ETV Bharat / city

'ਕਿਸਾਨ ਕਰਨ ਗੱਲ, ਤਾਂ ਹੀ ਨਿਕਲੇਗਾ ਹੱਲ' - ਕਿਸਾਨ ਕਰਨ ਗੱਲ

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ ਪੀ ਸਿੰਘ (national spokesperson rp singh) ਨੇ ਕਿਸਾਨਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਉਹ ਆ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਤਾਂ ਜੋ ਇਸ ਸਮੱਸਿਆ ਦਾ ਹੱਲ ਨਿਕਲੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਸਬੰਧੀ ਕਈ ਵਾਰ ਅਪੀਲ ਕਰ ਚੁੱਕੇ ਹਨ।

'ਕਿਸਾਨ ਕਰਨ ਗੱਲ, ਤਾਂ ਹੀ ਨਿਕਲੇਗਾ ਹੱਲ'
author img

By

Published : Sep 7, 2021, 6:52 PM IST

ਚੰਡੀਗੜ੍ਹ: ਕਰਨਾਲ ’ਚ ਕਿਸਾਨਾਂ ਵੱਲੋਂ ਮਹਾਪੰਚਾਇਤ (Karnal Kisan Mahapanchayat) ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਰਨਾਲ ‘ਚ ਹੋ ਰਹੀ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਕਿਹਾ ਕਿ ਕਿਸਾਨ ਕਿਧਰੇ ਵੀ ਪੰਚਾਇਤ ਕਰ ਸਕਦੇ ਹਨ। ਇਸ ਚ ਕੋਈ ਵੀ ਮਨਾਹੀ ਨਹੀਂ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦਾ ਇੱਕੋ ਹੀ ਹੱਲ ਹੈ ਕਿਸਾਨ ਆਗੂ ਇੱਕ ਟੇਬਲ ’ਤੇ ਬਹਿ ਕੇ ਗੱਲ ਕਰਨ।

'ਕਿਸਾਨ ਕਰਨ ਗੱਲ, ਤਾਂ ਹੀ ਨਿਕਲੇਗਾ ਹੱਲ'

'ਕਿਸਾਨ ਆ ਕੇ ਉਨ੍ਹਾਂ ਨਾਲ ਕਰਨ ਗੱਲ'

ਆਰ ਪੀ ਸਿੰਘ ਨੇ ਕਿਸਾਨਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਉਹ ਆ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਤਾਂ ਜੋ ਇਸ ਸਮੱਸਿਆ ਦਾ ਹੱਲ ਨਿਕਲੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਸਬੰਧੀ ਕਈ ਵਾਰ ਅਪੀਲ ਕਰ ਚੁੱਕੇ ਹਨ। ਪੀਐੱਮ ਵੱਲੋਂ ਕਿਸਾਨਾਂ ਦੇ ਖਾਤਿਆਂ ’ਚ ਪੈਸੇ ਵੀ ਪਾਉਣੇ ਸ਼ੁਰੂ ਕਰ ਦਿੱਤੇ ਗਏ ਹਨ।

ਪੀਐੱਮ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਆਰ ਪੀ ਸਿੰਘ ਅਤੇ ਚੰਡੀਗੜ੍ਹ ਦੇ ਸਮੂਹ ਸਿੱਖ ਭਾਈਚਾਰੇ ਨੇ ਕਿਹਾ ਕਿ ਅਫਗਾਨਿਸਤਾਨ ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੇ ਅਫਰਾ-ਤਫਰੀ ਮਚ ਗਈ ਜਿਸ ਤੋਂ ਬਾਅਦ ਉੱਥੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਵਿੱਤਰ ਸਰੂਪਾਂ ਨੂੰ ਭਾਰਤ ਲਿਆਂਦਾ ਗਿਆ ਹੈ। ਜਿਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ।

ਕਰਨਾਲ ’ਚ ਕਿਸਾਨਾਂ ਦੀ ਮਹਾਪੰਚਾਇਤ

ਕਰਨਾਲ ਵਿਖੇ ਕਿਸਾਨਾਂ ਵੱਲੋਂ ਲਾਠੀਚਾਰਜ ਦੇ ਮਾਮਲੇ ’ਚ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕਿਸਾਨ ਮਹਾਪੰਚਾਇਤ ਦੇ ਚੱਲਦੇ ਸਰਕਾਰ ਵਲੋਂ ਸੁਰੱਖਿਆ ਦੇ ਇੰਤਜ਼ਾਮ ਵੀ ਕੀਤੇ ਗਏ ਹਨ। ਇਸ ਦੌਰਾਨ ਕਰਨਾਲ ਪ੍ਰਸ਼ਾਸਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਸੀ ਪਰ ਅਧਿਕਾਰੀਆਂ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਅਸਫਲ ਰਹੀ। ਦੂਜੇ ਪਾਸੇ ਗ੍ਰਹਿ ਮੰਤਰੀ ਅਨਿਨ ਵਿਜ ਨੇ ਸਖ਼ਤੀ ਦਿਖਾਈ ਹੈ ਅਤੇ ਕਿਹਾ ਹੈ ਕਿ ਪ੍ਰਸ਼ਾਸਨ ਕਿਸੇ ਵੀ ਵਿਗਾੜ ਨਾਲ ਨਜਿੱਠਣ ਲਈ ਤਿਆਰ ਹੈ। ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਨਿਲ ਵਿਜ ਨੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਵੀ ਕੀਤੀ ਹੈ।

ਇਹ ਵੀ ਪੜੋ: LIVE UPDATE: ਗੱਲਬਾਤ ਅਸਫਲ, ਸਕੱਤਰੇਤ ਦਾ ਘਿਰਾਓ ਕਰਨ ਲਈ ਨਿਕਲੇ ਕਿਸਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.