ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਬਾਰਡਰਾ ’ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਅਤੇ ਕੇਂਦਰ ਸਰਕਾਰ ਆਪਣੀ ਆਪਣੀ ਜਿੱਦ ਤੇ ਅੜੇ ਹੋਏ ਹਨ। ਜਿਸ ਕਾਰਨ ਸੰਘਰਸ਼ ਲਗਾਤਾਰ ਵਧਦਾ ਜਾ ਰਿਹਾ ਹੈ।
ਇਸ ਸਬੰਧ ’ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ ਦੇ ਜਿਆਦਾਤਰ ਹਿੱਸਿਆ ’ਚ ਕਿਸਾਨ ਯੂਨੀਅਨਾਂ ਅਤੇ ਕਿਸਾਨ ਇਨ੍ਹਾਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਹੱਕ ਚ ਹਨ। ਇਹ ਤਿੰਨ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਲਈ ਬਦਲਾਅ ਲੈ ਕੇ ਆਉਣਗੇ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਇਹ ਵੀ ਕਹਿਣਾ ਹੈ ਕਿ ਖੇਤੀ ਮਾਹਿਰਾਂ ਵੱਲੋਂ 30 ਸਾਲ ਮਿਹਨਤ ਕਰਨ ਤੋਂ ਬਾਅਦ ਇਨ੍ਹਾਂ ਕਾਨੂੰਨਾਂ ਨੂੰ ਲਿਆਂਦਾ ਗਿਆ ਹੈ ਜੋ ਕਿ ਕਿਸਾਨਾਂ ਦੀ ਜਿੰਦਗੀ ’ਚ ਇਨਕਲਾਬੀ ਬਦਲਾਅ ਲਿਆਉਣਗੇ।
ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਜਲਦ ਹੀ ਕਾਨੂੰਨ ਰੱਦ ਕਰਨ ਲਈ ਮਨ ਜਾਵੇਗੀ। ਜਿਸ ਤੋਂ ਇਹ ਲੱਗ ਰਿਹਾ ਹੈ ਕਿ ਕਿਸਾਨਾਂ ਨੇ ਕਾਨੂੰਨ ਰੱਦ ਕਰਵਾਉਣ ਅਤੇ ਸਰਕਾਰ ਨੂੰ ਝੁਕਾਉਣ ਦੇ ਲਈ ਰਣਨੀਤੀ ਬਣਾ ਲਈ ਹੈ। ਜਿਸ ਤੋਂ ਇਹ ਸਪਸ਼ਟ ਹੋ ਰਿਹਾ ਹੈ ਕਿ ਫਿਲਹਾਲ ਇਹ ਅੰਦੋਲਨ ਹੋਰ ਵੀ ਲੰਬਾ ਚੱਲੇਗਾ।
ਇਹ ਵੀ ਪੜੋ: ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ