ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਦੇ ਲਈ ਪੰਜ ਨਾਵਾਂ ਦਾ ਐਲਾਨ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਬੀਤੇ ਦਿਨ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਿਲ ਕਰ ਵੀ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਰਾਜਸਭਾ ਦੇ ਲਈ ਐਲਾਨੇ ਗਏ ਉਮੀਦਵਾਰਾਂ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਵਿਰੋਧੀਆਂ ਵੱਲੋਂ ਇਸ ਨੂੰ ਪੰਜਾਬ ਦੇ ਨਾਲ ਧੋਖਾ ਦੱਸਿਆ ਜਾ ਰਿਹਾ ਹੈ।
-
New batteries for the Delhi remote control , it’s blinking ….. Harbhajan is an exception , the rest are batteries and betrayal of Punjab ! @ArvindKejriwal
— Navjot Singh Sidhu (@sherryontopp) March 22, 2022 " class="align-text-top noRightClick twitterSection" data="
">New batteries for the Delhi remote control , it’s blinking ….. Harbhajan is an exception , the rest are batteries and betrayal of Punjab ! @ArvindKejriwal
— Navjot Singh Sidhu (@sherryontopp) March 22, 2022New batteries for the Delhi remote control , it’s blinking ….. Harbhajan is an exception , the rest are batteries and betrayal of Punjab ! @ArvindKejriwal
— Navjot Singh Sidhu (@sherryontopp) March 22, 2022
ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਰਿਮੋਟ ਕੰਟਰੋਲ ਦੇ ਲਈ ਨਵੀਂ ਬੈਟਰੀਆਂ ਚਮਕ ਰਹੀਆਂ ਹਨ। ਹਰਭਜਨ ਅਪਵਾਦ ਹੈ ਬਾਕੀ ਬੈਟਰੀਆਂ ਹਨ ਅਤੇ ਪੰਜਾਬ ਦੇ ਨਾਲ ਧੋਖਾ ਹੈ।
'ਆਪ' ਵੱਲੋਂ ਇਨ੍ਹਾਂ ਨਾਵਾਂ ਦਾ ਕੀਤਾ ਗਿਆ ਐਲਾਨ
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਡਾ. ਸੰਦੀਪ ਪਾਠਕ ਦਾ ਨਾਮ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਵਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਵੀ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਜਿਨ੍ਹਾਂ ਵੱਲੋਂ ਬੀਤੇ ਦਿਨ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ ਹਨ।
ਇਹ ਸੀਟਾਂ ਖਾਲੀ ਹੋ ਰਹੀਆਂ ਹਨ
ਪੰਜਾਬ ਵਿੱਚ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋਂ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਤੇ ਨਰੇਸ਼ ਗੁਜਰਾਲ ਤੋਂ ਇਲਾਵਾ ਭਾਜਪਾ ਦੇ ਸ਼ਵੇਤ ਮਲਿਕ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਇਨ੍ਹਾਂ ਵਿੱਚੋਂ ਪ੍ਰਤਾਪ ਸਿੰਘ ਬਾਜਵਾ ਵੀ ਇਸ ਵਾਰ ਕਾਦੀਆਂ ਤੋਂ ਵਿਧਾਇਕ ਬਣੇ ਹਨ।
31 ਮਾਰਚ ਨੂੰ ਪੈਣਗੀਆਂ ਵੋਟਾਂ
ਦੱਸ ਦਈਏ ਕਿ ਉਮੀਦਵਾਰਾਂ ਵੱਲੋਂ 22 ਮਾਰਚ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। 31 ਮਾਰਚ ਨੂੰ ਰਾਜ ਸਭਾ ਦੇ ਮੈਂਬਰਾਂ ਦੇ ਲਈ ਵੋਟਿੰਗ ਹੋਵੇਗੀ। ਜਿਸ ਦੇ ਨਤੀਜੇ ਇਸੇ ਦਿਨ ਸ਼ਾਮ 5 ਵਜੇ ਤੱਕ ਐਲਾਨ ਦਿੱਤੇ ਜਾਣਗੇ।
ਇਹ ਵੀ ਪੜੋ: ਨਰਮਾ ਖ਼ਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਆਪ ਆਗੂਆਂ ਨੇ ਕਿਸਾਨ ਜਥੇਬੰਦੀ ਤੋਂ ਮੰਗੀ ਮੁਆਫੀ