ETV Bharat / city

ਨਗਰ ਨਿਗਮ ਫਗਵਾੜਾ ਦਾ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

author img

By

Published : Feb 9, 2021, 10:16 PM IST

Updated : Feb 10, 2021, 10:49 AM IST

ਡੀਜੀਪੀ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ. ਉੱਪਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਵੱਲੋਂ ਸ਼ਿਕਾਇਤਕਰਤਾ ਸਤਿੰਦਰ ਸਿੰਘ ਤੋਂ 1 ਲੱਖ ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਹੈ।

ਨਗਰ ਨਿਗਮ ਫਗਵਾੜਾ ਇੰਸਪੈਕਟਰ 1 ਲੱਖ ਰੁਪਏ ਰਿਸ਼ਵਤ ਮਾਮਲੇ 'ਚ ਕਾਬੂ

ਚੰਡੀਗੜ੍ਹ: ਡੀਜੀਪੀ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ. ਉੱਪਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਵੱਲੋਂ ਸ਼ਿਕਾਇਤਕਰਤਾ ਸਤਿੰਦਰ ਸਿੰਘ ਤੋਂ 1 ਲੱਖ ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਪਰੋਕਤ ਇੰਸਪੈਕਟਰ ਨੇ ਉਸ (ਸ਼ਿਕਾਇਤਕਰਤਾ) ਦੀ ਮਾਂ ਦੇ ਨਾਮ 'ਤੇ ਰਜਿਸਟਰਡ ਇੱਕ 20 ਮਰਲਾ ਪਲਾਟ ਦੀ ਚਾਰਦੁਆਰੀ ਦੀ ਉਸਾਰੀ ਕਰਨ ਅਤੇ ਨਕਸ਼ੇ ਨੂੰ ਮਨਜ਼ੂਰੀ ਦੇਣ ਲਈ ਰਿਸ਼ਵਤ ਵਜੋਂ 1 ਲੱਖ ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇੰਸਪੈਕਟਰ ਪਲਪਰਨੀਤ ਸਿੰਘ ਨੇ ਉਸਦੇ ਪਲਾਟ ਦੇ ਨਕਸ਼ੇ ਨੂੰ ਮਨਜ਼ੂਰੀ ਲਈ ਸਰਕਾਰੀ ਫੀਸ ਵਜੋਂ 1,00,000 ਰੁਪਏ ਮੰਗੇ ਅਤੇ ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਨੇ ਉਸਨੂੰ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇ ਦਿੱਤੇ।

ਉਨ੍ਹਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਦਫਤਰ ਗਏ ਤਾਂ ਉਸਨੂੰ ਪਤਾ ਲੱਗਿਆ ਕਿ ਮੁਲਜ਼ਮ ਇੰਸਪੈਕਟਰ ਨੂੰ ਮੁਅੱਤਲ ਕਰਨ ਤੋਂ ਬਾਅਦ ਟਰਾਂਸਫਰ ਕਰ ਦਿੱਤਾ ਗਿਆ ਹੈ। ਜਸਵਿੰਦਰ ਸਿੰਘ ਨੇ ਉੱਥੇ ਆਪਣੇ ਪਲਾਟ ਨਾਲ ਸਬੰਧਤ ਫਾਈਲ ਬਾਰੇ ਪੁੱਛਿਆ ਤਾਂ ਉਸ ਨੂੰ ਦੱਸਿਆ ਗਿਆ ਕਿ ਇਸ ਦਫ਼ਤਰ ਵਿੱਚ ਅਜਿਹੀ ਕੋਈ ਫਾਈਲ ਜਮ੍ਹਾਂ ਹੀ ਨਹੀਂ ਕੀਤੀ ਗਈ। ਇਸ ਤਰ੍ਹਾਂ ਇੰਸਪੈਕਟਰ ਪਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਧੋਖਾ ਦਿੱਤਾ ਅਤੇ ਸਰਕਾਰੀ ਫੀਸ ਦੇ ਨਾਮ 'ਤੇ 1 ਲੱਖ ਰੁਪਏ ਠੱਗ ਲਏ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਨੇ ਉੁਕਤ ਇੰਸਪੈਕਟਰ ਖ਼ਿਲਾਫ਼ ਥਾਣਾ ਸਤਨਾਮਪੁਰਾ, ਫਗਵਾੜਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਅਧਿਕਾਰੀ ਨੇ ਦੋਵਾਂ ਧਿਰਾਂ ਨੂੰ ਥਾਣੇ ਵਿੱਚ ਬੁਲਾਇਆ ਅਤੇ ਜਾਂਚ ਦੌਰਾਨ ਉਕਤ ਇੰਸਪੈਕਟਰ ਨੇ ਸਵੀਕਾਰ ਕਰ ਲਿਆ ਕਿ ਉਸਨੇ ਜਸਵਿੰਦਰ ਸਿੰਘ ਤੋਂ 1 ਲੱਖ ਰੁਪਏ ਲਏ ਹਨ।

ਇਸ ਤੋਂ ਇਲਾਵਾ ਇੰਸਪੈਕਟਰ ਪਾਲਪਰਨੀਤ ਸਿੰਘ ਨੇ ਦੱਸਿਆ ਕਿ ਉਸਨੇ ਜਸਵਿੰਦਰ ਸਿੰਘ ਨੂੰ 15 ਹਜ਼ਾਰ ਰੁਪਏ ਪਹਿਲਾਂ ਹੀ ਵਾਪਸ ਕਰ ਦਿੱਤੇ ਹਨ ਅਤੇ ਇੱਕ ਮਹੀਨੇ ਦੇ ਅੰਦਰ ਬਾਕੀ ਰਕਮ ਵਾਪਸ ਕਰ ਦੇਵੇਗਾ। ਇੰਸਪੈਕਟਰ ਪਾਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਕੋਟਕ ਮਹਿੰਦਰਾ ਬੈਂਕ ਦਾ 85 ਹਜ਼ਾਰ ਰੁਪਏ ਦਾ ਇੱਕ ਚੈੱਕ ਦੇ ਦਿੱਤਾ ਪਰ ਜਦੋਂ ਉਸਨੇ ਪੈਸੇ ਕਢਵਾਉਣ ਲਈ ਚੈਕ ਲਗਾਇਆ ਤਾਂ ਬੈਂਕ ਵੱਲੋਂ ਚੈਕ ਬਾਊਂਸ ਕਰ ਦਿੱਤਾ ਗਿਆ। ਇਸ ਤਰ੍ਹਾਂ, ਇੰਸਪੈਕਟਰ ਪਾਲਪਰਨੀਤ ਸਿੰਘ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਦਿਆਂ ਗਲਤ ਢੰਗ ਨਾਲ ਇਸਦਾ ਲਾਹਾ ਲਿਆ ਅਤੇ ਰਿਸ਼ਵਤਖੋਰੀ ਦੇ ਕੇਸ ਵਿੱਚ ਉਸਦੀ ਸ਼ਮੂਲੀਅਤ ਸਾਬਤ ਹੋਈ। ਉਨ੍ਹਾਂ ਦੱਸਿਆ ਕਿ ਦੋਸ਼ੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਦੇ ਪੁਲਿਸ ਥਾਣਾ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Last Updated : Feb 10, 2021, 10:49 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.