ਹਨ, ਬਲਕਿ ਭਾਜਪਾ ਦੇ ਹੰਕਾਰੀ ਰਵੱਈਏ ਨੂੰ ਵੀ ਦਰਸਾਉਂਦੇ ਹਨ।
ਆਪ ਵੱਲੋਂ ਕਿਸਾਨਾਂ ਨੂੰ ਤਾਰੋਪੀਡੋ ਕਰਨ ਦੀ ਕੋਸ਼ਿਸ਼
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਨੂੰ ਤਾਰੋਪੀਡੋ ਕਰਨ ਦੀ ਕੋਸ਼ਿਸ਼ ਵਿੱਚ ਭਾਜਪਾ ਦੀ ਸਹਾਇਤਾ ਕਰਨ ਵਿੱਚ ਸ਼ੱਕੀ ਭੂਮਿਕਾ ਅਦਾ ਕੀਤੀ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦਾ ਘਟੀਆ ਯਤਨ ਕੀਤਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਜਦੋਂ ਮੁੱਖ ਮੰਤਰੀਆਂ ਦੀ ਉੱਚ ਸ਼ਕਤੀ ਕਮੇਟੀ ਨੇ ਪਹਿਲਾਂ ਹੀ ਆਪਣੀ ਮੀਟਿੰਗ ਦੀ ਕਾਰਵਾਈ ਜਨਤਕ ਕਰ ਦਿੱਤੀ ਸੀ ਤਾਂ ਆਪ ਅਤੇ ਭਾਜਪਾ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਸੱਚਾਈ ਤੋਂ ਅਣਜਾਣ ਬਣਦਿਆਂ ਆਪਣੇ ਝੂਠੇ ਦਾਅਵਿਆਂ ਨੂੰ ਮੁੜ ਦੁਹਰਾਇਆ। ਭਾਜਪਾ ਨੇ ਅਕਾਲੀ ਦਲ ਵਰਗੇ ਆਪਣੇ ਭਾਈਵਾਲਾਂ ਅਤੇ ‘ਆਪ’ ਵਰਗੀਆਂ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਸਾਜਿਸ਼ ਰਚੀ ਕਿ ਕਿਸਾਨਾਂ ਵਿੱਚ ਭਰਮ ਪੈਦਾ ਕੀਤਾ ਜਾਵੇ ਅਤੇ ਝੂਠੇ ਮੁੱਦਿਆਂ ਨੂੰ ਉਠਾ ਕੇ ਖੇਤੀ ਕਾਨੂੰਨਾਂ ਦੀ ਅਸਲ ਨੀਅਤ ਬਾਰੇ ਭਰਮਾਇਆ ਜਾਵੇ।
ਅਮਰੀਕਾ ਦੇ ਮੁਕਾਬਲੇ ਭਾਰਤ ਦੀ ਸਥਿਤੀ ਹੋਰ ਵੀ ਖਰਾਬ
ਭਾਰਤ ਵਿੱਚ ਅਮਰੀਕਾ ਦੇ ਮੁਕਾਬਲੇ ਸਥਿਤੀ ਹੋਰ ਵੀ ਖਰਾਬ ਹੈ। ਅਮਰੀਕਾ ਵਿੱਚ ਦੋ ਕਰੋੜ ਦੇ ਮੁਕਾਬਲੇ ਭਾਰਤ ਵਿੱਚ 20 ਕਰੋੜ ਲੋਕ ਖੁਰਾਕ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ। ਭਾਰਤ ਦੀ ਖੁਰਾਕ ਅਸੁਰੱਖਿਆ ਪ੍ਰਣਾਲੀ ਨੇਪਾਲ, ਬੰਗਲਾਦੇਸ਼, ਸ੍ਰੀਲੰਕਾ ਅਤੇ ਪਾਕਿਸਤਾਨ ਤੋਂ ਵੀ ਹੇਠਾਂ ਦਰਜ ਕੀਤੀ ਗਈ ਹੈ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਇਸ ਵਿੱਚ ਹੋਰ ਨਿਘਾਰ ਆਇਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੈ ਕਿ ਭਾਰਤ ਸਰਕਾਰ ਕਿਸਾਨੀ ਦੀ ਰੋਜ਼ੀ-ਰੋਟੀ ’ਤੇ ਹਮਲਾ ਕਰਨ ਦੀ ਬਜਾਏ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰੇ।