ETV Bharat / city

‘ਐਜੂਕੇਸ਼ਨ ਹੱਬ’ ਵਜੋਂ ਵਿਕਸਤ ਹੋਵੇਗਾ ਮੋਹਾਲੀ - ਕੋਵਿਡ ਮਹਾਂਮਾਰੀ

ਦੁਨੀਆ ਭਰ ਵਿੱਚ ਕੋਵਿਡ ਮਹਾਂਮਾਰੀ ਫੈਲਣ ਦੇ ਬਾਵਜੂਦ ਵਿਸ਼ਵ ਪੱਧਰੀ ਵੱਡੀਆਂ ਕੰਪਨੀਆਂ ਨੇ ਪੰਜਾਬ ਵੱਲ ਨਜ਼ਰਾਂ ਟਿਕਾਈਆਂ ਹੋਈਆਂ ਹਨ। ਸੂਬੇ ਦੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਪੰਜਾਬ ਲਈ ਵੱਡੀ ਖੁਸ਼ਖ਼ਬਰੀ ਸਾਂਝੀ ਕੀਤੀ ਹੈ।

‘ਐਜੂਕੇਸ਼ਨ ਹੱਬ’ ਵਜੋਂ ਵਿਕਸਤ ਹੋਵੇਗਾ ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਨਾ ਲਈ ‘ਲੈਟਰ ਆਫ਼ ਇਨਟੈਂਟ’ ਜਾਰੀ

author img

By

Published : Aug 11, 2020, 7:37 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਪੀੜੀ ਨੂੰ ਆਲਮੀ ਪੱਧਰ ਦੀਆਂ ਸਿਖਿਆ ਸਹੂਲਤਾਂ ਦੇ ਕੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ਵ ਪ੍ਰਸਿੱਧ ਪਲਾਕਸ਼ਾ ਯੂਨੀਵਰਸਿਟੀ ਨੂੰ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਹਿਮਤੀ ਪੱਤਰ (ਲੈਟਰ ਆਫ਼ ਇਨਟੈਂਟ) ਜਾਰੀ ਕਰ ਦਿੱਤਾ ਗਿਆ ਹੈ।

ਸੂਬੇ ਦੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਪੰਜਾਬ ਲਈ ਵੱਡੀ ਖੁਸ਼ਖ਼ਬਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਨੁੱਖੀ ਹੁਨਰ ਸ਼ਕਤੀ ਅਤੇ ਪੰਜਾਬ ਸਰਕਾਰ ਦੀਆਂ ਨਿਵੇਸ਼ ਪ੍ਰਤੀ ਵਧੀਆ ਨੀਤੀਆਂ ਸਦਕਾ ਦੁਨੀਆ ਭਰ ਵਿੱਚ ਕੋਵਿਡ ਮਹਾਂਮਾਰੀ ਫੈਲਣ ਦੇ ਬਾਵਜੂਦ ਵਿਸ਼ਵ ਪੱਧਰੀ ਵੱਡੀਆਂ ਕੰਪਨੀਆਂ ਨੇ ਪੰਜਾਬ ਵੱਲ ਨਜ਼ਰਾਂ ਟਿਕਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ਉੱਦਮ ਸਦਕਾ ‘ਇਨਵੈਸਟ ਪੰਜਾਬ’ ਸੰਮੇਲਨ ਰਾਹੀਂ ਨਿਵੇਸ਼ਕਾਂ ਲਈ ਬਣਾਈ ਸੁਖਾਲੀ ਨੀਤੀ ਅਤੇ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਅਪਨਾਉਣ ਕਾਰਨ ਸੂਬੇ ਵਿੱਚ ਨਿਵੇਸ਼ ਕਰਨਾ ਆਸਾਨ ਹੋ ਗਿਆ ਹੈ।

ਬਾਜਵਾ ਨੇ ਦੱਸਿਆ ਕਿ ਅਲਫਾ ਆਈ.ਟੀ. ਸਿਟੀ ਮੋਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਵੱਲੋਂ 2021-22 ਵਿੱਦਿਅਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ਵ ਪੱਧਰੀ ਯੂਨੀਵਰਸਿਟੀ ਪਲਾਕਸ਼ਾ ਯੂਨੀਵਰਸਿਟੀ ਨੇ ਪੰਜਾਬ ਸਰਕਾਰ ਵੱਲੋਂ ਅਲਫਾ ਆਈ.ਟੀ. ਸਿਟੀ ਮੋਹਾਲੀ ਵਿਖੇ ਅਲਾਟ ਕੀਤੀ 50.12 ਏਕੜ ਜ਼ਮੀਨ ਉੱਤੇ ਆਪਣੇ ਕੈਂਪਸ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਤੌਰ ’ਤੇ ਨੌਕਰੀਆਂ ਮਿਲਣਗੀਆਂ, ਜਦੋਂ ਕਿ ਵੱਡੀ ਪੱਧਰ ’ਤੇ ਵੀ ਹਜ਼ਾਰਾਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਯੂਨੀਵਰਸਿਟੀ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਕੋਰਸ ਚਲਾਏ ਜਾਣਗੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਉਚੇਰੀ ਸਿੱਖਿਆ ਪ੍ਰਾਪਤ ਹੋਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.