ETV Bharat / city

ਨਵਜੋਤ ਸਿੱਧੂ ਤੇ ਰਾਜਾ ਵੜਿੰਗ ਨੇ ਲਖੀਮਪੁਰ ਖੀਰੀ ਦੇ ਆਰੋਪੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ - ਰਾਜਾ ਵੜਿੰਗ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ 'ਤੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਰਾਜਾ ਵੜਿੰਗ ਨੇ ਸਖ਼ਤ ਨਿੰਦਾ ਕੀਤੀ ਹੈ। ਇਸ ਘਟਨਾ ਦੇ ਜਿੰਮੇਵਾਰ ਆਰੋਪੀਆਂ 'ਤੇ ਧਾਰਾ 302 ਦੀ ਕਾਰਵਾਈ ਦੀ ਮੰਗ ਕੀਤੀ ਹੈ

ਨਵਜੋਤ ਸਿੱਧੂ ਤੇ ਰਾਜਾ ਵੜਿੰਗ ਨੇ ਲਖੀਮਪੁਰ ਖੀਰੀ ਦੇ ਆਰੋਪੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

author img

By

Published : Oct 3, 2021, 10:02 PM IST

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਕਥਿਤ ਤੌਰ 'ਤੇ 2 ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਸਨ। ਇਸ ਘਟਨਾ ਵਿੱਚ ਘੱਟੋ ਘੱਟ 2 ਕਿਸਾਨਾਂ ਦੀ ਮੌਤ ਹੋ ਗਈ ਹੈ। ਜਦਕਿ 7 ਲੋਕ ਜ਼ਖ਼ਮੀ ਹੋਏ ਹਨ। ਹਾਲਾਂਕਿ ਪ੍ਰਸਾਸ਼ਨ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਿਸ ਦੀ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਰਾਜਾ ਵੜਿੰਗ ਨੇ ਸਖ਼ਤ ਨਿੰਦਾ ਕੀਤੀ ਹੈ। ਤੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਰਾਜਾ ਵੜਿੰਗ ਨੇ ਸ਼ੋਸਲ ਅਕਾਊਂਟ ਤੋਂ ਇਸ ਘਟਨਾ ਦੇ ਜਿੰਮੇਵਾਰ ਆਰੋਪੀਆਂ 'ਤੇ ਧਾਰਾ 302 ਦੀ ਕਾਰਵਾਈ ਦੀ ਮੰਗ ਕੀਤੀ ਹੈ।

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ

  • No one is above the law … FIR under sec 302 IPC must be registered against Union Minister’s son for murder of innocent farmers, he should be immediately arrested and put behind the bars for this barbaric act !!

    — Navjot Singh Sidhu (@sherryontopp) October 3, 2021 " class="align-text-top noRightClick twitterSection" data=" ">

ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਵਰਚੂਅਲ ਪ੍ਰੈਸ ਕਾਨਫਰੰਸ ਕਰਕੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾਕਟਰ ਦਰਸ਼ਨਪਾਲ ਅਤੇ ਯੋਗੇਂਦਰ ਯਾਦਵ ਨੇ ਇਸ ਘਟਨਾ ਨੂੰ ਕਿਸਾਨ ਅੰਦੋਲਨ ਦੀ ਦਿਸ਼ਾ ਭਟਕਾਉਣ ਵਾਲੀ ਸਾਜਿਸ਼ ਕਰਾਰ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਟੈਨੀ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕਰਨ।

ਕਿਸਾਨ ਆਗੂਆਂ ਦੇ ਇਲਜ਼ਾਮ

  • ਉਤਰ ਪ੍ਰਦੇਸ਼ ਦੇ ਲਖੀਮ ਪੁਰ ਖੀਰੀ ਵਿਚ ਉਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਉਪਰ ਜਾਣ ਬੁੱਝ ਕੇ ਕਾਰ ਚੜ੍ਹਾਈ ਗਈ!
    ਤਿੰਨ ਕਿਸਾਨਾਂ ਦੀ ਮੋਤ ਲਈ ਜ਼ੁੰਮੇਵਾਰ ਵਿਅਕਤੀ ਤੇ 302 ਦਾ ਪਰਚਾ ਦਰਜ ਹੋਣਾ ਚਾਂਹੀਦਾ ਹੈ ।#लखीमपुर_किसान_नरसंहार pic.twitter.com/sH3rTS3qdw

    — Amarinder Singh Raja (@RajaBrar_INC) October 3, 2021 " class="align-text-top noRightClick twitterSection" data=" ">

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਵਾਪਸ ਮੁੜ ਰਹੇ ਲੋਕਾਂ ਉੱਪਰ ਗੱਡੀਆਂ ਨਾਲ ਹਮਲਾ ਕੀਤਾ ਗਿਆ ਅਤੇ ਹੁਣ ਤੱਕ ਜੋ ਜਾਣਕਾਰੀ ਹੈ ਉਸ ਵਿੱਚ ਕਈ ਲੋਕਾਂ ਦੀ ਜਾਨ ਗਈ ਹੈ। ਟਿਕੈਤ ਨੇ ਕਿਹਾ ਕਿ ਉਹ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਹੇ ਹਨ ਅਤੇ ਉੱਥੇ ਜਾ ਕੇ ਕਿਸਾਨਾਂ ਵਿੱਚ ਸ਼ਾਮਲ ਹੋਣਗੇ। ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਕਿ ਵਾਪਸ ਮੁੜਦੇ ਲੋਕਾਂ ਉੱਪਰ ਹਮਲਾ ਕੀਤਾ ਗਿਆ, ਗੋਲੀਆਂ ਚਲਾਈਆਂ ਗਈਆਂ।

ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ ਕੀਤੀ ਹੈ ਜਿਸ ਵਿਚ ਕਥਿਤ ਤੌਰ 'ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ਉੱਤੇ ਆਪਣੀ ਗੱਡੀ ਚੜ੍ਹਾ ਦਿੱਤੀ ਜੋ ਕਿ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਸਨ। ਇਸ ਹਾਦਸੇ ਵਿਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ।

ਚੰਨੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਕਾਰੇ ਦੀ ਸਖਤ ਸ਼ਬਦਾਂ ਵਿੱਚ ਸਭਣਾ ਦੁਆਰਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਪਣੇ ਉੱਤਰ ਪ੍ਰਦੇਸ਼ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ ਵਲੋਂ ਪਰਗਟ ਸਿੰਘ ਨੂੰ ਜਵਾਬ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.