ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਸਪੈਂਡ ਕਰਨ ਤੋਂ ਬਾਅਦ ਗੁਰਨਾਮ ਸਿੰਘ ਚੜੂਨੀ ਦਾ ਬਿਆਨ ਸਾਹਮਣੇ ਆਇਆ ਹੈ। ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਮਿਸ਼ਨ ਪੰਜਾਬ ਦੀ ਵਿਚਾਰਧਾਰਾ ਨੂੰ ਦਬਾਇਆ ਜਾ ਰਿਹਾ ਹੈ।
ਚੜੂਨੀ ਨੇ ਸਵਾਲ ਕੀਤਾ ਹੈ ਕਿ ਕੀ ਪੰਜਾਬ ਦੀਆਂ ਪਰੰਪਰਾਗਤ ਪਾਰਟੀਆਂ ਨੂੰ ਵੋਟ ਪਾਉਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੇ ਚੰਗੇ ਲੋਕ ਰਾਜਨੀਤੀ ਤੋਂ ਦੂਰ ਭੱਜਣਗੇ ਤਾਂ ਬੁਰ੍ਹੇ ਲੋਕ ਰਾਜਨੀਤੀ ਦੇ ਵਿੱਚ ਆਉਣਗੇ। ਚੜੂਨੀ ਨੇ ਕਿਹਾ ਕਿ ਸਰ ਛੋਟੂ ਰਾਮ ਵੱਲੋਂ ਰਾਜਨੀਤੀ ਗਈ ਇਸ ਨਾਲ ਕਿਸਾਨਾਂ ਦਾ ਭਲਾ ਹੋਇਆ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ ਮੇਰੀ ਵਿਚਾਰਧਾਰਾ ਮੇਰੀ ਰਹੇਗੀ ਤੇ ਮੈਂ ਆਪਣੀ ਵਿਚਾਰਧਾਰਾ ਤੋਂ ਪਿੱਛੇ ਮੁੜਨ ਵਾਲਾ ਨਹੀਂ ਹਾਂ। ਇਸਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਵੀ ਤਾੜਨਾ ਕੀਤੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਇਸ ਕਦਮ ਦੇ ਨਾਲ ਸਰਕਾਰ ਅਜਿਹਾ ਵਹਿਮ ਨਾ ਰੱਖੇ ਕਿ ਉਨ੍ਹਾਂ ਦਾ ਅੰਦਲੋਨ ਖਰਾਬ ਹੋ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਸਵਾਲ ਕਰਦਿਆਂ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਮਿਸ਼ਨ ਉੱਤਰ ਪ੍ਰਦੇਸ਼ ਚਲਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਉਹ ਪੁੱਛਣਾ ਚਾਹੁੰਦੇ ਹਨ ਕੀ ਕਾਂਗਰਸ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇਗੀ ਤੇ ਉਨ੍ਹਾਂ ਦਾ ਸਾਥ ਦੇਵੇਗੀ। ਚੜੂਨੀ ਨੇ ਕਿਹਾ ਕਿ ਬੰਸੀਵਾਲ, ਭਜਨਵਾਲ ਤੇ ਚੌਟਾਲਾ ਦੇ ਵਿੱਚ ਉਨ੍ਹਾਂ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ।
ਇਸਦੇ ਨਾਲ ਹੀ ਚੜੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਗਏ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਤੇ ਉਹ ਕਿਸਾਨ ਮੋਰਚੇ ਦੇ ਫੈਸਲੇ ਨਾਲ ਹੀ ਕੰਮ ਕਰਨਗੇ। ਇਸ ਦੇ ਹੀ ਉਨ੍ਹਾਂ ਕਿਹਾ ਕਿ ਉਹ ਆਪਣੀ ਵਿਚਾਰਧਾਰਾ ਵੀ ਸਪੱਸ਼ਟ ਕਰ ਚੁੱਕੇ ਹਨ।