ETV Bharat / city

ਮੁਹਾਲੀ ਅਦਾਲਤ ਵਲੋਂ ਤਜਿੰਦਰ ਬੱਗਾ ਖਿਲਾਫ਼ ਵਾਰੰਟ ਜਾਰੀ, ਅਦਾਲਤ 'ਚ ਪੇਸ਼ ਕਰਨ ਦੇ ਹੁਕਮ - ਸਾਈਬਰ ਕ੍ਰਾਈਮ ਸਟੇਸ਼ਨ

ਜੁਡੀਸ਼ੀਅਲ ਮੈਜਿਸਟਰੇਟ ਰਵੀਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਸਾਈਬਰ ਕ੍ਰਾਈਮ ਸਟੇਸ਼ਨ ਦੇ ਇੰਚਾਰਜ ਨੂੰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਪੇਸ਼ੀ ’ਤੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਖਿਲਾਫ ਆਈਪੀਸੀ ਦੀ ਧਾਰਾ 153ਏ, 505, 505(2), 506 ਤਹਿਤ ਐਫਆਈਆਰ ਦਰਜ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਈ 2022 ਦੀ ਤਰੀਕ ਤੈਅ ਕੀਤੀ ਹੈ।

ਮੁਹਾਲੀ ਅਦਾਲਤ ਵਲੋਂ ਤਜਿੰਦਰ ਬੱਗਾ ਖਿਲਾਫ਼ ਵਾਰੰਟ ਜਾਰੀ

author img

By

Published : May 7, 2022, 6:50 PM IST

Updated : May 7, 2022, 9:45 PM IST

ਚੰਡੀਗੜ੍ਹ: ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਿਵਾਦ ਭਖਦਾ ਜਾ ਰਿਹਾ ਹੈ। ਹੁਣ ਮੁਹਾਲੀ ਅਦਾਲਤ ਵਲੋਂ ਤਜਿੰਦਰ ਬੱਗਾ ਦੇ ਖਿਲਾਫ਼ ਇਕ ਹੋਰ ਵਾਰੰਟ ਜਾਰੀ ਕੀਤਾ ਗਿਆ ਹੈ। ਮੁਹਾਲੀ ਅਦਾਲਤ ਨੇ ਪੁਲਿਸ ਨੂੰ ਵਾਰੰਟ ਜਾਰੀ ਕਰਕੇ ਕਿਹਾ ਹੈ ਕਿ ਤਜਿੰਦਰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਮੁਹਾਲੀ ਅਦਾਲਤ ਵਲੋਂ ਤਜਿੰਦਰ ਬੱਗਾ ਖਿਲਾਫ਼ ਵਾਰੰਟ ਜਾਰੀ
ਮੁਹਾਲੀ ਅਦਾਲਤ ਵਲੋਂ ਤਜਿੰਦਰ ਬੱਗਾ ਖਿਲਾਫ਼ ਵਾਰੰਟ ਜਾਰੀ

ਜਾਣਕਾਰੀ ਅਨੁਸਾਰ ਜੁਡੀਸ਼ੀਅਲ ਮੈਜਿਸਟਰੇਟ ਰਵੀਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਸਾਈਬਰ ਕ੍ਰਾਈਮ ਸਟੇਸ਼ਨ ਦੇ ਇੰਚਾਰਜ ਨੂੰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਪੇਸ਼ੀ ’ਤੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਖਿਲਾਫ ਆਈਪੀਸੀ ਦੀ ਧਾਰਾ 153ਏ, 505, 505(2), 506 ਤਹਿਤ ਐਫਆਈਆਰ ਦਰਜ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਈ 2022 ਦੀ ਤਰੀਕ ਤੈਅ ਕੀਤੀ ਹੈ।

ਇਸ ਸਬੰਧੀ ਮੁਹਾਲੀ ਅਦਾਲਤ ਵਲੋਂ ਤਜਿੰਦਰ ਬੱਗਾ ਦੇ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਲਈ ਮੁਹਾਲੀ ਅਦਾਲਤ ਵਲੋਂ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਇਸ ਦੌਰਾਨ ਅਦਾਲਤ ਦਾ ਕਹਿਣਾ ਕਿ ਬੱਗਾ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਛੱਡਿਆ ਗਿਆ ਹੈ। ਮੁਹਾਲੀ ਅਦਾਲਤ ਦਾ ਕਹਿਣਾ ਕਿ ਇਸ ਮਾਮਲੇ 'ਚ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਦਾ ਐਕਸ਼ਨ ਗੈਰ ਕਾਨੂੰਨੀ ਹੈ।

ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਦੋ ਅਰਜ਼ੀਆਂ ਦਾਇਰ ਕੀਤੀਆਂ ਸਨ, ਜਿਨ੍ਹਾਂ 'ਚ ਸਰਕਾਰ ਨੇ ਤੇਜਿੰਦਰ ਪਾਲ ਸਿੰਘ ਬੱਗਾ ਗ੍ਰਿਫ਼ਤਾਰੀ ਮਾਮਲੇ ਵਿੱਚ ਕੇਂਦਰ ਨੂੰ ਧਿਰ ਬਣਾਉਣ ਦੀ ਮੰਗ ਕੀਤੀ ਹੈ। ਹਾਈ ਕੋਰਟ 'ਚ ਮਾਮਲੇ ਦੀ ਸੁਣਵਾਈ 10 ਮਈ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਪਰ ਸਿਟੀ ਪੁਲਿਸ ਨੇ ਉਸ ਨੂੰ ਇਹ ਕਹਿ ਕੇ ਹਰਿਆਣਾ ਤੋਂ ਰਾਜਧਾਨੀ ਵਾਪਸ ਲਿਆਂਦਾ ਕਿ ਪੰਜਾਬ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਬੱਗਾ ਦੀ ਸ਼ਿਕਾਇਤ 'ਤੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਉਸ ਦੇ ਪਿਤਾ ਨੇ ਦੋਸ਼ ਲਾਇਆ ਕਿ ਸਵੇਰੇ ਕਰੀਬ 8 ਵਜੇ ਕੁਝ ਲੋਕ ਉਸ ਦੇ ਘਰ ਆਏ ਅਤੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰ ਲਿਆ ਹੈ।

ਪੰਜਾਬ ਪੁਲਿਸ ਵਲੋਂ ਬੱਗਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੂਕਸ਼ੇਤਰ 'ਚ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਤੇ ਹਾਈ ਕੋਰਟ ਨੇ ਇਸ ਮਾਮਲੇ 'ਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।

ਜਾਣਕਾਰੀ ਅਨੁਸਾਰ ਅੱਜ ਹੋਈ ਅਹਿਮ ਸੁਣਵਾਈ 'ਚ ਹਰਿਆਣਾ ਅਤੇ ਦਿੱਲੀ ਪੁਲਿਸ ਨੇ ਹਲਫਨਾਮਾ ਦਾਇਰ ਕਰ ਕੇ ਪੂਰੇ ਮਾਮਲੇ 'ਤੇ ਆਪਣਾ ਜਵਾਬ ਦੇਣਾ ਸੀ। ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਸਮੇਤ ਦੋਵੇਂ ਧਿਰਾਂ ਦੇ ਲੋਕ ਹਾਜ਼ਰ ਹੋਏ। ਸ਼ੁੱਕਰਵਾਰ ਨੂੰ ਹੀ ਦਿੱਲੀ ਅਤੇ ਹਰਿਆਣਾ ਪੁਲਿਸ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਦੀ ਹਿਰਾਸਤ ਵਿੱਚ ਨਹੀਂ ਹੈ।

ਅੱਜ ਦੀ ਸੁਣਵਾਈ ਵਿੱਚ ਦਿੱਲੀ ਅਤੇ ਹਰਿਆਣਾ ਪੁਲਿਸ ਨੇ ਦੱਸਣਾ ਸੀ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੀ ਟੀਮ ਨੂੰ ਕਿਨ੍ਹਾਂ ਹਾਲਾਤ ਵਿੱਚ ਕੁਰੂਕਸ਼ੇਤਰ ਨੇੜੇ ਰੋਕਿਆ ਗਿਆ ਅਤੇ ਫਿਰ ਦਿੱਲੀ ਪੁਲਿਸ ਦੇ ਹਵਾਲੇ ਕੀਤਾ ਗਿਆ। ਹਾਈ ਕੋਰਟ ਵਿੱਚ ਬੱਗਾ ਮਾਮਲੇ ਨੂੰ ਲੈ ਕੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਅਤੇ ਇਸ ਮਾਮਲੇ ਨੂੰ ਲੈ ਕੇ ਅਗਲੀ ਸੁਣਵਾਈ 10 ਮਈ ਨੂੰ ਹੋਵੇਗੀ।

ਇਹ ਵੀ ਪੜ੍ਹੋ: ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਕੇਂਦਰ ਸਰਕਾਰ: ਮਾਲਵਿੰਦਰ ਸਿੰਘ ਕੰਗ

Last Updated : May 7, 2022, 9:45 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.