ਚੰਡੀਗੜ੍ਹ: 2022 ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਪੰਜਾਬ ਚੋਣ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਨਾਲ ਹੀ ਸਾਰਿਆਂ ਨੂੰ ਮੀਟਿੰਗ ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ।
-
Meeting of Screening Committee has been convened at Punjab Congress Bhawan, Chandigarh on the following-
— Navjot Singh Sidhu (@sherryontopp) December 16, 2021 " class="align-text-top noRightClick twitterSection" data="
16 December - 5 PM to 8:30 PM
17 & 18 December - 11 AM to 6 PM
All are requested to attend !
">Meeting of Screening Committee has been convened at Punjab Congress Bhawan, Chandigarh on the following-
— Navjot Singh Sidhu (@sherryontopp) December 16, 2021
16 December - 5 PM to 8:30 PM
17 & 18 December - 11 AM to 6 PM
All are requested to attend !Meeting of Screening Committee has been convened at Punjab Congress Bhawan, Chandigarh on the following-
— Navjot Singh Sidhu (@sherryontopp) December 16, 2021
16 December - 5 PM to 8:30 PM
17 & 18 December - 11 AM to 6 PM
All are requested to attend !
ਨਵਜੋਤ ਸਿੰਘ ਸਿੱਧੂ ਕਾਂਗਰਸ ਦੀ ਪੰਜਾਬ ਚੋਣ ਕਮੇਟੀ ਦੇ ਚੇਅਰਮੈਨ ਹਨ, ਨੇ ਟਵੀਟ ਕਰ ਕਿਹਾ ਕਿ ਪੰਜਾਬ ਕਾਂਗਰਸ ਭਵਨ ਵਿਖੇ ਸ਼ਾਮ 5 ਵਜੇ ਮੀਟਿੰਗ ਹੋਵੇਗੀ। ਆਪਣੇ ਦੂਜੇ ਟਵੀਟ ਚ ਸਿੱਧੂ ਨੇ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕਰੀਨਿੰਗ ਕਮੇਟੀ ਦੀ ਮੀਟਿੰਗ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਇਹ ਮੀਟਿੰਗ 16 ਦਸੰਬਰ ਨੂੰ ਸ਼ਾਮ 5 ਵਜੇ ਤੋਂ ਸ਼ਾਮ 8:30 ਵਜੇ ਤੱਕ ਅਤੇ 17 ਅਤੇ 18 ਦਸਬੰਰ ਦੀ ਸਵੇਰ 11 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਮੀਟਿੰਗ ਚ ਸਾਰਿਆਂ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।
ਬੀਤੇ ਦਿਨ ਵੀ ਹੋਈ ਸੀ ਮੀਟਿੰਗ
ਕਾਬਿਲੇਗੌਰ ਹੈ ਕਿ ਬੀਤੇ ਦਿਨ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਵੱਲੋਂ ਮੀਟਿੰਗ ਬੁਲਾਈ ਗਈ ਸੀ। ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ ਸੀ। ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਨੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਵਿਚਾਲੇ ਚੱਲ ਰਹੇ ਮਤਭੇਦਾਂ 'ਤੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ਪਾਰਟੀ ਨਾਲ ਕਦੇ ਵੀ ਮਤਭੇਦ ਨਹੀਂ ਰਿਹਾ।
ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਸੀ ਕਿ ਪ੍ਰਚਾਰ ਕਮੇਟੀ ਦੀ ਮੀਟਿੰਗ ਵਿੱਚ ਮੁੱਖ ਤੌਰ 'ਤੇ ਇਸ ਗੱਲ 'ਤੇ ਚਰਚਾ ਕੀਤੀ ਗਈ ਕਿ ਜਿਨ੍ਹਾਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਜੰਤਰ-ਮੰਤਰ 'ਤੇ ਧਰਨਾ ਦਿੱਤਾ ਹੈ, ਉਨ੍ਹਾਂ ਦਾ ਸਾਡੇ ਵੱਲੋਂ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਤਿੰਨ ਲੋਕ ਸਭਾ ਮੈਂਬਰ ਗੁਰਜੀਤ ਔਜਲਾ, ਰਵਨੀਤ ਸਿੰਘ ਬਿੱਟੂ ਅਤੇ ਜਸਬੀਰ ਸਿੰਘ ਡਿੰਪਾ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਕਦੇ ਵੀ ਕੋਈ ਮਤਭੇਦ ਨਹੀਂ ਰਿਹਾ।
ਇਹ ਵੀ ਪੜੋ: Assembly Election 2022: ਕਾਂਗਰਸ ਪਾਰਟੀ ਨਾਲ ਕਦੇ ਕੋਈ ਮਤਭੇਦ ਨਹੀਂ- ਜਾਖੜ