ਚੰਡੀਗੜ੍ਹ: ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਭਾਰਤ-ਚੀਨ ਵਿਚਾਲੇ ਤਲਖੀ ਦੇ ਮੁੱਦੇ 'ਤੇ ਰਾਹੁਲ ਗਾਂਧੀ 'ਤੇ ਕੀਤੇ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਭਾਜਪਾ ਆਗੂ ਨੂੰ ਵਰਜਦਿਆਂ ਕਿਹਾ ਕਿ ਇਹ ਗਲਵਾਨ ਵਾਦੀ ਵਿੱਚ ਭਾਰਤ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਇੱਕ ਹਤਾਸ਼ ਕੋਸ਼ਿਸ਼ ਹੈ।
ਭਾਜਪਾ ਪ੍ਰਧਾਨ ਦੀ ਕਾਰਵਾਈ ਨੂੰ ਧਿਆਨ ਭਟਕਾਉਣੀ ਰਣਨੀਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਲਵਾਨ ਘਾਟੀ ਦੇ ਲਗਾਤਾਰ ਅਤੇ ਢੁੱਕਵਾਂ ਜਵਾਬ ਦੇਣ ਵਿੱਚ ਅਸਫ਼ਲ ਰਹੀਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਰਾਹੁਲ ਗਾਂਧੀ ਉਤੇ ਨਿੱਜੀ ਹਮਲਾ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ।
ਪੂਰਾ ਦੇਸ਼ ਮੰਗ ਰਿਹਾ ਜਵਾਬ
ਉਨ੍ਹਾਂ ਕਿਹਾ ਕਿ ਇਕੱਲੇ ਰਾਹੁਲ ਗਾਂਧੀ ਹੀ ਨਹੀਂ ਬਲਕਿ ਪੂਰਾ ਦੇਸ਼ ਉਨ੍ਹਾਂ ਸਵਾਲਾਂ ਦਾ ਜਵਾਬ ਮੰਗ ਰਿਹਾ ਹੈ ਜਿਨ੍ਹਾਂ ਬਾਰੇ ਇਕੱਲੇ ਸਾਡੇ ਸੈਨਿਕ ਹੀ ਨਹੀਂ ਸਗੋਂ ਸਾਰੇ ਭਾਰਤੀ ਜਾਣਨਾ ਚਾਹੁੰਦੇ ਹਨ ਕਿ 15 ਜੂਨ ਨੂੰ ਗਲਵਾਨੀ ਘਾਟੀ ਵਿੱਚ ਕੀ ਗਲਤ ਹੋਇਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲੀਅਤ ਵਿੱਚ ਰਾਹੁਲ ਗਾਂਧੀ ਉਨ੍ਹਾਂ ਨਾਲ ਲੰਬੇ ਸਮੇਂ ਤੋਂ ਚੀਨ ਮੁੱਦੇ ਉੱਤੇ ਵਿਚਾਰ ਵਟਾਂਦਰਾ ਕਰਦੇ ਰਹੇ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਸਨ ਜਦੋਂ ਕਿ ਕੇਂਦਰ ਸਰਕਾਰ ਗਲਵਾਨ ਵਿੱਚ ਕਿਸੇ ਪ੍ਰਕਾਰ ਦੀ ਤਲਖੀ ਤੋਂ ਸਖ਼ਤ ਇਨਕਾਰੀ ਹੈ।
ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ
ਖਿੱਤੇ ਵਿੱਚ ਕੋਈ ਘੁਸਪੈਠ ਨਾ ਹੋਣ ਦੇ ਪ੍ਰਧਾਨ ਮੰਤਰੀ ਦੇ ਤਾਜ਼ਾ ਬਿਆਨ ਉਤੇ ਬੋਲਦਿਆਂ ਉਨ੍ਹਾਂ ਪੁੱਛਿਆ ਕਿ ਚੀਨ ਪਹਿਲੇ ਸਥਾਨ 'ਤੇ ਭਾਰਤੀ ਇਲਾਕੇ ਵਿੱਚ ਦਾਖ਼ਲ ਹੋਣ ਤੋਂ ਬਿਨਾਂ ਹੁਣ ਵਾਪਸ ਕਿਵੇਂ ਜਾ ਰਿਹਾ ਹੈ। ਇਸ ਤਰ੍ਹਾਂ ਦੇ ਸਵਾਲ ਰਾਹੁਲ ਗਾਂਧੀ ਵੱਲੋਂ ਪੁੱਛੇ ਗਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਹੁਣ ਵੀ ਨਕਾਰਦੀ ਹੈ।
ਸਟੈਂਡਿੰਗ ਕਮੇਟੀ ਦੀ ਬੈਠਕ ਬਾਰੇ ਬੋਲੇ ਕੈਪਟਨ
ਨੱਢਾ ਵੱਲੋਂ ਰਾਹੁਲ ਗਾਂਧੀ ਦੀ ਇਹ ਕਹਿ ਕੇ ਆਲੋਚਨਾ ਕਰਨਾ ਕਿ ਉਨ੍ਹਾਂ ਨੇ ਰੱਖਿਆ ਬਾਰੇ ਸਟੈਂਡਿੰਗ ਕਮੇਟੀ ਦੀ ਇੱਕ ਮੀਟਿੰਗ ਵਿੱਚ ਵੀ ਹਿੱਸਾ ਨਹੀਂ ਲਿਆ, ਬਾਰੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਟੈਂਡਿੰਗ ਕਮੇਟੀ ਲੜਾਈ ਦੇ ਮੈਦਾਨ ਨਾਲ ਸਬੰਧਤ ਜ਼ਮੀਨੀ ਫੈਸਲੇ ਨਹੀਂ ਕਰਦੀ।
ਉਨ੍ਹਾਂ ਕਿਹਾ ਕਿ ਇਹ ਸਟੈਂਡਿੰਗ ਕਮੇਟੀ ਫ਼ੈਸਲਾ ਨਹੀਂ ਕਰਦੀ ਕਿ ਸੈਨਿਕਾਂ ਨੂੰ ਸਰਹੱਦ ਉਤੇ ਲੋੜੀਂਦੇ ਹਥਿਆਰਾਂ ਅਤੇ ਗੋਲੀ ਸਿੱਕੇ ਨਾਲ ਭੇਜਣਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕਮੇਟੀ ਇਸ ਸਥਿਤੀ ਉੱਤੇ ਵੀ ਕੋਈ ਨੀਤੀਗਤ ਫੈਸਲਾ ਨਹੀਂ ਕਰਦੀ ਕਿ ਸੈਨਿਕ ਹਥਿਆਰ ਚਲਾਉਣ ਜਾਂ ਨਾ ਚਲਾਉਣ।
ਲੋਕਾਂ ਨੇ ਰਾਹੁਲ ਨੂੰ ਚੁਣਿਆ
ਮੁੱਖ ਮੰਤਰੀ ਨੇ ਨੱਢਾ ਵੱਲੋਂ 'ਪਰਿਵਾਰਵਾਦ ਦੀ ਰਵਾਇਤ' ਬਾਰੇ ਕੀਤੀ ਟਿੱਪਣੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਆਪਣੇ ਪਰਿਵਾਰਕ ਅਸਰ ਰਸੂਖ ਕਰਕੇ ਨਹੀਂ ਸਗੋਂ ਵੋਟਾਂ ਰਾਹੀਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ