ਚੰਡੀਗੜ੍ਹ:3 ਖੇਤੀ ਕਾਨੂੰਨ ਖ਼ਿਲਾਫ਼ ਕਿਸਾਨ ਦਿੱਲੀ ਦੀ ਸਰਹੱਦਾਂ ਉੱਤੇ ਡਟੇ ਹੋਏ ਹਨ। ਕੇਂਦਰ ਸਰਕਾਰ ਆਪਣੇ ਫੈਸਲੇ ਤੋਂ ਟਸ ਤੋਂ ਮਸ ਨਹੀਂ ਹੋਈ ਹੈ। ਇਸੇ ਰੋਸ ਵਜੋਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ 26 ਮਈ ਨੂੰ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨਾਂ ਦੇ ਇਸ ਕਾਲੇ ਦਿਹਾੜੇ ਨੂੰ ਦੇਸ਼ ਭਰ ਤੋਂ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਹੱਕ ਵਿੱਚ ਅੱਜ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਨਾਂ ਘਰਾਂ ਵਿੱਚ ਕਾਲਾ ਲਹਿਰਾਇਆ।
ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਪਤਨੀ ਨਵਜੋਤ ਕੌਰ ਨੇ ਆਪਣੇ ਪਟਿਆਲਾ ਸਥਿਤ ਘਰ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਕਾਲਾ ਝੰਡਾ ਲਹਿਰਾਇਆ। ਇਸ ਦੇ ਨਾਲ ਨਵਜੋਤ ਸਿੰਘ ਦੇ ਅੰਮ੍ਰਿਤਸਰ ਵਿੱਚ ਸਥਿਤ ਘਰ ਵਿੱਚ ਉਨ੍ਹਾਂ ਦੀ ਧੀ ਰਾਬਿਆ ਨੇ ਕਿਸਾਨਾਂ ਦੇ ਹੱਕ 'ਚ ਕਾਲਾ ਝੰਡਾ ਲਹਿਰਾਇਆ।
-
Hoisting the Black Flag in Protest ... Every Punjabi must support the Farmers !! pic.twitter.com/CQEP32O3az
— Navjot Singh Sidhu (@sherryontopp) May 25, 2021 " class="align-text-top noRightClick twitterSection" data="
">Hoisting the Black Flag in Protest ... Every Punjabi must support the Farmers !! pic.twitter.com/CQEP32O3az
— Navjot Singh Sidhu (@sherryontopp) May 25, 2021Hoisting the Black Flag in Protest ... Every Punjabi must support the Farmers !! pic.twitter.com/CQEP32O3az
— Navjot Singh Sidhu (@sherryontopp) May 25, 2021
ਇਹ ਵੀ ਪੜ੍ਹੋ:ਪੂਟਾ ਨੇ ਪੀਯੂ ਦੇ ਵੀਸੀ ਵਿਰੁੱਧ ਸ਼ਿਕਾਇਤ ਉਪ-ਰਾਸ਼ਟਰਪਤੀ ਨੂੰ ਲਗਾਈ
ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸਿੱਧੂ ਨੇ 26 ਮਈ ਨੂੰ ਕਿਸਾਨਾਂ ਦੇ ਕਾਲੇ ਦਿਹਾੜੇ ਨੂੰ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹ 25 ਮਈ ਨੂੰ ਕਿਸਾਨਾਂ ਦੇ ਹੱਕ ਆਪਣੀ ਪਟਿਆਲਾ ਅਤੇ ਅੰਮ੍ਰਿਤਸਰ ਰਿਹਾਇਸ਼ ਉਤੇ ਕਾਲਾ ਝੰਡਾ ਲਹਿਰਾਉਣਗੇ। ਨਵਜੋਤ ਸਿੱਧੂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 26 ਮਈ ਨੂੰ ਸਾਰੇ ਆਪੋ ਆਪਣੇ ਘਰਾਂ ਉਤੇ ਕਾਲੇ ਝੰਡੇ ਲਹਿਰਾਉਣ।