ਸ੍ਰੀ ਮੁਕਤਸਰ ਸਾਹਿਬ: ਟਿਕਰੀ ਬਾਰਡਰ (Tikri border) ਤੋਂ ਦੁੱਖਦਾਈ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਦੀ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰਦਿਆਂ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦਾ ਨਾਮ ਜਸਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ।
ਪਿਛਲੇ ਦਿਨ ਤੋਂ ਪੂਰੇ ਭਾਰਤ ਵਿਚ ਖੁਸ਼ੀ ਦੀ ਲਹਿਰ ਸੀ ਕਿਉਂਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨਖੇਤੀ ਕਾਨੂੰਨ ਲਿਆਂਦੇ ਗਏ ਸਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ (Prime Minister) ਵੱਲੋਂ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉੱਥੇ ਹੀ ਕਿਸਾਨ ਮੋਰਚੇ ਦੇ ਪਹਿਲੇ ਦਿਨ 26 ਨਵੰਬਰ 2020 ਤੋਂ ਕਿਸਾਨ ਮੋਰਚੇ ’ਚ ਟਿਕਰੀ ਬਾਰਡਰ (Tikri border) ’ਤੇ ਡਟੇ ਪਿੰਡ ਨੰਦਗੜ੍ਹ ਦੇ ਕਿਸਾਨ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਕਿਸਾਨ ਦੀ ਮੌਤ ਨੂੰ ਲੈ ਕੇ ਕਿਸਾਨਾਂ ਦੇ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਪਹੁੰਚੇ ਸਿੱਧੂ, ਇਮਰਾਨ ਖਾਨ ਨੂੰ ਕਿਹਾ ਵੱਡਾ ਭਰਾ, ਕਿਹਾ ਮੈਨੂੰ ਬਹੁਤ ਪਿਆਰ ਮਿਲਿਆ
ਕਿਸਾਨ ਜਸਵਿੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਕਿਸਾਨ ਦੀ ਬਹਾਦਰਗੜ੍ਹ ਹਸਪਤਾਲ ਵਿੱਚ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਕਿਸਾਨ ਜਸਵਿੰਦਰ ਸਿੰਘ ਕਿਸਾਨ ਮੋਰਚੇ ਤੋਂ ਇੱਕ ਦਿਨ ਵੀ ਘਰ ਨਹੀਂ ਪਰਤਿਆ ਸੀ ਤੇ ਉਸ ਦਾ ਕਹਿਣਾ ਸੀ ਕਾਨੂੰਨ ਰੱਦ (Repeal the law) ਹੋਣ ’ਤੇ ਹੀ ਉਹ ਘਰ ਪਰਤੇਗਾ ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ ਉਸ ਦੀ ਮੌਤ ਦਾ ਪਤਾ ਲੱਗਦਿਆਂ ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ: Farmer Protest: ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਮੁਲਤਵੀ