ETV Bharat / city

100 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ 'ਬਾਬਾ ਸਾਹਿਬ ਭੀਮ ਰਾਓ ਅੰਬੇਦਕਰ' ਦੇ ਨਾਂਅ ’ਤੇ ਮਿਊਜ਼ੀਅਮ - ਭੀਮ ਰਾਓ ਅੰਬੇਦਕਰ

ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਐਲਾਨ ਕਰਦਿਆ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜੀਵਨ ’ਤੇ ਅਧਾਰਿਤ ਮਹਾਨ ਕੰਮਾਂ ਬਾਰੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ 100 ਕਰੋੜ ਦੀ ਲਾਗਤ ਨਾਲ ਅਜਾਇਬ-ਘਰ ਉਸਾਰਨ ਦੀ ਤਜਵੀਜ਼ ਹੈ।

ਤਸਵੀਰ
ਤਸਵੀਰ
author img

By

Published : Jan 5, 2021, 10:47 PM IST

ਚੰਡੀਗੜ੍ਹ: ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਐਲਾਨ ਕਰਦਿਆ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜੀਵਨ ’ਤੇ ਅਧਾਰਿਤ ਮਹਾਨ ਕੰਮਾਂ ਬਾਰੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ 100 ਕਰੋੜ ਦੀ ਲਾਗਤ ਨਾਲ ਅਜਾਇਬ-ਘਰ ਉਸਾਰਨ ਦੀ ਤਜਵੀਜ਼ ਹੈ।

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਨਾਂ ਪ੍ਰੋਗਰਾਮਾਂ ਦਾ ਲੋਗੋ ਜਾਰੀ ਕਰ ਚੁੱਕੇ ਹਨ। ਉਨਾਂ ਕਿਹਾ ਕਿ ਸਰਕਾਰ, ਸ੍ਰੀ ਆਨੰਦਪੁਰ ਸਾਹਿਬ, ਬਾਬਾ ਬਕਾਲਾ ਅਤੇ ਕੀਰਤਪੁਰ ਸਾਹਿਬ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਇਨਾਂ ਜਸ਼ਨਾਂ ਦੇ ਹਿੱਸੇ ਵਜੋਂ ਸਮਰਪਿਤ ਕਰੇਗੀ।

ਤਸਵੀਰ
ਤਸਵੀਰ

ਕੈਬਿਨੇਟ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਬਣ ਰਿਹਾ ਥੀਮ ਪਾਰਕ ਇਸ ਸਾਲ ਵਿਸਾਖੀ ’ਤੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਦੀ ਉਸਾਰੀ ’ਤੇ 49 ਕਰੋੜ ਰੁਪਏ ਖਰਚੇ ਜਾ ਰਹੇ ਹਨ, ਚਮਕੌਰ ਸਾਹਿਬ ਦੇ ਸੁੰਦਰੀਕਰਨ ਲਈ 50 ਕਰੋੜ ਰੁਪਏ ਹੋਰ ਖਰਚੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਾਲ ਕਈ ਯਾਦਗਾਰਾਂ ਦੇ ਨਿਰਮਾਣ, ਮੁਰੰਮਤ ਦੇ ਨਵੀਨੀਕਰਨ ਉਤੇ ਸੂਬਾ ਸਰਕਾਰ 500 ਕਰੋੜ ਰੁਪਏ ਖਰਚਣ ਜਾ ਰਹੀ ਹੈ। ਉਨਾਂ ਕਿਹਾ ਕਿ ਆਨੰਦਪੁਰ ਸਾਹਿਬ ਵਿੱਚ 26.85 ਕਰੋੜ ਰੁਪਏ ਦੀ ਲਾਗਤ ਨਾਲ ਇਕ ਸਾਲ ਵਿੱਚ ਹੀ ਭਾਈ ਜੈਤਾ ਜੀ ਦੀ ਯਾਦਗਾਰ ਮੁਕੰਮਲ ਕੀਤੀ ਜਾਵੇਗੀ।

ਗੁਰੂ ਰਵੀਦਾਸ ਯਾਦਗਾਰ ਖੁਰਾਲਗੜ ਨੂੰ 103 ਕਰੋੜ ਦੀ ਲਾਗਤ ਨਾਲ ਇਸ ਸਾਲ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਭਗਵਾਨ ਵਾਲਮਿਕੀ ਜੀ ਤੀਰਥ ਸਥਲ ਅੰਮ੍ਰਿਤਸਰ ’ਚ 32.61 ਕਰੋੜ ਰੁਪਏ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।
ਕੈਬਿਨੇਟ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਭਗਵਤ ਗੀਤਾ ਅਤੇ ਰਾਮਾਇਣ ਬਾਰੇ ਸੂਬੇ ਦੀਆਂ ਯੂਨੀਵਰਸਿਟੀਆਂ ’ਚ ਇਕ ਵੱਖਰਾ ਵਿਭਾਗ ਕਾਇਮ ਕੀਤਾ ਜਾਵੇਗਾ। ਇਸ ਵਿਭਾਗ ਵਿੱਚ ਦੇਸ਼ ਅਤੇ ਵਿਦੇਸ਼ੋਂ ਖੋਜਆਰਥੀ ਅਤੇ ਵਿਦਵਾਨ ਦੋਵਾਂ ਧਰਮ ਗ੍ਰੰਥਾਂ ਦੀ ਬਾਣੀ ਦਾ ਅਧਿਐਨ ਕਰ ਸਕਣਗੇ। ਇਸ ਤੋਂ ਇਲਾਵਾ ਧਰਮ ਅਧਿਐਨ ਬਾਰੇ ਵਿਸ਼ਵ ਪੱਧਰ ਦੇ ਸੈਮੀਨਾਰ ਗੋਸ਼ਟੀਆਂ ਇਸ ਵਿਭਾਗ ਵੱਲੋਂ ਕਰਵਾਈਆਂ ਜਾਇਆ ਕਰਨਗੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.