ETV Bharat / city

ਮੂਸੇਵਾਲਾ ਕਤਲ ਕਾਂਡ ਮਾਮਲੇ: ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ 2 ਲੋਕ ਹਰਿਆਣਾ 'ਚ ਗ੍ਰਿਫਤਾਰ- ਸੂਤਰ

ਸੂਤਰਾਂ ਮੁਤਾਬਿਕ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ 2 ਲੋਕ ਹਰਿਆਣਾ 'ਚ ਗ੍ਰਿਫਤਾਰ ਕੀਤੇ ਹਨ। ਸੂਤਰਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਦੋਹਾਂ ਨੂੰ ਫਤਿਹਾਬਾਦ ਤੋਂ ਗ੍ਰਿਫਤਾਰ ਕੀਤਾ ਹੈ।

ਮੂਸੇਵਾਲਾ ਕਤਲ ਕਾਂਡ ਮਾਮਲੇ
ਮੂਸੇਵਾਲਾ ਕਤਲ ਕਾਂਡ ਮਾਮਲੇ
author img

By

Published : Jun 3, 2022, 11:42 AM IST

Updated : Jun 3, 2022, 12:31 PM IST

ਚੰਡੀਗੜ੍ਹ: ਮੂਸੇਵਾਲਾ ਕਤਲ ਕਾਂਡ ਮਾਮਲੇ ’ਚ ਪੁਲਿਸ ਵੱਲੋਂ ਇੱਕ ਗ੍ਰਿਫਤਾਰੀ ਕੀਤੇ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਸੂਤਰਾਂ ਮੁਤਾਬਿਕ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ 2 ਲੋਕ ਹਰਿਆਣਾ 'ਚ ਗ੍ਰਿਫਤਾਰ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਚ ਕਿਸੇ ਨਾ ਕਿਸੇ ਤਰ੍ਹਾਂ ਸ਼ਾਮਲ ਮੰਨਿਆ ਜਾ ਰਿਹਾ ਹੈ। ਸੂਤਰਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਦੋਹਾਂ ਨੂੰ ਫਤਿਹਾਬਾਦ ਤੋਂ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਪੰਜਾਬ ਦੀ ਮੋਗਾ ਪੁਲਿਸ ਵੱਲੋਂ ਫਤਿਹਾਬਾਦ ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ ਕਿਉਂਕਿ ਉਨ੍ਹਾਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਲੱਗੇ ਸੀਸੀਟੀਵੀ ਫੁਟੇਜ ’ਚ ਉਹ ਬੋਲੈਰੋ ਗੱਡੀ ਦਿਖਾਈ ਦਿੱਤੀ ਹੈ ਜਿਸ ਨੂੰ ਪੁਲਿਸ ਨੇ ਕਬਜ਼ੇ ਚ ਲੈ ਲਿਆ ਹੈ। ਇਸ ਗੱਡੀ ਚ ਕੁਝ ਨੌਜਵਾਨ ਵੀ ਦਿਖਾਈ ਦੇ ਰਹੇ ਹਨ। ਫਿਲਹਾਲ ਸੂਤਰਾਂ ਮੁਤਾਬਿਕ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ ਚ ਲਿਆ ਹੈ ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੰਪਤ ਨਹਿਰਾ ਨਾਲ ਪੁੱਛਗਿੱਛ: ਦੱਸ ਦਈਏ ਕਿ ਬੀਤੇ ਦਿਨ ਪੰਜਾਬ ਪੁਲਿਸ ਇਸੇ ਗਿਰੋਹ ਦੇ ਮੈਂਬਰ ਸੰਪਤ ਨਹਿਰਾ ਤੋਂ ਪੁੱਛਗਿੱਛ ਕਰਨ ਲਈ ਤਿਹਾੜ ਜੇਲ੍ਹ ਪਹੁੰਚੀ ਸੀ। ਉੱਥੇ ਉਸ ਤੋਂ ਮੂਸੇਵਾਲਾ ਕਤਲ ਕਾਂਡ ਬਾਰੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਇਸ ਕਤਲ ਕਾਂਡ ਵਿਚ ਉਸ ਦੀ ਅਤੇ ਉਸ ਦੇ ਗੈਂਗ ਦੀ ਭੂਮਿਕਾ ਸਬੰਧੀ ਕੀਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਜਲਦੀ ਹੀ ਲਾਰੈਂਸ ਬਿਸ਼ਨੋਈ ਅਤੇ ਕਾਲਾ ਜਠੇੜੀ ਤੋਂ ਪੁੱਛਗਿੱਛ ਕਰੇਗੀ।

ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ: ਕਾਬਿਲੇਗੌਰ ਹੈ ਕਿ ਪੰਜਾਬ 'ਚ 29 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਸੀ। ਉਹ ਕੈਨੇਡਾ ਵਿੱਚ ਬੈਠ ਕੇ ਇੱਕ ਗੈਂਗ ਚਲਾ ਰਿਹਾ ਹੈ। ਪੰਜਾਬ ਪੁਲਿਸ ਦਾ ਮੰਨਣਾ ਹੈ ਕਿ ਇਹ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰਚੀ ਗਈ ਸੀ। ਅਪ੍ਰੈਲ ਮਹੀਨੇ 'ਚ ਸਪੈਸ਼ਲ ਸੈੱਲ ਵਲੋਂ ਗ੍ਰਿਫਤਾਰ ਸ਼ਾਹਰੁਖ ਨੇ ਖੁਲਾਸਾ ਕੀਤਾ ਸੀ ਕਿ ਉਹ ਮੂਸੇਵਾਲਾ ਨੂੰ ਮਾਰਨ ਗਿਆ ਸੀ। ਪਰ ਉਹ ਸੁਰੱਖਿਆ ਕਾਰਨਾਂ ਕਰਕੇ ਕਤਲ ਨੂੰ ਅੰਜਾਮ ਨਹੀਂ ਦੇ ਸਕਿਆ।

ਇਹ ਵੀ ਪੜੋ: ਮੁੱਖ ਮੰਤਰੀ ਮਾਨ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਮੀਡੀਆ ਤੋਂ ਬਣਾਈ ਦੂਰੀ

Last Updated : Jun 3, 2022, 12:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.