ETV Bharat / city

ਜੇਕਰ ਨਹੀਂ ਹੈ ਵੋਟਰ ਕਾਰਡ ਤਾਂ ਇੰਝ ਪਾਓ ਵੋਟ - OFFICIAL DOCUMENTS AS PROOF OF VOTER

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ। ਇਸ ਨਾਲ ਉਹ ਅਸਾਨੀ ਨਾਲ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।

ਫੋਟੋ ਪਹਿਚਾਣ ਪੱਤਰ
ਫੋਟੋ ਪਹਿਚਾਣ ਪੱਤਰ
author img

By

Published : Feb 19, 2022, 7:49 PM IST

Updated : Feb 20, 2022, 2:06 PM IST

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ।

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ,ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ,ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ,ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ ਲਿਜਾ ਸਕਦੇ ਹਨ।

ਇਸ ਤੋਂ ਇਲਾਵਾ ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਿਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਇਹ ਵੀ ਪੜ੍ਹੋ: ਕਰਜਦਾਰ ਜਨਤਾ ’ਤੇ ਰਾਜ ਕਰਨ ਦੀ ਕੋਸ਼ਿਸ਼ ’ਚ ਲੱਗੇ 465 ਕਰੋੜਪਤੀ

Last Updated : Feb 20, 2022, 2:06 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.