ETV Bharat / city

ਪੰਜਾਬ ਸਰਕਾਰ ਨੇ ਸੱਦਿਆ ਇਜਲਾਸ, ਸਾਂਸਦ ਮਨੀਸ਼ ਤਿਵਾੜੀ ਨੇ ਚੁੱਕੇ ਸਵਾਲ !

author img

By

Published : Nov 8, 2021, 9:47 AM IST

Updated : Nov 8, 2021, 10:04 AM IST

ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ, ਹੁਣ ਸਾਂਸਦ ਮਨੀਸ਼ ਤਿਵਾੜੀ (MP Manish Tewari) ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਪੜੋ ਪੂਰੀ ਖ਼ਬਰ...

ਸਾਂਸਦ ਮਨੀਸ਼ ਤਿਵਾੜੀ ਨੇ ਚੁੱਕੇ ਸਵਾਲ
ਸਾਂਸਦ ਮਨੀਸ਼ ਤਿਵਾੜੀ ਨੇ ਚੁੱਕੇ ਸਵਾਲ

ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਸੂਬੇ ਵਿੱਚ ਕੇਂਦਰ ਸਰਕਾਰ (Central Government) ਵੱਲੋਂ ਵਧਾਏ ਗਏ ਬੀਐਸਐਫ਼ ਦੇ ਦਾਇਰੇ (Scope of BSF) ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਜਲਾਸ ਤੋਂ ਪਹਿਲਾਂ ਹੀ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ (MP Manish Tewari) ਨੇ ਆਪਣੇ ਹੀ ਸਰਕਾਰ ਖ਼ਿਲਾਫ਼ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਸਾਂਸਦ ਮਨੀਸ਼ ਤਿਵਾੜੀ (MP Manish Tewari) ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕੇਂਦਰ ਸਰਕਾਰ (Central Govt) ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤੇ ਨੂੰ ਕਰੀਬ ਇੱਕ ਮਹੀਨਾ ਹੋ ਗਿਆ ਹੈ ਜਿਸ ਵਿੱਚ ਬੀ.ਐਸ.ਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਨੋਟੀਫਿਕੇਸ਼ਨ ਨੂੰ ਧਾਰਾ 131 ਤਹਿਤ (Article 131) ਸੁਪਰੀਮ ਕੋਰਟ (Supreme Court) ਵਿੱਚ ਚੁਣੌਤੀ ਕਿਉਂ ਨਹੀਂ ਦਿੱਤੀ ? ਕੀ ਇਹ ਸਿਰਫ਼ ਵਿਰੋਧ ਦਾ ਪ੍ਰਤੀਕ ਹੈ ?

  • It has been close to a month now Central Govt by notification has extended @BSF_India operational remit in Punjab to 50 Kilometres.Why till now notification has not been challenged by @PunjabGovtIndia under Article 131 in Supreme Court of India
    Is opposition to it mere tokenism? pic.twitter.com/aYbwmgujii

    — Manish Tewari (@ManishTewari) November 8, 2021 " class="align-text-top noRightClick twitterSection" data=" ">

ਜਿੱਥੇ ਪਹਿਲਾਂ ਵਿਰੋਧੀਆਂ ਵੱਲੋਂ ਬੀਐਸਐਫ਼ ਦੇ ਮੁੱਦੇ ਨੂੰ ਲੈ ਕੇ ਚੰਨੀ ਸਰਕਾਰ ’ਤੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ, ਉਥੇ ਹੀ ਹੁਣ ਸਾਂਸਦ ਮਨੀਸ਼ ਤਿਵਾੜੀ (MP Manish Tewari) ਨੇ ਵੀ ਆਪਣੇ ਹੀ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਸੋ ਇਹ ਟਵੀਟ ਸਾਫ਼ ਦਰਸਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿਚਾਲੇ ਅਜੇ ਵੀ ਤਕਰਾਰ ਜਾਰੀ ਹੈ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਹੈ।

ਚੰਨੀ ਸਰਕਾਰ ਨੇ ਸੱਦਿਆ ਹੈ ਇਜਲਾਸ

ਦੱਸ ਦਈਏ ਕਿ ਬੀਐਸਐਫ਼ ਦੇ ਮਾਮਲੇ ਨੂੰ ਲੈ ਕੇ ਚੰਨੀ ਸਰਕਾਰ ਨੇ ਇੱਕ ਵਿਸ਼ੇਸ਼ ਇਜਲਾਸ ਸੱਦਿਆ ਹੈ ਤਾਂ ਜੋ ਕੇਂਦਰ ਸਰਕਾਰ ਦੇ ਫੈਸਲੇ ਸਬੰਧੀ ਕੋਈ ਮਤਾ ਪਾਸ ਕੀਤਾ ਜਾ ਸਕੇ। ਪੰਜਾਬ ਵਿਧਾਨ ਸਭਾ (Punjab Vidhan Sabha) ਦਾ 8 ਨਵੰਬਰ ਯਾਨੀ ਅੱਜ (November 8 of the Punjab Vidhan Sabha) ਨੂੰ ਹੋਣ ਵਾਲਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੋ ਦਿਨ ਲਈ ਵਧਾ ਦਿੱਤਾ ਗਿਆ ਹੈ। 11 ਨਵੰਬਰ ਨੂੰ ਪੰਜਾਬ ਸਰਕਾਰ ਬੀਐਸਐਫ (Government of Punjab) ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਵਿਧਾਨ ਸਭਾ ਵਿੱਚ ਮਤਾ ਲਿਆਏਗੀ।

ਇਹ ਵੀ ਪੜੋ: ਆਪ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੀਤੀ ਬੇਨਤੀ

ਜਿਕਰਯੋਗ ਹੈ ਕਿ ਇਹ ਫੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਸਰਬ-ਪਾਰਟੀ ਮੀਟਿੰਗ ਵਿੱਚ ਬੀਐਸਐਫ਼ ਸਬੰਧੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਸੀ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਕੀਤਾ ਗਿਆ।

Last Updated : Nov 8, 2021, 10:04 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.