ETV Bharat / city

ਸਿੱਧੂ ਦਾ ਮੂਡ ਹੋਇਆ ਠੀਕ, ਕਿਹਾ- ‘ਆਲ ਇਜ਼ ਵੈੱਲ’ - ਸਿੱਧੂ ਦਾ ਮੂਡ

ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਹਰੀਸ਼ ਰਾਵਤ, ਮੰਤਰੀਆਂ ਤੋਂ ਇਲਾਵਾ ਸੂੂਬੇ ਦੇ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਦਾ ਇੱਕ ਅਹਿਮ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਆਲ ਇਜ ਵੈੱਲ। ਸਿੱਧੂ ਦੇ ਇਸ ਬਿਆਨ ਤੋਂ ਅੰਦਾਜੇ ਲਗਾਏ ਚੱਲ ਰਹੇ ਹਨ ਕਿ ਸਿੱਧੂ ਦੀ ਪੰਜਾਬ ਕਾਂਗਰਸ ਚੱਲ ਰਹੀ ਨਾਰਾਜ਼ਗੀ ਦੂਰ ਹੋ ਗਈ ਹੈ।

ਸਿੱਧੂ ਦਾ ਮੂਡ ਹੋਇਆ ਠੀਕ, ਕਿਹਾ- ‘ਆਲ ਇਜ਼ ਵੈੱਲ’

author img

By

Published : Nov 2, 2021, 11:07 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਕਾਰ ਚੱਲ ਰਹੀ ਖਾਨਾਜੰਗੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਕੀਤੀ ਜਾ ਰਹੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹੇ।

ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕਹਿੰਦੇ ਨਜ਼ਰ ਆਏ ਹਨ ਕਿ ALL IS WELL ਯਾਨੀ ਕਿ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਕਸਮਕਸ ਖਤਮ ਹੋ ਗਈ ਹੈ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਦਿਨ੍ਹਾਂ ਤੋਂ ਆਪਣੀ ਹੀ ਸਰਕਾਰ ਦੇ ਉੱਪਰ ਸਵਾਲ ਖੜ੍ਹੇ ਕਰ ਰਹੇ ਸਨ। ਹੁਣ ਇਸ ਮੀਟਿੰਗ ਤੋਂ ਜਾਪ ਰਿਹਾ ਹੈ ਕਿ ਕਾਂਗਰਸ ਦਾ ਆਪਸੀ ਕਲੇਸ਼ ਖਤਮ ਹੋ ਗਿਆ।

ਸਿੱਧੂ ਦਾ ਮੂਡ ਹੋਇਆ ਠੀਕ, ਕਿਹਾ- ‘ਆਲ ਇਜ ਵੈੱਲ’

ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਬਹੁਤ ਹੀ ਸਾਜਗਾਰ ਮਾਹੌਲ ਦੇ ਵਿੱਚ ਇਹ ਮੀਟਿੰਗ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦਾ ਵੀ ਜਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਹ ਸੂਬੇ ਭਰ ਦੇ ਵਿੱਚ ਜਾਣਗੇ। ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰੀਸ਼ ਚੌਧਰੀ ਅਤੇ ਨਵਜੋਤ ਸਿੰਘ ਸਿੱਧੂ ਪੰਜਾਬ ਵੱਲੋਂ ਇਕੱਠੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ।

ਇਸ ਮੀਟਿੰਗ ਨੂੰ ਲੈ ਕੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਬਿਆਨ ਸਾਹਮਣੇ ਆਇਆ ਹੈ। ਕੋਟਲੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਕੋਲ ਇੱਕੋ-ਇੱਕੋ ਵਿਕਲਪ ਕਾਂਗਰਸ ਹੈ ਜੋ ਸੂਬੇ ਦਾ ਵਿਕਾਸ ਕਰ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਦਾ ਕੈਪਟਨ ਦੇ ਅਸਤੀਫੇ ਨੂੰ ਲੈ ਕੇ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਭਾਜਪਾ ਦੋਸਤੀ ਕਰਨਗੇ ਲੋਕ ਉਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।

ਇਸ ਮੌਕੇ ਕਾਂਗਰਸ ਵਿਧਾਇਕ ਹਰਜੋਤ ਸਿੰਘ ਕਮਲ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਨੂੰ ਸਹੀ ਤਰੀਕੇ ਨਾਲ ਸੰਭਾਲਿਆ ਨਹੀਂ ਤੇ ਹੁਣ ਉਹ ਅਸਤੀਫਾ ਦੇ ਗਏ ਹਨ। ਉਨ੍ਹਾਂ ਨਾਲ ਹੀ ਕੈਪਟਨ ਵਲੋਂ ਬਣਾਈ ਨਵੀਂ ਪਾਰਟੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

ਦਰਅਸਲ ਹਰੀਸ਼ ਚੌਧਰੀ ਦੇ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਵਿਧਾਇਕਾਂ ਅਤੇ ਸਾਬਕਾ ਕਾਂਗਰਸੀ ਉਮੀਦਵਾਰਾਂ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਨੂੰ ਕੈਪਟਨ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੈਪਟਨ ਨੇ ਬਣਾਈ ਨਵੀਂ 'ਪੰਜਾਬ ਲੋਕ ਕਾਂਗਰਸ' ਪਾਰਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.