ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਉਥੇ ਹੀ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਜੋ ਕਿ ਲੰਬੇ ਸਮੇਂ ਤੋਂ ਬੇਅਦਬੀ ਮਾਮਲੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਦੇ ਆਏ ਹਨ। ਉਥੇ ਹੀ ਅੱਜ ਫੇਰ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪ੍ਰੈਸ ਕਾਨਫਰੰਸ ਕਰ ਆਪਣੇ ਹੀ ਸਰਕਾਰ ’ਤੇ ਵੱਡੇ ਸਵਾਲ ਖੜੇ ਕੀਤੇ ਹਨ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਐਡਵੋਕੇਟ ਜਨਰਲ ਤੇ ਡੀਜੀਪੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਹਨ।
ਇਹ ਵੀ ਪੜੋ: ਵਿਸ਼ੇਸ਼ ਇਜਲਾਸ ਦਾ ਪਹਿਲਾ ਦਿਨ, ਵਿਰੋਧੀਆਂ ਨੇ ਚੁੱਕੇ ਸਵਾਲ, ਪੜੋ ਹੋਰ ਕੀ ਰਿਹੈ ਖ਼ਾਸ
ਅਜੇ ਤਕ ਰਿਪੋਰਟ ਕਿਉਂ ਨਹੀਂ ਹੋਈ ਪੇਸ਼
ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਸਰਕਾਰ ’ਤੇ ਸਵਾਲ ਖੜੇ ਕਰਦੇ ਕਿਹਾ ਕਿ ਹੁਣ ਤਕ ਬੇਅਦਬੀ ਮਾਮਲੇ ਵਿੱਚ 3 ਐਸਆਈਟੀ ਬਣਾਈਆਂ ਗਈਆਂ ਹਨ, ਪਰ ਅਜੇ ਤਕ ਇਨਸਾਫ਼ ਨਹੀਂ ਮਿਲਿਆ। ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਬਲੈਂਕੇਟ ਬੇਲ ਖਿਲਾਫ ਪਟੀਸ਼ਨ ਕਿਉਂ ਨਹੀਂ ਪਾਈ ਗਈ। ਉਹਨਾਂ ਨੇ ਕਿਹਾ ਕਿ ਅਦਾਲਤ ਨੇ ਰਿਪੋਰਟ ਪੇਸ਼ ਕਰਨ ਲਈ 6 ਮਹੀਨੇ ਦਾ ਸਮਾਂ ਦਿੱਤਾ ਸੀ, ਪਰ ਅੱਜ 6 ਮਹੀਨੇ ਤੋਂ ਉਤੇ ਦਿਨ ਹੋ ਗਏ ਹਨ, ਅਤੇ ਤਕ ਰਿਪੋਰਟ ਪੇਸ਼ ਨਹੀਂ ਕੀਤੀ ਗਈ, ਆਖਿਰ ਉਹ ਰਿਪੋਰਟ ਕਿੱਥੇ ਹੈ।
ਡਰੱਗ ਮਾਫੀਆ ’ਤੇ ਚੁੱਕੇ ਸਵਾਲ
ਉਥੇ ਹੀ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਡਰੱਗ ਮਾਫੀਆ ਨੂੰ ਲੈ ਕੇ ਵੱਡੇ ਸਵਾਲ ਖੜੇ ਕੀਤੇ ਉਹਨਾਂ ਨੇ ਕਿਹਾ ਕਿ ਹੁਣ ਤਕ ਰਿਪੋਰਟ ਜਨਤਕ ਕਿਉਂ ਨਹੀਂ ਕੀਤੀ ਗਈ, ਆਖਿਰਕਾਰ ਪੰਜਾਬ ਸਰਕਾਰ ਨੂੰ ਕਿਸ ਦਾ ਡਰ ਹੈ। ਉਹਨਾਂ ਨੇ ਕਿਹਾ ਕਿ ਇਹ ਸਵਾਲ ਮੈਂ ਨਹੀਂ ਸਗੋਂ ਲੋਕ ਕਰ ਰਹੇ ਹਨ। ਸਿੱਧੂ ਨੇ ਕਿ ਜੇਕਰ ਮੈਂ ਲੋਕਾਂ ਨੂੰ ਮੂੰਹ ਮੋੜ ਲਿਆ ਤਾਂ ਮੈਂ ਸੋ ਨਹੀਂ ਸਕਾਂਗਾ।
ਸਿੱਧੂ ਨੇ ਕਿਹਾ ਕਿ ਜਦੋਂ ਤੱਕ ਲੋਕਾਂ ਦਾ ਵਿਸ਼ਵਾਸ ਹੈ, ਉਦੋਂ ਤਕ ਹੀ ਮੈਂ ਰਾਜਨੀਤੀ ਵਿੱਚ ਰਹਾਂਗੇ, ਇਸ ਨੂੰ ਟੁੱਟਣ ਨਹੀਂ ਦੇਵਾਂਗੇ। ਸਿੱਧੂ ਨੇ ਕਿਹਾ ਕਿ ਸੱਚ ਦਾ ਮਾਰਗ ਬਾਬੇ ਦਾ ਫਲਾਸਫਾ ਹੈ ਜੋ ਮੈਂ ਸ਼ੁਰੂ ਤੋਂ ਹੀ ਕਹਿੰਦਾ ਆ ਰਿਹਾ ਹਾਂ। ਉਥੇ ਹੀ ਸਿੱਧੂ ਨੇ ਕਿਹਾ ਕਿ ਨਵਾਂ ਮੁੱਖ ਮੰਤਰੀ ਬਣਾਉਣ ਵਿੱਚ ਮੇਰਾ ਹੱਥ ਨਹੀਂ ਹੈ, ਹਾਈਕਮਾਂਡ ਨੇ ਹੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਨੇ ਸੱਦਿਆ ਇਜਲਾਸ, ਸਾਂਸਦ ਮਨੀਸ਼ ਤਿਵਾੜੀ ਨੇ ਚੁੱਕੇ ਸਵਾਲ !
ਸੋ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਪਿਛਲੇ ਲੰਬੇ ਸਮੇਂ ਤੋਂ ਬੇਅਦਬੀ ਦੇ ਮਾਮਲੇ ਨੂੰ ਲੈ ਕਿ ਆਪਣੀ ਹੀ ਸਰਕਾਰ ’ਤੇ ਸਵਾਲ ਖੜੇ ਕਰ ਰਹੇ ਹਨ ਤੇ ਇਨਸਾਫ ਦੀ ਮੰਗ ਕਰ ਰਹੇ ਹਨ।