ETV Bharat / city

ਹਾਈ ਕਮਾਂਡ ਨੂੰ ਮਿਲੇ ਨਵਜੋਤ ਸਿੰਘ ਸਿੱਧੂ, ਸੂਬੇ ਦੀ ਤਰੱਕੀ ਲਈ ਰੋਡ-ਮੈਪ ਕੀਤਾ ਸਾਂਝਾ - ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਹਾਈ ਕਮਾਂਡ ਦੀ ਮੀਟਿੰਗ

ਲੰਬੇ ਸਮੇਂ ਤੋਂ ਚੁੱਪੀ ਧਾਰੀ ਬੈਠੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸਿੱਧੂ ਨੇ ਪ੍ਰੈਸ ਨੋਟ ਜਾਰੀ ਕਰ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਮੁਲਾਕਾਤਾਂ ਦੌਰਾਨ ਉਨ੍ਹਾਂ ਨੇ ਹਾਈ ਕਮਾਂਡ ਨੂੰ ਪੰਜਾਬ ਦੀ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਇਆ।

ਲੰਬੇ ਸਮੇਂ ਤੋਂ ਚੁੱਪ ਨਵਜੋਤ ਸਿੰਘ ਸਿੱਧੂ ਨੇ ਕੀਤੀ ਕਾਂਗਰਸ ਹਾਈ ਕਮਾਂਡ ਨਾਲ ਮੁਲਾਕਾਤ

author img

By

Published : Feb 27, 2020, 11:13 AM IST

Updated : Feb 27, 2020, 11:20 AM IST

ਨਵੀਂ ਦਿੱਲੀ: ਲੰਬੇ ਸਮੇਂ ਤੋਂ ਚੁੱਪੀ ਧਾਰੀ ਬੈਠੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸਿੱਧੂ ਨੇ ਪ੍ਰੈਸ ਨੋਟ ਜਾਰੀ ਕਰ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪ੍ਰੈਸ ਨੋਟ ਵਿੱਚ ਲਿਖਿਆ ਕਿ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਦਿੱਲੀ ਸੱਦਿਆ ਗਿਆ ਸੀ ਅਤੇ 25 ਫਰਵਰੀ ਨੂੰ ਉਨ੍ਹਾਂ ਨੇ ਕਾਂਗਰਸ ਦੇ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਰਿਹਾਇਸ਼ 'ਤੇ 40 ਮਿੰਟ ਮੁਲਾਕਾਤ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਅਤੇ ਜਰਨਲ ਸਕੱਤਰ ਦੋਵਾਂ ਨਾਲ ਜਨਪਥ ਵਿਖੇ 1 ਘੰਟੇ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਕਾਤਾਂ ਦੌਰਾਨ ਉਨ੍ਹਾਂ ਨੇ ਹਾਈ ਕਮਾਂਡ ਨੂੰ ਪੰਜਾਬ ਦੀ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲੈ ਕੇ ਆਉਣ ਅਤੇ ਪੰਜਾਬ ਨੂੰ ਆਤਮ-ਨਿਰਭਰ ਬਣਾਉਣ ਦੇ ਆਪਣੇ ਰੋਡ-ਮੈਪ ਤੋਂ ਵੀ ਜਾਣੂ ਕਰਵਾਇਆ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਜਾਪਾਨ 'ਚ ਫਸੇ 119 ਭਾਰਤੀਆਂ ਤੇ 4 ਮੁਲਕਾਂ ਦੇ 5 ਨਾਗਰਿਕ ਭਾਰਤ ਪੰਹੁਚੇ

ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਵੇ ਮੁਲਾਕਾਤਾਂ ਵਿੱਚ ਹਾਈ ਕਮਾਂਡ ਨੇ ਉਨ੍ਹਾਂ ਦੀ ਗੱਲ ਨੂੰ ਠਰੰਮੇ ਅਤੇ ਗੌਰ ਨਾਲ ਸੁਣਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਉਸ ਦੀ ਗੁਆਚੀ ਖੁਸ਼ਹਾਲੀ ਦਿਵਾਉਣ ਖ਼ਾਤਰ ਅਤੇ ਉਸ ਨੂੰ ਪੈਰਾਂ ਸਿਰ ਖੜ੍ਹੇ ਕਰਨ ਦੇ ਆਪਣੇ ਰੋਡ-ਮੈਪ ਨੂੰ ਉਹ ਪਿਛਲੇ ਕਈ ਸਾਲਾਂ ਤੋਂ ਮੰਤਰੀ-ਮੰਡਲ ਅਤੇ ਆਮ ਲੋਕਾਂ ਵਿਚਕਾਰ ਰੱਖਦੇ ਰਹੇ ਹਨ।

Last Updated : Feb 27, 2020, 11:20 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.