ਚੰਡੀਗੜ੍ਹ: ਕਾਂਗਰਸ ਆਗੂ ਸੁਖਪਾਲ ਖਹਿਰਾ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਈਡੀ ਅਤੇ ਖਹਿਰਾ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਜਿਸ ਤੋਂ ਬਾਅਦ ਹਾਈਕੋਰਟ ਨੇ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ। ਕਾਂਗਰਸ ਦੀ ਪਹਿਲੀ ਸੂਚੀ ਵਿੱਚ ਉਨ੍ਹਾਂ ਨੂੰ ਭੁਲੱਥ ਤੋਂ ਵੀ ਟਿਕਟ ਮਿਲੀ ਹੈ।
ਖਹਿਰਾ ਪਿਛਲੀ ਵਾਰ ਆਮ ਆਦਮੀ ਪਾਰਟੀ ਤੋਂ ਚੋਣ ਜਿੱਤੇ ਸਨ। ਇਸ ਦੌਰਾਨ ਖਹਿਰਾ ਕੁਝ ਸਮਾਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਹੇ ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਹ ਕੁਝ ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਕਾਂਗਰਸ ਵਿੱਚ ਸ਼ਾਮਲ ਹੋਏ ਸਨ।
ਮਨੀ ਲਾਂਡਰਿੰਗ ਅਤੇ ਡਰੱਗ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ
'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡਰੱਗ ਮਾਮਲੇ 'ਚ ਈਡੀ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ 'ਤੇ ਫਾਜ਼ਿਲਕਾ ਡਰੱਗ ਮਾਮਲੇ ਦੇ ਕਿੰਗਪਿਨ ਨਾਲ ਲਗਾਤਾਰ ਗੱਲਬਾਤ ਕਰਨ ਦਾ ਇਲਜ਼ਾਮ ਹੈ। ਇਸ ਦੇ ਨਾਲ ਹੀ ਅਮਰੀਕਾ ਤੋਂ ਕਰੀਬ ਇੱਕ ਲੱਖ ਡਾਲਰ ਫੰਡ ਲਿਆਉਣ ਦਾ ਵੀ ਖਹਿਰਾ ’ਤੇ ਇਲਜ਼ਾਮ ਹੈ ਹਾਲਾਂਕਿ ਖਹਿਰਾ ਨੇ ਕਿਹਾ ਕਿ ਫਾਜ਼ਿਲਕਾ ਡਰੱਗ ਮਾਮਲੇ 'ਚ ਉਨ੍ਹਾਂ ਦਾ ਨਾਂ ਨਹੀਂ ਹੈ। ਇਸ ਮਾਮਲੇ 'ਤੇ ਸੁਪਰੀਮ ਕੋਰਟ ਦਾ ਸਟੇਅ ਹੈ।
ਸੁਖਪਾਲ ਖਹਿਰਾ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਖਹਿਰਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਈਡੀ ਨੇ 7 ਦਿਨਾਂ ਦੀ ਰਿਮਾਂਡ ਹਾਸਿਲ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਇੱਥੇ ਹੋਰ ਰਿਮਾਂਡ ਦੀ ਮੰਗ ਕਰ ਰਹੀ ਸੀ ਪਰ ਅਦਾਲਤ ਨੇ ਖਹਿਰਾ ਨੂੰ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਸੀ ਹਾਲਾਂਕਿ ਇਸ ਮਾਮਲੇ ਵਿੱਚ ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਚੰਨੀ, ਸਿੱਧੂ ਤੇ ਜਾਖੜ ’ਤੇ ਵੱਡਾ ਬਿਆਨ, ਕਹਿ ਦਿੱਤੀ ਇਹ ਗੱਲ !