ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਕਸਰ ਆਪਣੇ ਟਵੀਟਾਂ ਕਾਰਨ ਚਰਚਾਵਾਂ 'ਚ ਰਹਿੰਦੇ ਹਨ। ਇਸ ਵਾਰ ਉਨ੍ਹਾਂ ਮੁੜ ਨਸ਼ੇ ਦੇ ਮਾਮਲੇ 'ਤੇ ਟਵੀਟ ਕੀਤੇ ਹਨ।
ਸਿੱਧੂ ਨੇ ਟਵੀਟ ਕਰ ਕਿਹਾ ਕਿ 2017 ਵਿੱਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ 4 ਹਫ਼ਤਿਆਂ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦੇਵਾਂਗੇ ਪਰ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀਆਂ 2017 ਤੋਂ 2020 ਦੀਆਂ ਰਿਪੋਰਟਾਂ ਅਨੁਸਾਰ ਪਿਛਲੇ ਸਮੇਂ ਤੋਂ ਪੰਜਾਬ ਨੇ ਲਗਾਤਾਰ 4 ਸਾਲਾਂ 'ਚ NDPS ਵਿੱਚ ਅਪਰਾਧ ਦਰ ਵਿੱਚ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ।
ਨਵਜੋਤ ਸਿੱਧੂ ਨੇ ਲਿਖਿਆ ਕਿ ਸਾਡੇ 'ਤੇ ਨਸ਼ਿਆਂ ਵਿਰੁੱਧ ਝੂਠੀ ਜੰਗ ਛੇੜ ਕੇ ਅਕਾਲੀਆਂ ਦੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਦੋਸ਼ ਲਾਇਆ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਟਿੱਪਣੀਆਂ ਇਸਦੀ ਗਵਾਹੀ ਹਨ, ਜਿਥੇ CRM (M) ਨੰਬਰ 20630/2021 ਵਿੱਚ, ਹਾਈਕੋਰਟ ਨੇ ਕਿਹਾ ਕਿ " ਵੱਡੇ ਨਸ਼ਾ ਤਸਕਰਾਂ ਦਾ ਸਿਆਸੀ ਸਰਪ੍ਰਸਤੀ ਕਾਰਨ ਬਚਾਅ ਹੋ ਜਾਂਦਾ ਹੈ ਅਤੇ ਸਿਰਫ ਛੋਟੇ ਤਸਕਰ ਹੀ ਕੈਰੀਅਰ ਫੜੇ ਜਾਂਦੇ ਹਨ"।
ਇਸ ਤੋਂ ਇਲਾਵਾ 12 ਲੱਖ ਟਰਾਮਾਡੋਲ ਗੋਲੀਆਂ (CRM-M-28183-2019) ਦੀ ਰਿਕਵਰੀ ਦੇ ਮਾਮਲੇ ਵਿੱਚ ਵੀ ਮਾਣਯੋਗ ਪੰਜਾਬ ਹਰਿਆਣਾ ਹਾਈ ਕੋਰਟ ਨੇ ਇੱਕ ਟਿੱਪਣੀ ਦੇ ਨਾਲ ਜਾਂਚ ਸੀਬੀਆਈ ਨੂੰ ਟ੍ਰਾਂਸਫਰ ਕਰ ਦਿੱਤੀ ਹੈ ਕਿ “ਪੰਜਾਬ ਸੂਬਾ ਵੱਡੇ ਨਸ਼ਾ ਤਸਕਰਾਂ ਅਤੇ ਮੁਲਜ਼ਮਾਂ ਨੂੰ ਜਾਣਬੁੱਝ ਕੇ ਬਚਾਉਣ ਲਈ ਤਤਪਰ ਰਹਿੰਦਾ ਹੈ।
ਇਹ ਵੀ ਪੜ੍ਹੋ : 32 ਕਿਸਾਨ ਜਥੇਬੰਦੀਆਂ ਦੀ ਚੰਨੀ ਨਾਲ ਮੀਟਿੰਗ ਖਤਮ, ਇਹਨ੍ਹਾਂ ਗੱਲਾਂ 'ਤੇ ਹੋਈ ਚਰਚਾ
ਮਾਨਯੋਗ ਹਾਈਕੋਰਟ ਨੇ ਨਸ਼ਿਆਂ 'ਤੇ STF ਦੀ ਰਿਪੋਰਟ ਦੀ ਕਾਪੀ ਸਰਕਾਰ ਨੂੰ ਦਿੱਤੀ ਪਰ ਅਸੀਂ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਫਰਵਰੀ, 2018 ਤੋਂ STF ਦੀ ਰਿਪੋਰਟ 'ਤੇ ਬੈਠੇ ਹਾਂ। ਇੱਥੋਂ ਤੱਕ ਕਿ ਅਸੀਂ ਇਸ ਬਹੁ-ਕਰੋੜੀ ਡਰੱਗ ਕੇਸ ਦੇ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਇਸ ਦਾ ਹੱਲ ਇਹ ਹੀ ਹੈ ਕਿ ਵੱਡੀ ਮੱਛੀ ਨੂੰ ਫੜ ਕੇ ਸਜ਼ਾ ਦਿੱਤੀ ਜਾਵੇ।
ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਕਾਨੂੰਨ ਦੇ ਅਨੁਸਾਰ ਸਰਕਾਰ ਕੋਲ STF ਰਿਪੋਰਟ ਦੇ ਆਧਾਰ 'ਤੇ ਅੱਗੇ ਵਧਣ ਦੀਆਂ ਸਾਰੀਆਂ ਸ਼ਕਤੀਆਂ ਹਨ। ਇਸ ਲਈ ਇਸ ਰਿਪੋਰਟ ਨੂੰ ਤੁਰੰਤ ਜਨਤਕ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ ਅਤੇ ਨਸ਼ਾ-ਅੱਤਵਾਦ ਲਈ ਜ਼ਿੰਮੇਵਾਰ ਵੱਡੀਆਂ ਮੱਛੀਆਂ ਨੂੰ ਫੜਨ ਲਈ ਸਮਾਂਬੱਧ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : '84 ਸਿੱਖ ਦੰਗਿਆਂ ਦੀ ਜਾਂਚ ਕਰ ਰਹੀ ਐਸਆਈਟੀ ਦੀ 6 ਮਹੀਨੇ ਹੋਰ ਵਧੀ ਮਿਆਦ