ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਚੋਣਾਂ 'ਚ ਜਿੱਤ ਨਾ ਦਿਵਾਉਣ ਵਾਲੇ ਮੰਤਰੀਆਂ ਦੀ ਕੁਰਸੀ ਨੂੰ ਖ਼ਤਰੇ ਵਾਲੀ ਚੇਤਾਵਨੀ ਦਾ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "ਮੈਂ ਹਾਈ ਕਮਿਸ਼ਨ 'ਤੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ ਕਿ 'ਚੁਣੇ ਗਏ ਨੁਮਾਇੰਦਿਆਂ ਨੂੰ' 'ਮਿਸ਼ਨ 13' ਲਈ ਲਈ ਜ਼ਿੰਮੇਵਾਰ ਬਣਾਇਆ ਹੈ, ਪਰ ਇਹ ਸੂਬੇ ਦੀ ਲੀਡਰਸ਼ਿਪ ਹੈ ਜਿਸ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ।" ਜੇ ਕਾਂਗਰਸ ਜਿੱਤਦੀ ਹੈ ਤਾਂ ਠੀਕ ਹੈ ਨਹੀਂ ਤਾਂ ਦੂਜੀ ਸਰਕਾਰ ਨੂੰ ਕੁਰਸੀ ਦੇ ਦਿਓ।
ਦਰਅਸਲ, ਪਿਛਲੇ ਦਿਨੀਂ ਕੈਪਟਨ ਨੇ ਕਿਹਾ ਕਿ ਕਾਂਗਰਸੀ ਹਾਈਕਮਾਨ ਵੱਲੋਂ ਮਿਲੇ ਨਿਰਦੇਸ਼ਾਂ ਮੁਤਾਬਕ ਜਿਹੜੇ ਮੰਤਰੀ ਆਪਣੇ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰਾਂ ਨੂੰ ਨਹੀਂ ਜਿਤਾ ਸਕੇ ਤਾਂ ਉਨ੍ਹਾਂ ਨੂੰ ਆਪਣੀ ਕੁਰਸੀ ਤੋਂ ਹੱਥ ਧੋਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇਸ ਵਾਰ 'ਮਿਸ਼ਨ 13' 'ਤੇ ਕੰਮ ਕਰ ਰਹੀ ਹੈ।