ETV Bharat / city

ਕਿਸਾਨ ਅੰਦੋਲਨ ਦੇ ਚੱਲਦਿਆਂ ਨਗਰ ਨਿਗਮ ਦੀਆਂ ਚੋਣਾਂ ਰੱਦ ਕੀਤੀਆਂ ਜਾਣ: ਚੰਦੂਮਾਜਰਾ - Municipal elections

ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਨਿੱਜੀ ਰਾਏ ਸੀ ਕਿ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਚੋਣਾਂ ਅਜੇ ਨਾ ਕਰਵਾਈਆਂ ਜਾਣ।

ਤਸਵੀਰ
ਤਸਵੀਰ
author img

By

Published : Dec 22, 2020, 10:13 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਨਗਰ ਨਿਗਮ ਤੇ ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗਾ ਅਤੇ ਤਿੰਨ ਜਨਵਰੀ ਤਕ ਪਾਰਟੀ ਦੇ ਉਮੀਦਵਾਰ ਤੈਅ ਕਰ ਦਿੱਤੇ ਜਾਣਗੇ । ਇਸ ਬਾਰੇ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ। ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਨਿੱਜੀ ਰਾਏ ਸੀ ਕਿ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਚੋਣਾਂ ਅਜੇ ਨਾ ਕਰਵਾਈਆਂ ਜਾਣ ਪਰ ਪਾਰਟੀ ਨੇ ਫੈਸਲਾ ਕੀਤਾ ਹੈ ਜਦੋਂ ਵੀ ਚੋਣਾਂ ਦੀ ਅਨਾਊਂਸਮੈਂਟ ਹੋਵੇਗੀ ਪਾਰਟੀ ਚੋਣ ਨਿਸ਼ਾਨ ਤੱਕੜੀ ’ਤੇ ਲੜੇਗੀ ।

ਵੇਖੋ ਵਿਡੀਉ
ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਦਿੱਤੀ ਕਿ ਆਉਂਦੀਆਂ ਨਗਰ ਨਿਗਮ ਤੇ ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੈਠਕਾਂ ਦਾ ਦੌਰ ਜਾਰੀ ਹੈ। ਇਨਾਂ ਬੈਠਕਾਂ ’ਚ ਪਹਿਲਾਂ ਚੋਣ ਲੜ ਚੁੱਕੇ ਜਾ ਚੋਣ ਲੜਨ ਦੀ ਇੱਛਾ ਰੱਖਣ ਵਾਲੇ ਪਾਰਟੀ ਦੇ ਲੀਡਰਾਂ ਨਾਲ ਮੁਲਾਕਾਤ ਕਰਕੇ ਰਣਨੀਤੀ ਘੜੀ ਜਾ ਰਹੀ ਹੈ ।ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਹ ਆਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵੀ ਉਮੀਦਵਾਰ ਅਕਾਲੀ ਦਲ ਵੱਲੋਂ ਚੋਣ ਲੜਨਾ ਚਾਹੁੰਦੇ ਹਨ ਉਹ ਇਕੱਤੀ ਦਸੰਬਰ ਤਕ ਆਪਣਾ ਫਾਰਮ ਜਮ੍ਹਾਂ ਕਰਵਾ ਦੇਣ ਅਤੇ ਉਸ ਤੋਂ ਬਾਅਦ ਕੋਰ ਕਮੇਟੀ ਉਮੀਦਵਾਰਾਂ ਦੇ ਨਾਮ ਫ਼ਾਈਨਲ ਕਰੇਗੀ ।

ETV Bharat Logo

Copyright © 2024 Ushodaya Enterprises Pvt. Ltd., All Rights Reserved.