ETV Bharat / city

ਸੋਨੀਆ ਗਾਂਧੀ ਨੂੰ ਚਿੱਠੀ ਲਿਖ ਨਵਜੋਤ ਸਿੱਧੂ ਨੇ ਫਿਰ ਚੁੱਕੇ ਸਵਾਲ, ਕਿਹਾ... - letter to Congress President

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਮੁੱਦਿਆਂ ਨੂੰ ਚੁੱਕਿਆ ਗਿਆ ਹੈ। ਜਿਸ 'ਚ ਉਨ੍ਹਾਂ ਸਵਾਲ ਚੁੱਕੇ ਨੇ ਕਿ 18 ਨੁਕਾਤੀ ਏਜੰਡੇ 'ਤੇ ਹੁਣ ਤੱਕ ਕੰਮ ਨਹੀਂ ਕੀਤਾ ਗਿਆ ਹੈ।

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ
author img

By

Published : Oct 17, 2021, 1:04 PM IST

Updated : Oct 17, 2021, 1:43 PM IST

ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਵਾਰ ਪਲਟਵਾਰ ਦਾ ਦੌਰ ਲਗਾਤਾਰ ਜਾਰੀ ਹੈ। ਇਸ ਨੂੰ ਲੈਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕੌਮੀ ਹਾਈਕਮਾਨ ਨੂੰ ਚਿੱਠੀ ਲਿਖ ਕੇ ਸਵਾਲ ਖੜੇ ਕੀਤੇ ਹਨ। ਇਸ 'ਚ ਨਵਜੋਤ ਸਿੱਧੂ ਵਲੋਂ ਸੋਨੀਆ ਗਾਂਧੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਚਿੱਠੀ 'ਚ ਪੰਜਾਬ ਨਾਲ ਸਬੰਧਿਤ ਕਈ ਮੁੱਦਿਆਂ ਨੂੰ ਵੀ ਚੁੱਕਿਆ ਹੈ। ਸਿੱਧੂ ਨੇ ਚਿੱਠੀ 'ਚ ਹਾਈਕਮਾਨ ਵਲੋਂ ਦਿੱਤੇ 18 ਨੁਕਾਤੀ ਏਜੰਡਿਆਂ ਸਬੰਧੀ ਵੀ ਗੱਲਬਾਤ ਕੀਤੀ ਹੈ।

ਇੰਨ੍ਹਾਂ ਮੁੱਦਿਆਂ ਦਾ ਕੀਤਾ ਜਿਕਰ

ਸਿੱਧੂ ਨੇ ਹਾਈਕਮਾਨ ਨੂੰ ਲਿਖੀ ਚਿੱਠੀ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ 'ਚ ਇਨਸਾਫ ਦੇਣ ਤੋਂ ਇਲਾਵਾ, ਲੈਂਡ ਮਾਫੀਆ, ਰੇਤ ਮਾਫੀਆ, ਸ਼ਰਾਬ ਮਾਫੀਆ, ਟ੍ਰਾਂਸਪੋਰਟ ਮਾਫੀਆ, ਮਹਿੰਗੀ ਬਿਜਲੀ, ਨਸ਼ਾ, ਬੇਰੁਜ਼ਗਾਰੀ ਤੇ ਗਰੀਬ ਪਿੱਛੜੇ ਵਰਗ ਦੀ ਭਲਾਈ ਲਈ ਕੰਮ ਕਰਨ ਦੀ ਰੂਪ ਰੇਖਾ ਦਿੱਤੀ ਹੈ। ਸਿੱਧੂ ਦਾ ਕਹਿਣਾ ਕਿ ਇਹ ਕਾਂਗਰਸ ਦੇ ਲਈ ਵਿਧਾਨ ਸਭਾ ਚੋਣਾਂ 'ਚ ਮੀਲ ਪੱਥਰ ਸਾਬਤ ਹੋ ਸਕਦੇ ਹੈ।

1
1

2017 ਚੋਣਾਂ ਦਾ ਦਿੱਤਾ ਹਵਾਲਾ

ਨਵਜੋਤ ਸਿੱਧੂ ਨੇ ਕਿਹਾ ਕਿ 17 ਸਾਲਾਂ ਤੱਕ ਲੋਕਾਂ ਦੇ ਵਿੱਚ ਰਹਿੰਦਿਆਂ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਦੇ ਹਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿਕਾਸ ਮਾਡਲ ਦੇ ਤਹਿਤ, ਸਰਕਾਰ ਦਾ ਪੈਸਾ ਨਿੱਜੀ ਹੱਥਾਂ ਵਿੱਚ ਨਹੀਂ ਜਾਣਾ ਚਾਹੀਦਾ, ਕਿਸੇ ਦੀਆਂ ਜੇਬਾਂ ਨਹੀਂ ਭਰਨੀਆਂ ਚਾਹੀਦੀਆਂ। ਇਸ ਲਈ ਉਨ੍ਹਾਂ 55 ਹਲਕਿਆਂ ਵਿੱਚ ਕੰਪੇਨਿੰਗ ਕੀਤੀ ਅਤੇ ਅਤੇ 53 ਸੀਟਾਂ ਜਿੱਤੀਆਂ, ਅਸੀਂ ਲੋਕ ਪੱਖੀ ਏਜੰਡੇ ਦੇ ਤਹਿਤ ਜਿੱਤੇ ਹਾਂ, ਅਸੀਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਲੋਕਤੰਤਰੀ ਅਧਿਕਾਰ ਅਤੇ ਆਰਥਿਕ ਅਧਿਕਾਰ ਪੰਜਾਬ ਦੇ ਲੋਕਾਂ ਨੂੰ ਵਾਪਸ ਦਿੱਤੇ ਜਾਣਗੇ। ਨਵਜੋਤ ਸਿੱਧੂ ਨੇ ਲਿਖਿਆ ਕਿ ਉਹ ਪਿਛਲੇ 18 ਸਾਲਾਂ ਤੋਂ ਕੈਬਨਿਟ ਮੰਤਰੀ ਵਜੋਂ, ਵਿਧਾਇਕ ਵਜੋਂ ਅਤੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਸੂਬੇ ਦੇ ਲੋਕਾਂ ਲਈ ਅਣਥੱਕ ਮਿਹਨਤ ਕਰ ਰਹੇ ਹਨ।

2
2

'ਮੁੱਖ ਮੰਤਰੀ ਨੇ ਨਹੀਂ ਕੀਤਾ ਏਜੰਡਿਆਂ 'ਤੇ ਕੰਮ'

ਨਵਜੋਤ ਸਿੱਧੂ ਨੇ ਚਿੱਠੀ 'ਚ ਲਿਖਿਆ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਨੂੰ ਉਪਰ ਚੁੱਕਣ ਲਈ ਇਹ ਸਾਡੇ ਕੋਲ ਆਖ਼ਰੀ ਮੌਕਾ ਹੈ। ਪੰਜਾਬ ਦੇ ਲੋਕਾਂ ਦੇ ਦਿਲਾਂ 'ਚ ਕੀ ਹੈ ਅਤੇ ਉਨ੍ਹਾਂ ਦੇ ਮੁੱਦੇ ਕੀ ਹਨ, ਇਹ ਤੁਸੀ ਵੀ ਚੰਗੀ ਤਰ੍ਹਾਂ ਜਾਣਦੇ ਹੋ। ਉਨ੍ਹਾਂ ਲਿਖਿਆ ਕਿ ਤੁਸੀਂ 18 ਨੁਕਾਤੀ ਏਜੰਡੇ ਪਿਛਲੇ ਮੁੱਖ ਮੰਤਰੀ ਨੂੰ ਵੀ ਦਿੱਤੇ ਸੀ, ਅਤੇ ਪ੍ਰਧਾਨ ਹੋਣ ਦੇ ਨਾਤੇ ਮੇਰੀ ਜਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਏਜੰਡੇ ਹੁਣ ਤੱਕ ਉਸ ਤਰ੍ਹਾਂ ਹੀ ਪਏ ਹਨ, ਉਨ੍ਹਾਂ 'ਤੇ ਹੁਣ ਤੱਕ ਕੋਈ ਕੰਮ ਨਹੀਂ ਹੋਇਆ ਹੈ।

3
3

'ਕੇਂਦਰ ਵਲੋਂ ਪੰਜਾਬ ਨਾਲ ਕੀਤਾ ਮਤਭੇਦ'

ਸਿੱਧੂ ਨੇ ਲਿਖਿਆ ਕਿ ਭਾਰਤ ਦਾ ਸਭ ਤੋਂ ਅਮੀਰ ਸੂਬਿਆਂ 'ਚ ਪੰਜਾਬ ਵੀ ਕਦੇ ਸ਼ਾਮਲ ਸੀ, ਪਰ ਅੱਜ ਇਹ ਕਰਜ਼ ਹੇਠ ਆ ਗਿਆ ਹੈ। ਇਥੇ ਗਰੀਬ ਹੋਰ ਗਰੀਬ ਹੋ ਰਿਹਾ ਹੈ ਅਤੇ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 25 ਸਾਲ ਦੀ ਗ੍ਰਾਸ ਮਿਸ ਮੈਨੇਜਮੈਂਟ ਦੇ ਕਾਰਨ ਇਹ ਹੋਇਆ ਹੈ। 7 ਸਾਲਾਂ ਤੋਂ ਭਾਜਪਾ ਨੇ ਜੀਐਸਟੀ ਦੀ ਬਕਾਇਆ ਰਕਮ 'ਤੇ, ਰੂਰਲ ਵਿਕਾਸ ਫੰਡ ਪੇਮੈਂਟ, ਪੋਸਟ ਮੈਟ੍ਰਿਕ ਸਕਾਲਰਸ਼ਿਪ ਪੇਮੈਂਟ ਅਤੇ ਹੋਰ ਕਈ ਅਜਿਹੀਆਂ ਪੇਮੈਂਟ ਜੋ ਕੇਂਦਰ ਨੇ ਪੰਜਾਬ ਨੂੰ ਦੇਣੀ ਸੀ, ਉਸ 'ਚ ਪੰਜਾਬ ਨਾਲ ਮਤਭੇਦ ਕੀਤਾ ਗਿਆ।

'ਸੂਬੇ ਦੀ ਸਰਕਾਰ ਨੂੰ ਜਾਰੀ ਕਰੋ ਨਿਰਦੇਸ਼'

ਸਿੱਧੂ ਨੇ ਲਿਖਿਆ ਕਿ ਪੰਜਾਬ ਨੂੰ ਆਪਣੇ ਵਿਕਾਸ ਅਤੇ ਵੱਖ-ਵੱਖ ਸਕੀਮਾਂ ਲਈ ਹੋਰ ਕਰਜ਼ਾ ਚੁੱਕਣਾ ਪਿਆ, ਜਿਸ ਕਾਰਨ ਸੂਬੇ 'ਤੇ ਕਰਜ਼ ਵੱਧਦਾ ਚਲਾ ਗਿਆ। ਉਨ੍ਹਾਂ ਕਿਹਾ ਕਿ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਲਈ ਰਾਹੁਲ ਗਾਂਧੀ ਵਲੋਂ ਕੋਈ ਕਸਰ ਨਹੀਂ ਛੱਡੀ ਗਈ। ਪਰ ਇਸ ਦੇ ਨਾਲ ਹੀ ਆਖ਼ਰੀ ਮੌਕਾ ਹੈ ਕਿ ਡੈਮੇਜ ਕੰਟਰੋਲ ਕਰਨ ਦਾ ਅਤੇ ਬਾਦਲਾਂ ਦੇ ਪੰਜਾਬ 'ਚ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ, ਇਸ ਲਈ ਤੁਹਾਨੂੰ ਅਪੀਲ ਹੈ ਕਿ ਸੂਬਾ ਸਰਕਾਰ ਨੂੰ ਨਿਰਦੇਸ਼ ਦਿਓ ਕਿ ਉਹ ਇਸ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ।

4
4

'ਮਿਲਣ ਦਾ ਮੰਗਿਆ ਸਮਾਂ'

ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਮਿਲਣ ਦਾ ਸਮਾਂ ਮੰਗਿਆ ਤਾਂ ਜੋ ਉਨ੍ਹਾਂ ਵਲੋਂ ਤਿਆਰ ਕੀਤੇ 13 ਨੁਕਾਤੀ ਏਜੰਡੇ ਨੂੰ ਦਿਖਾ ਸਕਣ, ਜੋ ਸਾਲ 2022 ਦੀਆਂ ਚੋਣਾਂ ਲਈ ਉਨ੍ਹਾਂ ਵਲੋਂ ਤਿਆਰ ਕੀਤੇ ਗਏ ਹਨ। ਮੈਨਿਫੈਸਟੋ ਦੇ ਤੌਰ 'ਤੇ ਇਹ ਏਜੰਡੇ ਪੁਰਾਣੇ ਏਜੰਡਿਆਂ ਨਾਲੋਂ ਵੱਖ ਹਨ, ਜੋ ਲੋਕਾਂ ਦੀ ਪਰਤੀਕਿਰਿਆ ਤੋਂ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਅਤੇ ਸਮਾਜ ਦੇ ਲੋਕਾਂ ਨਾਲ ਗੱਲਬਾਤ ਕਰਕੇ ਤਿਆਰ ਕੀਤੇ ਗਏ ਹਨ।

ਹੇਠ ਲਿਖੇ 13 ਏਜੰਡੇ ਕੀਤੇ ਤਿਆਰ:

ਬੇਅਦਬੀ ਦਾ ਇਨਸਾਫ਼

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਪਿਛਲੇ ਮੁੱਖ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਰੂਪ ਵਿਚ ਪੰਜਾਬ ਦੇ ਲੋਕ ਪੰਜਾਬ ਦੀ ਆਤਮਾ ਉੱਪਰ ਹੋਏ ਹਮਲੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।
ਨਸ਼ੇ

ਨਸ਼ੇ ਦੇ ਕੋੜ੍ਹ ਨੇ ਪੰਜਾਬ ਦੀ ਲਗਭਗ ਇੱਕ ਪੂਰੀ ਪੀੜ੍ਹੀ ਨੂੰ ਰੋਗੀ ਬਣਾ ਦਿੱਤਾ ਹੈ। ਅਜਿਹੀ ਵਿਕਰਾਲ ਸਮੱਸਿਆ ਦੇ ਹੱਲ ਲਈ ਠੋਸ ਕਾਰਵਾਈ ਦੀ ਲੋੜ ਹੁੰਦੀ ਹੈ, ਜਿਵੇਂ ਕਿ ਮੈਂ ਹਮੇਸ਼ਾਂ ਆਖਦਾ ਹਾਂ ਕਿ ਹਰ ਤਰ੍ਹਾਂ ਦਾ ਭ੍ਰਿਸ਼ਟਾਚਾਰ ਸਿਖਰ ਤੋਂ ਹੇਠਾਂ ਵੱਲ ਵਹਿੰਦਾ ਹੈ, ਇਸ ਲਈ ਭ੍ਰਿਸ਼ਟਾਚਾਰ ਨੂੰ ਨੱਥ ਉਪਰੋਂ ਪੈਣੀ ਚਾਹੀਦੀ ਹੈ। ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿੱਚ ਦਰਜ ਪੰਜਾਬ ਵਿੱਚ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛ ਤੁਰੰਤ ਲਾਜ਼ਮੀ ਗ੍ਰਿਫ਼ਤਾਰ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।​
ਖੇਤੀ

ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਜਿਵੇਂ ਕਿ ਅਸੀਂ ਸਾਰੇ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਪੰਜਾਬ ਸਰਕਾਰ ਨੂੰ ਇਹ ਐਲਾਨ ਕਰਕੇ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਉੱਤੇ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ, ਤਿੰਨ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ। ਜਿਵੇਂ ਅਸੀਂ ਸਤਲੁਜ-ਜਮਨਾ ਲਿੰਕ (SYL) ਦੇ ਮਾਮਲੇ ਵਿੱਚ ਕੀਤਾ ਸੀ, ਅਜਿਹੇ ਫ਼ੈਸਲਾਕੁਨ ਹੱਲ ਦੀ ਅੱਜ ਜ਼ਰੂਰਤ ਹੈ। ਨਾਲ ਹੀ ਲਾਜ਼ਮੀ ਹੈ ਕਿ ਇਸ ਹੱਲ ਨੂੰ ਜ਼ਮੀਨੀ ਪੱਧਰ ਉੱਪਰ ਢਾਂਚਾਗਤ ਤਬਦੀਲੀਆਂ ਲਿਆ ਕੇ ਆਧਾਰ ਦੇਣਾ ਚਾਹੀਦਾ ਹੈ। ਰਾਜ ਦੇ ਫੰਡਾਂ ਦੁਆਰਾ ਕਿਸਾਨਾਂ ਦੇ ਨਿਯੰਤਰਣ ਅਧੀਨ ਕੋਲਡ ਸਟੋਰਾਂ ਅਤੇ ਐਗਰੋ-ਪ੍ਰੋਸੈਸਿੰਗ ਉਦਯੋਗ ਵਰਗੇ ਬੁਨਿਆਦੀ ਢਾਂਚੇ ਦੀ ਉਸਾਰੀ, ਕਿਸਾਨਾਂ ਨੂੰ ਖੇਤੀਬਾੜੀ ਆਧਾਰਿਤ ਸਹਿਕਾਰੀ ਉੱਦਮਾਂ ਉੱਤੇ ਨਿਯੰਤਰਣ ਅਤੇ ਖ਼ੁਦਮੁਖ਼ਤਿਆਰੀ ਦੇਣ ਲਈ ਸਹਿਕਾਰਤਾ ਕਨੂੰਨਾਂ ਵਿਚ ਬਦਲਾਅ ਲਿਆਉਣਾ ਚਾਹੀਦਾ ਹੈ। ਸਹਿਕਾਰੀ ਸਭਾਵਾਂ ਦਾ ਵੱਧ ਤੋਂ ਵੱਧ ਵਿਸਤਾਰ ਕਰਨਾ ਚਾਹੀਦਾ ਹੈ ਤਾਂ ਜੋ ਸੀਮਾਂਤ ਅਤੇ ਛੋਟੇ ਕਿਸਾਨਾਂ ਦੀ ਭੰਡਾਰਨ, ਖੇਤੀ-ਪ੍ਰੋਸੈਸਿੰਗ ਅਤੇ ਵਪਾਰ ਤੱਕ ਪਹੁੰਚ ਬਣ ਸਕੇ। ਸਰਕਾਰੀ ਮਾਲਕੀ ਵਾਲੀਆਂ ਕਾਰਪੋਰੇਸ਼ਨਾਂ ਬਨਣ ਜੋ ਐਮ.ਐਸ.ਪੀ ਉੱਤੇ ਕੇਵਲ ਕਣਕ ਅਤੇ ਚਾਵਲ ਹੀ ਨਹੀਂ ਸਗੋਂ ਹੋਰ ਫ਼ਸਲਾਂ ਜਿਵੇਂ ਕਿ ਤੇਲ-ਬੀਜ ਅਤੇ ਦਾਲਾਂ ਵੀ ਖਰੀਦਣ। ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਫ਼ਲਾਂ-ਸਬਜ਼ੀਆਂ ਦੀ ਖਰੀਦ ਲਈ ਨੀਤੀ ਲਿਆਉਣੀ ਚਾਹੀਦੀ ਹੈ।
ਬਿਜਲੀ

ਸਾਰੇ ਘਰੇਲੂ ਖਪਤਕਾਰਾਂ, ਖਾਸ ਕਰਕੇ ਸਬਸਿਡੀ ਦੇ ਅਸਿੱਧੇ ਬੋਝ ਕਾਰਨ ਸਭ ਤੋਂ ਵੱਧ ਪੀੜਿਤ ਸ਼ਹਿਰੀ ਘਰੇਲੂ ਖਪਤਕਾਰਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ ਸਪਲਾਈ ਦੇਣੀ ਚਾਹੀਦੀ ਹੈ ਕਿਉਂਕਿ ਅਸੀਂ ਉਦਯੋਗਿਕ ਅਤੇ ਵਪਾਰਕ ਵਰਤੋਂ ਲਈ ਬਿਜਲੀ ਦਰਾਂ ਘਟਾਉਂਦੇ ਹਾਂ ਅਤੇ ਖੇਤੀ ਲਈ ਮੁਫ਼ਤ ਬਿਜਲੀ ਦਿੰਦੇ ਹਾਂ। ਸਾਨੂੰ ਸਾਰੇ ਘਰੇਲੂ ਖਪਤਕਾਰਾਂ ਨੂੰ ਨਿਰਧਾਰਤ ਬਿਜਲੀ ਸਬਸਿਡੀ ਦੇਣੀ ਚਾਹੀਦੀ ਹੈ, ਚਾਹੇ ਇਹ ਬਿਜਲੀ ਦੀ ਕੀਮਤ 3 ਰੁਪਏ ਪ੍ਰਤੀ ਯੂਨਿਟ ਤੱਕ ਘਟਾਉਣ ਦੇ ਰੂਪ ਵਿਚ ਹੋਵੇ ਜਾਂ ਸਭ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਰੂਪ ‘ਚ।
ਬਿਜਲੀ ਖਰੀਦ ਸਮਝੌਤੇ (PPAs)

ਸਾਡੇ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਬਿਜਲੀ ਖਰੀਦ ਸਮਝੌਤਿਆਂ ਉੱਤੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇ ਅਤੇ ਸਾਰੇ ਨੁਕਸਦਾਰ ਬਿਜਲੀ ਖਰੀਦ ਸਮਝੌਤੇ ਰੱਦ ਕੀਤੇ ਜਾਣ। ਇਸਦੇ ਨਾਲ ਹੀ ਦੇਸ਼ ਵਿੱਚ ਕੋਲੇ ਦੀ ਘਾਟ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸਸਤੀ ਸੂਰਜੀ ਊਰਜਾ ਅਤੇ ਆਮ ਘਰਾਂ ਦੀਆਂ ਛੱਤਾਂ ਤੇ ਤੇਜ਼ੀ ਨਾਲ ਵੱਡੇ ਪੱਧਰ ਉਪਰ ਸੰਸਥਾਈ ਇਮਾਰਤਾਂ ਉੱਪਰ ਗਰਿੱਡ ਨਾਲ ਜੁੜੇ ਸੋਲਰ ਪੈਨਲ ਲਗਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ ਨਾਲ ਪੰਜਾਬ ਨੂੰ ਬਿਜਲੀ ਮੰਗ ਦੀ ਪੂਰਤੀ ਵਾਸਤੇ ਸਮਾਰਟ, ਸਸਤੇ ਅਤੇ ਕੁਸ਼ਲ ਬਿਜਲੀ ਖਰੀਦ ਸਮਝੌਤਿਆਂ (PPAs) ਵੱਲ ਵਧਣਾ ਚਾਹੀਦਾ ਹੈ।
ਅਨੁਸੂਚਿਤ ਅਤੇ ਪੱਛੜੀਆਂ ਜਾਤੀਆਂ ਦੀ ਭਲਾਈ

ਸਰਕਾਰ ਵਿੱਚ ਸਹੂਲਤਾਂ ਤੋਂ ਸੱਖਣੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਹਾਈ ਕਮਾਂਡ ਦੁਆਰਾ ਦਲਿਤ ਮੁੱਖ ਮੰਤਰੀ ਦੀ ਨਿਯੁਕਤੀ ਦੇ ਪ੍ਰਗਤੀਸ਼ੀਲ ਫ਼ੈਸਲੇ ਤੋਂ ਬਾਅਦ ਵੀ ਇਸ ਵਰਗ ਨੂੰ ਸੂਬੇ ਵਿੱਚ ਬਰਾਬਰ ਮਾਤਰਾ ਵਿਚ ਪ੍ਰਤੀਨਿਧਤਾ ਨਹੀਂ ਮਿਲ ਰਹੀ। ਸਾਡੇ ਮੰਤਰੀ ਮੰਡਲ ਵਿੱਚ ਘੱਟੋ-ਘੱਟ ਇੱਕ ਮਜ਼੍ਹਬੀ ਸਿੱਖ, ਦੁਆਬੇ ਤੋਂ ਦਲਿਤਾਂ ਦਾ ਇਕ ਪ੍ਰਤੀਨਿਧ, ਮੰਤਰੀ ਮੰਡਲ ਵਿੱਚ ਪੱਛੜੀ ਜਾਤੀ ਭਾਈਚਾਰੇ ਦੇ ਘੱਟੋ-ਘੱਟ ਦੋ ਨੁਮਾਇੰਦੇ ਹੋਣੇ ਚਾਹੀਦੇ ਹਨ। ਰਾਖਵੇਂ ਹਲਕਿਆਂ ਦੇ ਵਿਕਾਸ ਲਈ 25 ਕਰੋੜ ਦਾ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ। ਨਾਲ ਹੀ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ 5 ਮਰਲੇ ਦੇ ਪਲਾਟ, ਹਰ ਦਲਿਤ ਪਰਿਵਾਰ ਲਈ ਪੱਕੀ ਛੱਤ ਲਈ ਰਕਮ, ਬੇਜ਼ਮੀਨੇ ਗਰੀਬਾਂ ਨੂੰ ਵਾਹੀਯੋਗ ਜ਼ਮੀਨ, ਪੜ੍ਹਾਈ ਜਾਰੀ ਰੱਖਣ ਵਾਸਤੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦਾ ਬਕਾਇਆ ਦਿੰਦਿਆਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸ਼ੁਰੂ ਕਰਨ ਤੇ ਜ਼ੁੰਮੇਵਾਰੀ ਤੈਅ ਕਰਨ ਦੇ ਕੀਤੇ ਆਪਣੇ ਵਾਅਦੇ ਸਾਨੂੰ ਪੂਰੇ ਕਰਨੇ ਚਾਹੀਦੇ ਹਨ।
ਰੁਜ਼ਗਾਰ

ਕਰਮਚਾਰੀ ਜੱਥੇਬੰਦੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਾਲ ਨਾਲ ਹਜ਼ਾਰਾਂ ਖਾਲੀ ਸਰਕਾਰੀ ਅਸਾਮੀਆਂ ਨੂੰ ਰੈਗੁਲਰ ਪੱਧਰ ‘ਤੇ ਭਰਨਾ ਚਾਹੀਦਾ ਹੈ। 20 ਤੋਂ ਵੱਧ ਯੂਨੀਅਨਾਂ (ਅਧਿਆਪਕ, ਡਾਕਟਰ, ਨਰਸਾਂ, ਲਾਈਨ-ਮੈਨ, ਸਫ਼ਾਈ-ਕਰਮਚਾਰੀ ਆਦਿ) ਰਾਜ ਭਰ ਵਿੱਚ ਵਿਰੋਧ ਕਰ ਰਹੀਆਂ ਹਨ। ਸਾਨੂੰ ਹਮਦਰਦੀ ਨਾਲ ਉਨ੍ਹਾਂ ਦੀਆਂ ਵਿਚਾਰ ਅਧੀਨ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਮੈਂ ਪ੍ਰਦੇਸ਼ ਕਾਂਗਰਸ ਨੂੰ ਮਿਲੀ ਹਰੇਕ ਅਰਜ਼ੀ ਅਤੇ ਮੰਗ-ਪੱਤਰ ਸਭ ਦੇ ਵਿਕਾਸ ਲਈ ਕਦਮ ਚੁੱਕਣ ਖ਼ਾਤਰ ਸੰਬੰਧਤ ਮੰਤਰਾਲੇ ਨੂੰ ਭੇਜ ਰਿਹਾ ਹਾਂ। ਸਰਕਾਰ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ਵਿਚ ਰੱਖਦਿਆਂ ਵਿਚਾਰ-ਵਟਾਂਦਰੇ, ਸਲਾਹ-ਮਸ਼ਵਰੇ ਲਈ ਆਪਣੇ ਬੂਹੇ ਖੁੱਲ੍ਹੇ ਰੱਖੇ ਅਤੇ ਜੋ ਵੀ ਕਰ ਸਕਦੀ ਹੈ ਹਰ ਹੀਲੇ ਕਰੇ।
ਸਿੰਗਲ ਵਿੰਡੋ ਸਿਸਟਮ

ਉਦਯੋਗ ਅਤੇ ਕਾਰੋਬਾਰ, ਉੱਨਤੀ ਅਤੇ ਵਿਕਾਸ ਦੇ ਸਭ ਤੋਂ ਵੱਡੇ ਵਾਹਕ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੇ ਸਮੇਂ ਦੌਰਾਨ ਬਾਦਲਾਂ ਦੁਆਰਾ ਖੜ੍ਹਾ ਕੀਤਾ ਗਿਆ ਮਾਫੀਆ ਰਾਜ, ਖੱਜਲ-ਖੁਆਰੀ ਵਾਲਾ ਮਾਹੌਲ ਅਤੇ ਭ੍ਰਿਸ਼ਟ ਸਰਕਾਰੀ ਨੀਤੀਆਂ ਕਾਰਨ ਕੰਪਨੀਆਂ ਪੰਜਾਬ ਛੱਡ ਦੂਜੇ ਸੂਬਿਆਂ ਵੱਲ ਭੱਜ ਰਹੀਆਂ ਹਨ ਨਤੀਜੇ ਵੱਜੋਂ ਪੰਜਾਬ ਵਿਚ ਤੇਜ਼ੀ ਨਾਲ ਉਦਯੋਗਿਕ ਪਤਨ ਹੋਇਆ ਹੈ। ਅਕਾਲੀਆਂ ਨੇ ਆਪਣੇ ਰਾਜ ਦੌਰਾਨ ਮੁਕਾਬਲੇ ਵਾਲੇ ਬਾਜ਼ਾਰਾਂ ਨੂੰ ਤਬਾਹ ਕਰ ਦਿੱਤਾ ਅਤੇ ਨਿਯੰਤਰਿਤ ਏਕਾਧਿਕਾਰ (ਜਿਵੇਂ ਸ਼ਰਾਬ, ਆਵਾਜਾਈ, ਕੇਬਲ ਆਦਿ) ਸਥਾਪਤ ਕੀਤੇ। ਪੰਜਾਬ ਦੇ ਨੌਜਵਾਨਾਂ ਕੋਲ ਐਗ੍ਰੋ-ਪ੍ਰੋਸੈਸਿੰਗ ਇੰਡਸਟਰੀ, ਬੁਣਾਈ (knitting) ਅਤੇ ਹੌਜ਼ਰੀ ਆਦਿ ਵਰਗੇ ਉਦਯੋਗਾਂ ਲਈ ਹੁਨਰ, ਗਿਆਨ ਅਤੇ ਉਤਪਾਦਨ ਸਮਰੱਥਾ ਵਧਾਉਣ ਵਾਲਾ ਆਪਸੀ ਤਾਲਮੇਲ ਹੈ, ਇਸ ਲਈ ਕਾਰੋਬਾਰ ਕਰਨ ਦੀ ਸੌਖ (EODB) ਵਧਾਉਣ ਅਤੇ ਅਜਿਹੇ ਉਦਯੋਗਾਂ ਨੂੰ ਪੰਜਾਬ ਵਾਪਸ ਲਿਆਉਣ ਉੱਤੇ ਵਧੇਰੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਕਾਰੋਬਾਰ ਨੂੰ ਸੌਖਾ ਬਣਾਉਣ (EODB) ਲਈ ਇੱਕ ਕਾਨੂੰਨੀ ਰੂਪ-ਰੇਖਾ ਬਨਾਉਣ ਵਿੱਚ ਕਾਬਿਲ-ਏ-ਤਾਰੀਫ਼ ਕੰਮ ਕੀਤਾ ਹੈ, ਪਰ ਪ੍ਰਬੰਧਕੀ ਅੰਕੜੇ ਅਤੇ ਖੋਜ ਅਧਿਐਨ ਦਰਸਾਉਂਦੇ ਹਨ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ ਅਹਿਮ ਕਾਨੂੰਨੀ ਵਿਵਸਥਾਵਾਂ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰਦੇ। ਸੋ ਕਾਰੋਬਾਰ ਕਰਨ ਨੂੰ ਸੌਖਾ (EODB) ਬਨਾਉਣ ਦੇ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਵਧੇਰੇ ਸੁਧਾਰਾਂ ਨੂੰ ਲਾਗੂ ਕਰਨ, ਸਮਾਂਬੱਧ ਸਿੰਗਲ ਵਿੰਡੋ ਕਲੀਅਰੈਂਸ ਨੂੰ ਸਮਰੱਥ ਬਣਾਉਣ, ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗਾਂ ਉੱਤੇ ਵਿਸ਼ੇਸ਼ ਧਿਆਨ ਦੇ ਨਾਲ ਨਾਲ ਛੋਟੇ ਅਤੇ ਮੱਧ ਉਦਯੋਗਾਂ (MSMEs) ਨੂੰ ਸਹਾਇਤਾ ਦੇਣ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।
ਔਰਤਾਂ ਅਤੇ ਯੁਵਾ ਸਸ਼ਕਤੀਕਰਨ

ਨੌਜਵਾਨਾਂ ਅਤੇ ਔਰਤਾਂ ਨੂੰ ਸਸ਼ਕਤ ਕਰਨਾ ਸਮਾਜਿਕ ਪਰਿਵਰਤਨ, ਆਰਥਿਕ ਉੱਨਤੀ ਅਤੇ ਤਕਨਾਲੋਜੀਕਲ ਖੋਜਾਂ ਦੀ ਕੁੰਜੀ ਹੈ। ਪੰਜਾਬ ਦੇ ਨੌਜਵਾਨਾਂ ਅਤੇ ਔਰਤਾਂ ਦੀ ਸ਼ਮੂਲੀਅਤ ਵਧਾਉਣ ਅਤੇ ਇਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਸ਼ਾਸਨ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਤੇ ਉਨ੍ਹਾਂ ਨੂੰ ਤਾਕਤ ਦੇਣ ਲਈ ਪੰਜਾਬ ਨੂੰ ਨੌਜਵਾਨਾਂ ਲਈ ਵਿਸ਼ੇਸ਼ ਨੀਤੀ ਲਿਆਉਣੀ ਚਾਹੀਦੀ ਹੈ। ਖੇਡਾਂ, ਹੁਨਰ ਵਿਕਾਸ ਅਤੇ ਸਟਾਰਟਅਪ ਸੱਭਿਆਚਾਰ ਲਈ ਬੁਨਿਆਦੀ ਢਾਂਚਾ ਉਸਾਰਨ ਅਤੇ ਵਧਾਉਣ ਉੱਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਮਾਨਯੋਗ ਕਾਂਗਰਸ ਪ੍ਰਧਾਨ ਜੀ ਤੁਹਾਡੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਔਰਤਾਂ ਲਈ 50% ਰਾਖਵਾਂਕਰਨ ਲਾਗੂ ਕਰਨ ਦਾ ਵਿਸ਼ੇਸ਼ ਮੌਕਾ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਵੱਜੋਂ ਮੈਨੂੰ ਪ੍ਰਾਪਤ ਹੋਇਆ। ਰਾਜਨੀਤੀ, ਸ਼ਾਸਨ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਔਰਤਾਂ ਦੀ ਸ਼ਮੂਲੀਅਤ ਵਧਾਉਣ ਲਈ ਅਜਿਹੇ ਹੋਰ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਸ਼ਰਾਬ

2017 ਵਿੱਚ ਸਾਡੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਤੋਂ ਲੈ ਕੇ ਮੈਂ ਇਸ ਮੁੱਦੇ ਲਈ ਲੜ ਰਿਹਾ ਹਾਂ। ਤਾਮਿਲਨਾਡੂ ਵਾਂਗ ਪੰਜਾਬ ਸ਼ਰਾਬ ਦੇ ਵਪਾਰ ਨੂੰ ਸੂਬਾ ਸਰਕਾਰ ਦੁਆਰਾ ਚਲਾਈ ਜਾ ਰਹੀ ਕਾਰਪੋਰੇਸ਼ਨ ਅਧੀਨ ਲਿਆ ਕੇ ਇਸ ਉੱਪਰ ਆਪਣਾ ਏਕਾਧਿਕਾਰ ਸਥਾਪਤ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਖ਼ੁਦ ਡਿਸਟਿਲਰੀਆਂ ਅਤੇ ਸ਼ਰਾਬ ਦੇ ਠੇਕਿਆਂ ਦੀ ਮਾਲਕ ਹੋਣੀ ਚਾਹੀਦੀ ਹੈ, ਜਿਸ ਨਾਲ ਹਜ਼ਾਰਾਂ ਨੌਕਰੀਆਂ ਦੇ ਨਾਲ ਨਾਲ ਰਾਜ ਨੂੰ ਘੱਟੋ-ਘੱਟ 20,000 ਕਰੋੜ ਰੁਪਏ ਤੋਂ ਵੱਧ ਸਾਲਾਨਾ ਮਾਲੀਆ ਮਿਲੇਗਾ।
ਰੇਤਾ ਖੁਦਾਈ

ਰੇਤਾ ਇੱਕ ਆਮ ਕੁਦਰਤੀ ਸਾਧਨ ਹੈ ਜਿਸ ਉੱਪਰ ਲੋਕਾਂ ਦਾ ਹੱਕ ਹੈ, ਨਾ ਕਿ ਕੁੱਝ ਕੁ ਤਾਕਤਵਰ ਲੋਕਾਂ ਦਾ। ਰੇਤੇ ਦੀ ਖੁਦਾਈ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੋਕਾਂ ਦੀ ਭਲਾਈ ਲਈ ਅਤੇ ਸੂਬੇ ਲਈ ਨਿਰੰਤਰ ਮਾਲੀਆ ਕਮਾਉਣ ਵਾਸਤੇ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਕੋਲ ਖਪਤਕਾਰਾਂ ਨੂੰ ਨਿਰਧਾਰਤ ਦਰਾਂ 'ਤੇ ਸਸਤਾ ਰੇਤਾ ਮੁਹੱਈਆ ਕਰਦੇ ਹੋਏ ਰੇਤ ਮਾਈਨਿੰਗ ਤੋਂ ਘੱਟੋ -ਘੱਟ 2000 ਕਰੋੜ ਸਾਲਾਨਾ ਮਾਲੀਆ ਕਮਾਉਣ ਦੀ ਸਮਰੱਥਾ ਹੈ। ਪਰ ਬਾਦਲ ਸਰਕਾਰ ਦੌਰਾਨ ਪੰਜਾਬ ਨੇ ਪ੍ਰਤੀ ਸਾਲ ਸਿਰਫ਼ 40 ਕਰੋੜ ਕਮਾਈ ਕੀਤੀ, ਜੋ ਸਾਡੇ ਸ਼ਾਸਨ ਦੌਰਾਨ ਕੁੱਝ ਸੌ ਕਰੋੜ ਰੁਪਏ ਤੱਕ ਵਧ ਗਈ। ਸਾਨੂੰ ਮੁਫ਼ਤ ਰੇਤੇ ਦੇ ਜਾਲ ਵਿੱਚ ਨਹੀਂ ਫਸਣਾ ਚਾਹੀਦਾ ਅਤੇ ਇਸਨੂੰ ਮਾਫੀਆ ਲਈ ਮੁਫ਼ਤ ਉਪਲਬਧ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਰੇਤਾ ਮੁਫ਼ਤ ਹੋਣ ਦੇ ਬਾਵਜੂਦ ਵੀ ਆਮ ਲੋਕਾਂ ਤੋਂ ਆਵਾਜਾਈ ਅਤੇ ਮਜ਼ਦੂਰੀ ਦੇ ਖਰਚੇ ਲਏ ਜਾਣਗੇ। ਰਾਜ ਨੂੰ ਹਰ ਲੋੜਵੰਦ ਖਪਤਕਾਰ ਲਈ ਰੇਤ ਦੀ ਵਾਜਬ ਕੀਮਤ ਨਿਰਧਾਰਤ ਕਰਨੀ ਚਾਹੀਦੀ ਹੈ ਅਤੇ ਇਸਦੀ ਵਿਕਰੀ ਲਈ ਇੱਕ ਆਨਲਾਈਨ ਪੋਰਟਲ ਸਥਾਪਤ ਕਰਨਾ ਚਾਹੀਦਾ ਹੈ। ਲੰਮੇ ਸਮੇਂ ਲਈ ਰੇਤੇ ਦੀ ਸਪਲਾਈ ਖ਼ਾਤਰ ਸਟਾਕ ਯਾਰਡ ਅਤੇ ਸਰਕਾਰੀ ਮਾਲਕੀ ਵਾਲੇ ਟ੍ਰਾਂਸਪੋਰਟ ਨੈਟਵਰਕ ਸਥਾਪਤ ਕਰਨ ਵਾਸਤੇ ਰੇਤਾ ਖੁਦਾਈ ਨਿਗਮ (Sand Mining Corporation) ਸਥਾਪਤ ਹੋਣੀ ਚਾਹੀਦੀ ਹੈ।
ਆਵਾਜਾਈ

ਕੁਸ਼ਲਤਾ ਨਾਲ ਪ੍ਰਬੰਧਿਤ ਜਨਤਕ ਆਵਾਜਾਈ ਰਾਹੀਂ ਪੰਜਾਬ ਕੋਲ ਕਿਸੇ ਜਨਤਕ ਨਿਵੇਸ਼ ਦੁਆਰਾ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਕੇ ਰੁਜ਼ਗਾਰ ਵਧਾਉਣ ਦੇ ਨਾਲ ਨਾਲ ਹਜ਼ਾਰਾਂ ਕਰੋੜ ਦੀ ਕਮਾਈ ਕਰਨ ਦੀ ਸਮਰੱਥਾ ਹੈ। ਸਾਡੇ ਮੌਜੂਦਾ ਟਰਾਂਸਪੋਰਟ ਮੰਤਰੀ ਪਹਿਲਾਂ ਹੀ ਕੁਸ਼ਲਤਾ ਨਾਲ ਕੰਮ ਕਰ ਰਹੇ ਹਨ। ਪੰਜਾਬ ਦੀਆਂ ਸੜਕਾਂ ਉੱਤੇ ਚੱਲ ਰਹੀਆਂ 13,000 ਗ਼ੈਰ-ਕਾਨੂੰਨੀ ਜਾਂ ਬਗ਼ੈਰ ਪਰਮਿਟ ਬੱਸਾਂ ਨੂੰ ਹਟਾ ਕੇ, ਪੰਜਾਬ ਦੇ ਨੌਜਵਾਨਾਂ ਨੂੰ ਪਰਮਿਟ ਜਾਰੀ ਕਰਕੇ, ਪੀ.ਆਰ.ਟੀ.ਸੀ ਦੇ ਅਧੀਨ ਲਾਭਦਾਇਕ ਰੂਟ ਲਿਆ ਕੇ, ਪੀ.ਆਰ.ਟੀ.ਸੀ ਦੀਆਂ ਲਗਜ਼ਰੀ ਬੱਸਾਂ ਨੂੰ ਬਾਦਲ ਦੀਆਂ ਬੱਸਾਂ ਦੀ ਥਾਂ ਚਲਾ ਕੇ ਸਾਨੂੰ ਆਵਾਜਾਈ ਮੰਤਰੀ ਦੀ ਪਿੱਠ ‘ਤੇ ਜ਼ਰੂਰ ਖੜ੍ਹਣਾ ਚਾਹੀਦਾ ਹੈ। ਸਾਧਾਰਨ ਬੱਸਾਂ ਉੱਤੇ ਸੜਕ ਟੈਕਸ ਲਗਜ਼ਰੀ ਬੱਸਾਂ ਨਾਲੋਂ ਜ਼ਿਆਦਾ ਹੈ, ਹਾਲਾਂਕਿ ਨਿੱਜੀ ਲਗਜ਼ਰੀ ਬੱਸਾਂ ਉੱਤੇ ਆਮ ਬੱਸਾਂ ਨਾਲੋਂ ਜ਼ਿਆਦਾ ਟੈਕਸ ਲਗਾਇਆ ਜਾਣਾ ਚਾਹੀਦਾ ਹੈ।
ਕੇਬਲ ਮਾਫੀਆ

ਸੂਬੇ ਦੀ ਆਮਦਨ ਵਧਾਉਣ, ਹਜ਼ਾਰਾਂ ਨੌਕਰੀਆਂ ਦਾ ਰਾਹ ਖੋਲ੍ਹਣ ਅਤੇ ਸੂਬੇ ਵਿੱਚ ਬਾਦਲਾਂ ਦੁਆਰਾ ਚਲਾਏ ਜਾ ਰਹੇ ਕੇਬਲ ਮਾਫੀਆ ਦਾ ਲੱਕ ਭੰਨ੍ਹਣ ਲਈ "ਪੰਜਾਬ ਮਨੋਰੰਜਨ ਅਤੇ ਮਨੋਰੰਜਨ ਟੈਕਸ (ਸਥਾਨਕ ਸਰਕਾਰਾਂ ਦੁਆਰਾ ਵਸੂਲੀ ਅਤੇ ਉਗਰਾਹੀ) ਬਿੱਲ 2017" ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।

Last Updated : Oct 17, 2021, 1:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.