ETV Bharat / city

ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਮਦਦ ਮਨਜ਼ੂਰ - 750 crore financial assistance

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਕੋਸ਼ਿਸ਼ਾਂ ਕਾਰਨ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਮਦਦ ਮਨਜ਼ੂਰ ਕੀਤੀ ਗਈ ਹੈ। ਰੰਧਾਵਾ ਨੇ ਦੱਸਿਆ ਕਿ ਇਹ ਰਾਸ਼ੀ ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ।

NABARD sanctioned 750 crore financial assistance for PSCADB
ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ
author img

By

Published : Nov 20, 2020, 7:00 PM IST

ਚੰਡੀਗੜ੍ਹ: ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਕੋਸ਼ਿਸ਼ਾਂ ਕਾਰਨ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.) ਨੂੰ 750 ਕਰੋੜ ਰੁਪਏ ਦੀ ਵਿੱਤੀ ਮਦਦ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਨਾਬਾਰਡ ਦੇ ਚੇਅਰਮੈਨ ਜੀ.ਆਰ ਚਿੰਤਾਲਾ ਦਾ ਧੰਨਵਾਦ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਪੈਸ਼ਲ ਲਿਕੁਈਟਿਡੀ ਫੰਡ (ਐਸ.ਐਲ.ਐਫ) ਤਹਿਤ ਪ੍ਰਾਪਤ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਵਰਤੋਂ ਮੌਜੂਦਾ ਉਚ ਖਰਚ ਵਾਲੀਆਂ ਦੇਣਦਾਰੀਆਂ ਦੀ ਮੁੜ ਅਦਾਇਗੀ ਅਤੇ ਨਵੇਂ ਕਰਜ਼ਿਆਂ ਲਈ ਕੀਤੀ ਜਾਵੇਗੀ।

ਨਾਬਾਰਡ ਵੱਲੋਂ ਮਨਜ਼ੂਰ ਵਿੱਤੀ ਸਹਾਇਤਾ ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਲਈ ਮਦਦਗਾਰ ਸਾਬਤ ਹੋਵੇਗੀ।

ਸੁਖਜਿੰਦਰ ਸਿੰਘ ਰੰਧਾਵਾ ਨੇ ਨਾਬਾਰਡ ਦੇ ਚੇਅਰਮੈਨ ਨੂੰ ਸਹਿਕਾਰਤਾ ਵਿਭਾਗ ਅਤੇ ਨਾਬਾਰਡ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਹਿੱਤ ਆਪਸੀ ਤਾਲਮੇਲ ਬਣਾਉਣ ਦੇ ਹੋਰ ਤਰੀਕਿਆਂ ਅਤੇ ਸਾਧਨਾਂ ਦੀ ਪੜਚੋਲ ਵਾਸਤੇ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ 750 ਕਰੋੜ ਰੁਪਏ ਦੀ ਕੁੱਲ ਵਿੱਤੀ ਸਹਾਇਤਾ ਵਿਚੋਂ 400 ਕਰੋੜ ਰੁਪਏ ਪੀ.ਐਸ.ਸੀ.ਏ.ਡੀ.ਬੀ. ਦੀਆਂ ਮੌਜੂਦਾ ਉਚ ਖਰਚ ਵਾਲੀਆਂ ਦੇਣਦਾਰੀਆਂ ਦੀ ਮੁੜ ਅਦਾਇਗੀ ਲਈ ਅਤੇ 350 ਕਰੋੜ ਰੁਪਏ ਨਵੇਂ ਕਰਜ਼ਿਆਂ ਲਈ ਵਰਤੇ ਜਾਣਗੇ।

ਜ਼ਿਕਰਯੋਗ ਹੈ ਕਿ ਨਾਬਾਰਡ ਵੱਲੋਂ ਇਹ ਰਾਸ਼ੀ 11 ਨਵੰਬਰ ਨੂੰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਦੇ ਵਫ਼ਦ ਵੱਲੋਂ ਚੇਅਰਮੈਨ ਜੀ.ਆਰ.ਚਿੰਤਾਲਾ ਨਾਲ ਕੀਤੀ ਮੀਟਿੰਗ ਦੌਰਾਨ ਹੋਈ ਵਿਚਾਰ ਵਟਾਂਦਰਾ ਉਪਰੰਤ ਜਾਰੀ ਕੀਤੀ ਗਈ। ਵਫ਼ਦ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਅਤੇ ਪੀ.ਐਸ.ਸੀ.ਏ.ਡੀ.ਬੀ. ਦੇ ਐਮ.ਡੀ. ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.