ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਸਾਬਕਾ ਡੀਜੀਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ (Muhammad Mustafa) ਵਿਚਕਾਰ ਸ਼ਬਦੀ ਜੰਗ ਭਖਦੀ ਜਾ ਰਹੀ ਹੈ। ਮੁਹੰਮਦ ਮੁਸਤਫਾ ਵੱਲੋਂ ਇੱਕ ਵਾਰ ਫੇਰ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ਤੇ ਲਿਆ ਹੈ। ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਦਿੱਤੇ ਅਸਤੀਫੇ ਨੂੰ ਲੈ ਕੇ ਉਨ੍ਹਾਂ ਨੂੰ ਬਾਏ ਬਾਏ ਕਿਹਾ ਹੈ।
ਇਹ ਪਹਿਲੀ ਵਾਰ ਨਹੀਂ ਹੋਇਆ ਕਿ ਮੁਹੰਮਦ ਮੁਸਤਫਾ ਵੱਲੋਂ ਕੈਪਟਨ ਨੂੰ ਨਿਸ਼ਾਨੇ ਤੇ ਲਿਆ ਗਿਆ ਹੋਵੇ ਬਲਿਕ ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਕੈਪਟਨ ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ (Mohhammad Mustafa) ਵਲੋਂ ਆਪਣੇ ਸੋਸ਼ਲ ਮੀਡੀਆ (Social Media) ਅਕਾਉਂਟ ਟਵਿੱਟਰ (Twitter Account)'ਤੇ ਟਵੀਟ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਸ਼ੇਅਰੋ ਸ਼ਾਇਰੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ, ਕੁਛ ਤੋ ਮਜਬੂਰੀਆਂ ਰਹੀ ਹੋਂਗੀ, ਯੂੰ ਕੋਈ ਬੇਵਫਾ ਨਹੀਂ ਹੋਤਾ। ਜੀ ਬਹੁਤ ਚਾਹਤਾ ਹੈ ਸੱਚ ਬੋਲੇਂ, ਕਿਆ ਕਰੇਂ ਹੌਂਸਲਾ ਨਹੀਂ ਹੋਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖਰੀ ਪਾਰਟੀ ਦਾ ਅੱਜ ਐਲਾਨ ਕੀਤਾ ਜਾ ਰਿਹਾ ਹੈ। ਕੈਪਟਨ ਪੰਜਵੀਂ ਵਾਰ ਪਾਰਟੀ ਬਣਾਉਣ ਜਾ ਰਹੇ ਹਨ। ਇਸ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।
ਇਸਦੇ ਨਾਲ ਹੀ ਮੁਸਤਫਾ ਵੱਲੋਂ ਕੈਪਟਨ ਤੇ ਅਰੂਸਾ ਆਲਮ ਨੂੰ ਲੈਕੇ ਨਿਸ਼ਾਨੇ ਸਾਧੇ ਜਾ ਚੁੱਕੇ ਹਨ। ਮੁਹੰਮਦ ਮੁਸਤਫਾ (Muhammad Mustafa) ਨੇ ਟਵੀਟ (Tweet) ਕਰਕੇ ਅਰੂਸਾ ਆਲਮ (Arusha Alam) 'ਤੇ ਸਵਾਲ ਚੁੱਕੇ ਸਨ।
ਇਹ ਵੀ ਪੜ੍ਹੋ:ਕੈਪਟਨ ਨੇ ਬਣਾਈ ਨਵੀਂ 'ਪੰਜਾਬ ਲੋਕ ਕਾਂਗਰਸ' ਪਾਰਟੀ