ETV Bharat / city

ਮੁਹਾਲੀ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਸਬੰਧੀ ਸੀਐੱਮ ਮਾਨ ਦੀ ਮੀਟਿੰਗ

author img

By

Published : May 23, 2022, 1:05 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਵਾਈ ਅੱਡਿਆਂ ਸਬੰਧੀ ਚਰਚਾ ਲਈ ਅਫਸਰਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ।

ਸੀਐੱਮ ਮਾਨ ਦੀ ਮੀਟਿੰਗ
ਸੀਐੱਮ ਮਾਨ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਅਰਪੋਰਟ ਦੇ ਅਫਸਰਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਹਵਾਈ ਅੱਡਿਆਂ ਸਬੰਧੀ ਚਰਚਾ ਕੀਤੀ ਗਈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਵੀ ਦਿੱਤੀ। ਨਾਲ ਹੀ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਸੀਐਮ ਮਾਨ ਦਾ ਟਵੀਟ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ। ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।

  • ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ

    ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ pic.twitter.com/apRSJdUMeX

    — Bhagwant Mann (@BhagwantMann) May 23, 2022 " class="align-text-top noRightClick twitterSection" data=" ">

ਕੇਂਦਰੀ ਮੰਤਰੀ ਨਾਲ ਕੀਤੀ ਜਾ ਚੁੱਕੀ ਹੈ ਮੁਲਾਕਾਤ: ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਦੇ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕੇਂਦਰੀ ਰਾਜ ਮੰਤਰੀ ਨੂੰ ਅੰਮ੍ਰਿਤਸਰ ਅਤੇ ਮੋਹਾਲੀ ਏਅਰਪੋਰਟ ਤੋਂ ਕੇਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਰਗੇ ਵਿਦੇਸ਼ਾਂ ਦੇ ਲਈ ਸਿੱਧੀ ਉਡਾਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਏਅਰਪੋਰਟ ਨੂੰ ਇੰਟਰਨੈਸ਼ਨਲ ਬਣਾਉਣ ਦੀ ਮੰਗ ਵੀ ਕੀਤੀ ਸੀ।

ਇਹ ਵੀ ਪੜੋ: ਸਿੱਧੂ ਦੀ ਮੈਡੀਕਲ ਜਾਂਚ, ਜੇਲ੍ਹ ਚ ਮਿਲੇਗੀ ਸਪੈਸ਼ਲ ਡਾਈਟ !

ETV Bharat Logo

Copyright © 2024 Ushodaya Enterprises Pvt. Ltd., All Rights Reserved.