ਚੰਡੀਗੜ੍ਹ: ਡੀਜੀਪੀ ਮੁਹੰਮਦ ਮੁਸਤਫ਼ਾ ਨੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਖਾਰਜ ਕਰਨ ਦੇ ਕੈਟ ਦੇ ਫ਼ੈਸਲੇ ਉੱਤੇ ਹਾਈ ਕੋਰਟ ਵੱਲੋਂ ਲਾਈ ਰੋਕ ਦੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।
ਡੀਜੀਪੀ ਅਹੁਦੇ ਉੱਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਨੇ ਇਸ ਨੂੰ ਕੈਟ ਵਿੱਚ ਚੁਣੌਤੀ ਦਿੱਤੀ ਸੀ। ਕੈਟ ਨੇ ਉਸੇ ਚੁਣੌਤੀ ਦੇ ਆਧਾਰ ਉੱਤੇ ਆਪਣਾ ਫ਼ੈਸਲਾ ਸੁਣਾਇਆ ਸੀ। ਡੀਜੀਪੀ ਦੀ ਨਿਯੁਕਤੀ ਨੂੰ ਗ਼ਲਤ ਦੱਸਦੇ ਹੋਏ ਕੈਟ ਨੇ ਕਿਹਾ ਸੀ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਕੈਟ ਦੇ ਹੁਕਮ ਉੱਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਸਰਕਾਰ ਨੂੰ ਅਫ਼ੀਡੈਫੀਟ ਦਾਖ਼ਲ ਕਰਨ ਲਈ ਕਿਹਾ ਹੈ ਜਿਸ ਵਿੱਚ ਦੱਸਣਾ ਪਵੇਗਾ ਕਿ ਯੂਪੀਐਸਸੀ ਨੂੰ ਕਿਸ ਪ੍ਰਕਿਰਿਆ ਤਹਿਤ ਨਾਂਅ ਭੇਜੇ ਗਏ ਸੀ ਤੇ ਕਮੇਟੀ ਅੱਗੇ ਕਿ ਮਟੀਰੀਅਲ ਦਿੱਤਾ ਗਿਆ ਸੀ ਜਿਸ ਤਹਿਤ ਡੀਜੀਪੀ ਬਣਾਉਣ ਦਾ ਫੈਸਲਾ ਲਿਆ ਗਿਆ ਸੀ।
ਹਾਈ ਕੋਰਟ ਨੇ 26 ਫਰਵਰੀ ਨੂੰ ਹੋਣ ਵਾਲੀ ਅਗਲੀ ਸੁਨਵਾਈ ਤੱਕ ਡੀਜੀਪੀ ਬਰਕਾਰ ਰਹਿਣ ਲਈ ਸਟੇਅ ਦਿੱਤਾ ਸੀ। ਮਾਮਲੇ ਦੀ 7 ਫਰਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।