ETV Bharat / city

ਪੰਜਾਬ 'ਚ ਹੁਣ ਤੱਕ 1 ਲੱਖ 32 ਹਜ਼ਾਰ ਤੋਂ ਵੱਧ ਖਰੀਦੀ ਗਈ ਕਣਕ

ਪੰਜਾਬ ਵਿੱਚ ਇਸ ਵਾਰ ਕੋਰੋਨਾ ਦੇ ਪਰਛਾਵੇਂ ਹੇਠ ਕਣਕ ਦੀ ਖ਼ਰੀਦ ਜਾਰੀ ਹੈ। ਕਣਕ ਦੀ ਖ਼ਰੀਦ ਸ਼ੁਰੂ ਹੋਈ ਨੂੰ ਅੱਜ 29 ਦਿਨ ਹੋ ਚੁੱਕੇ ਹਨ। ਇਸ ਦੌਰਾਨ ਸੂਬੇ ਵਿੱਚ ਹੁਣ ਤੱਕ 1,32,186 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

more than one lakh and eighty thousand wheat has been procured in Punjab
ਪੰਜਾਬ 'ਚ ਹੁਣ ਤੱਕ ਇੱਕ ਲੱਖ ਬੱਤੀ ਹਜ਼ਾਰ ਤੋਂ ਵੱਧ ਹੁਣ ਤੱਕ ਖਰੀਦੀ ਗਈ ਕਣਕ
author img

By

Published : May 14, 2020, 8:02 PM IST

Updated : May 14, 2020, 8:13 PM IST

ਚੰਡੀਗੜ: ਪੰਜਾਬ ਵਿੱਚ ਇਸ ਵਾਰ ਕੋਰੋਨਾ ਦੇ ਪਰਛਾਵੇਂ ਹੇਠ ਕਣਕ ਦੀ ਖ਼ਰੀਦ ਜਾਰੀ ਹੈ। ਕਣਕ ਦੀ ਖ਼ਰੀਦ ਸ਼ੁਰੂ ਹੋਈ ਨੂੰ ਅੱਜ 29 ਦਿਨ ਹੋ ਚੁੱਕੇ ਹਨ। ਇਸ ਦੌਰਾਨ ਸੂਬੇ ਵਿੱਚ ਹੁਣ ਤੱਕ 1,32,186 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਜਾਣਕਾਰੀ ਦਿੰਦੇ ਹੋਏ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਅੱਜ ਕਣਕ ਦੀ ਖਰੀਦ ਦੇ 29ਵੇਂ ਦਿਨ 1,32,186 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 130838 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1348 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 130838 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 30210 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 40500 ਮੀਟ੍ਰਿਕ ਟਨ ਅਤੇ ਪਨਸਪ 28113 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦੋਂ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12194 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 14600 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 5221 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 29ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 120,10098 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਸੂਬੇ ਦੀਆਂ ਮੰਡੀਆਂ ਵਿੱਚੋਂ 335963 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 17616 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।

Last Updated : May 14, 2020, 8:13 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.