ETV Bharat / city

‘ਆਪ’ ਵੱਲੋਂ ਜਾਰੀ ਨੰਬਰ ’ਤੇ 48 ਘੰਟੇ ’ਚ 11 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ : ਚੀਮਾ - ਆਮ ਆਦਮੀ ਪਾਰਟੀ

ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 48 ਘੰਟਿਆਂ ਵਿੱਚ ਪਾਰਟੀ ਵੱਲੋਂ ਜਾਰੀ ਨੰਬਰ ’ਤੇ 4 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 5 ਲੱਖ ਤੋਂ ਜ਼ਿਆਦਾ ਫੋਨ ਕਾਲਾਂ, ਸਵਾ ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 75000 ਤੋਂ ਜ਼ਿਆਦਾ ਟੈਕਸਟ ਮੈਸਜ ਆਏ ਹਨ ਅਤੇ ਇਸ ਪੂਰੇ ਡਾਟਾ ਨੂੰ ਇਕਠਾ ਕਰਨ ਤੋਂ ਬਾਅਦ ਸੀਨੀਅਰ ਆਗੂਆਂ ਵੱਲੋਂ ਲੋਕਾਂ ਦੀ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦਾ ਨਾਂਅ ਐਲਾਨਿਆ ਜਾਵੇਗਾ।

‘ਆਪ’ ਵੱਲੋਂ ਜਾਰੀ ਨੰਬਰ ’ਤੇ 48 ਘੰਟੇ ’ਚ 11 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ

author img

By

Published : Jan 15, 2022, 7:36 PM IST

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ’ਤੇ 48 ਘੰਟਿਆਂ ਵਿੱਚ 11.5 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਬੇਹੱਦ ਉਤਸ਼ਾਹਿਤ ਹੈ। ਭਾਰੀ ਸੰਖਿਆ ਵਿੱਚ ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਬਣਾਉਣ ਲਈ ਆਪਣੀ ਰਾਇ ਦੇ ਰਹੇ ਹਨ ਅਤੇ ਲੋਕਤੰਤਰ ਨੂੰ ਮਜਬੂਰ ਕਰ ਰਹੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 48 ਘੰਟਿਆਂ ਵਿੱਚ ਪਾਰਟੀ ਵੱਲੋਂ ਜਾਰੀ ਨੰਬਰ ’ਤੇ 4 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 5 ਲੱਖ ਤੋਂ ਜ਼ਿਆਦਾ ਫੋਨ ਕਾਲਾਂ, ਸਵਾ ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 75000 ਤੋਂ ਜ਼ਿਆਦਾ ਟੈਕਸਟ ਮੈਸਜ ਆਏ ਹਨ ਅਤੇ ਇਸ ਪੂਰੇ ਡਾਟਾ ਨੂੰ ਇਕਠਾ ਕਰਨ ਤੋਂ ਬਾਅਦ ਸੀਨੀਅਰ ਆਗੂਆਂ ਵੱਲੋਂ ਲੋਕਾਂ ਦੀ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦਾ ਨਾਂਅ ਐਲਾਨਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, 25 ਜਨਵਰੀ ਤੱਕ ਵਧੀਆਂ ਪਾਬੰਦੀਆਂ

ਪੰਜਾਬ ਦੇ ਲੋਕਾਂ ਵੱਲੋਂ ਭਾਰੀ ਸੰਖਿਆ ਵਿੱਚ ਮਿਲ ਰਹੀ ਪ੍ਰਤੀਕਿਰਿਆ ਬਾਰੇ ਹਰਪਾਲ ਸਿੰਘ ਚੀਮਾ ਨੇ ਉਤਸ਼ਾਹ ਨਾਲ ਦੱਸਿਆ ਕਿ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਮਿਲ ਰਹੀ ਪ੍ਰਤੀਕਿਰਿਆ ਸਿੱਧ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫਾਇਆ ਹੋਵੇਗਾ। ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ ਘਸੁੱਟ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ, ਇਸ ਲਈ ਲੋਕ ਬਦਲਾਅ ਚਾਹੁੰਦੇ ਹਨ।

ਲੋਕਾਂ ਨੂੰ ਅਪੀਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ‘ਆਪ’ ਵੱਲੋਂ ਜਾਰੀ ਨੰਬਰ ’ਤੇ ਆਪਣੀ ਪ੍ਰਤੀਕਿਰਿਆ ਦੇਣ। ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਚੁਣਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭਾਗੀਦਾਰ ਬਣਨ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਹਰਜੋਤ ਸਿੰਘ ਕਮਲ ਬੀਜੇਪੀ 'ਚ ਹੋਏ ਸ਼ਾਮਿਲ

ETV Bharat Logo

Copyright © 2025 Ushodaya Enterprises Pvt. Ltd., All Rights Reserved.