ETV Bharat / city

ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ ਕੈਪਟਨ ! - ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਦੇ ਉਮੀਦਵਾਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀਆਂ ਤਿਆਰੀਆਂ ਤੋਂ ਬਾਅਦ ਇੱਕ ਹੋਰ ਚਰਚਾ ਤੇਜ਼ ਹੋ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਦੇ ਉਮੀਦਵਾਰ ਦੀ ਗੱਲ ਆਖੀ ਜਾ ਰਹੀ ਹੈ।

ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ ਕੈਪਟਨ

author img

By

Published : Jul 2, 2022, 3:58 PM IST

Updated : Jul 2, 2022, 4:56 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨ ਜਾ ਰਹੇ ਹਨ। ਉੱਥੇ ਹੀ ਹੁਣ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬੀਜੇਪੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਦਾਰੀ ਵੀ ਸੌਪ ਸਕਦੀ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੀਐੱਮ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਚੰਗੇ ਸਬੰਧ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਬੀਜੇਪੀ ਚ ਰਲੇਵੇ ਤੋਂ ਬਾਅਦ ਉਨ੍ਹਾਂ ਦੀ ਉਮੀਦਵਾਰੀ ਐਲਾਨ ਕੀਤੀ ਜਾ ਸਕਦੀ ਹੈ।

ਕੈਪਟਨ ਦੇ ਸਹਾਰੇ ਵੱਡਾ ਦਾਅ: ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਚੱਲਦੇ ਬੀਜੇਪੀ ਨੂੰ ਪੰਜਾਬ ਦੇ ਲੋਕਾਂ ਦੇ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਸਹਾਰੇ ਬੀਜੇਪੀ ਵੱਡਾ ਦਾਅ ਖੇਡਣ ਦੀ ਤਿਆਰੀ ਕਰ ਰਹੇ ਹਨ। ਬੀਜੇਪੀ ਦੀ ਨਜ਼ਰ ਪੰਜਾਬ ਦੀਆਂ 13 ਸੀਟਾਂ ’ਤੇ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸਹਾਰੇ ਬੀਜੇਪੀ ਆਪਣਾ ਰਸਤਾ ਸਾਫ ਕਰਨ ’ਤੇ ਲੱਗੀ ਹੋਈ ਹੈ।

ਵਿਰੋਧੀਆਂ ਦੇ ਨਿਸ਼ਾਨੇ ’ਤੇ ਕੈਪਟਨ: ਇੱਕ ਪਾਸੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੂੰ ਬੀਜੇਪੀ ਵੱਲੋਂ ਦਿੱਤੀ ਜਾਣ ਵਾਲੀ ਜ਼ਿੰਮੇਦਾਰੀ ’ਤੇ ਵਿਰੋਧੀ ਪਾਰਟੀਆਂ ਦੀ ਪ੍ਰਤੀਕ੍ਰਿਰਿਆ ਵੀ ਸਾਹਮਣੇ ਆਉਣ ਲੱਗੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਸੀਨੀਅਰ ਨੇਤਾ ਹਨ ਪਰ ਅਸੀਂ ਸਾਰੇ ਜਾਣਦੇ ਹਾਂ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਪੀਐੱਲਸੀ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਕੋਈ ਸੀਟ ਨਹੀਂ ਜਿੱਤ ਸਕੀ।

ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕੋਲ ਕੋਈ ਵਿਕਲਪ ਨਹੀਂ ਬਚਿਆ, ਇਸ ਲਈ ਉਹ ਭਾਜਪਾ ਨਾਲ ਹੱਥ ਮਿਲਾਉਣਗੇ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਭਾਜਪਾ ਦਾ ਦੇਸ਼ ਵਿੱਚ ਆਧਾਰ ਜ਼ਰੂਰ ਹੈ ਪਰ ਪੰਜਾਬ ਵਿੱਚ ਨਹੀਂ। ਚਾਹੇ ਅਕਾਲੀ ਦਲ ਜਾਂ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਭਾਜਪਾ ਨਾਲ ਹੱਥ ਮਿਲਾ ਲਵੇ ਤਾਂ ਪੰਜਾਬ ਵਿੱਚ ਇਸ ਦਾ ਕੋਈ ਅਸਰ ਨਹੀਂ ਪਵੇਗਾ।

ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ ਕੈਪਟਨ

'ਈਡੀ ਦੀ ਵਰਤੋਂ ਨਾਲ ਕੁਝ ਵੀ ਕੀਤਾ ਜਾ ਸਕਦੈ': ਕੈਪਟਨ ਅਮਰਿੰਦਰ ਸਿੰਘ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦੀ ਚਰਚਾ ਦੇ ਸਵਾਲ ’ਤੇ ਜਵਾਬ ਵਿੱਚ ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਭਾਜਪਾ ਦਾ ਆਪਣਾ ਮਾਮਲਾ ਹੈ, ਉਹ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਨਾਲ-ਨਾਲ ਰਾਜਪਾਲ ਵੀ ਬਣਾ ਸਕਦੇ ਹਨ। ਇਸ ਦੇ ਨਾਲ ਹੀ ਈਡੀ ਇਸ ਦੀ ਵਰਤੋਂ ਕਰਨ ਨਾਲ ਕੋਈ ਵੀ ਉਸ ਦੇ ਪੈਰੀਂ ਪੈ ਸਕਦਾ ਹੈ। ਇਹ ਉਨ੍ਹਾਂ ਦੀ ਆਪਣੀ ਪਾਰਟੀ ਦੀ ਗੱਲ ਹੈ।

ਵਿਦੇਸ਼ ਗਏ ਹੋਏ ਕੈਪਟਨ ਅਮਰਿੰਦਰ ਸਿੰਘ: ਕਾਬਿਲੇਗੌਰ ਹੈ ਕਿ ਫਿਲਹਾਲ ਕੈਪਟਨ ਅਮਰਿੰਦਰ ਸਿੰਘ ਆਪਣੀ ਰੀੜ੍ਹ ਦੀ ਹੱਡੀ ਦਾ ਆਪਰੇਸ਼ਨ ਕਰਵਾਉਣਂ ਦੇ ਲਈ ਵਿਦੇਸ਼ ਗਏ ਹੋਏ ਹਨ। ਜਾਣਕਾਰੀ ਹੈ ਕਿ ਉਹ ਅਗਲੇ ਹਫਤੇ ਭਾਰਤ ਆਉਣਗੇ। ਇਸ ਤੋਂ ਬਾਅਦ ਹੀ ਪਾਰਟੀ ਦੇ ਰਲੇਵੇ ਸਬੰਧੀ ਕਾਰਵਾਈ ਸ਼ੁਰੂ ਹੋਵੇਗੀ।

ਇਹ ਵੀ ਪੜੋ: ਜਬਰਜਨਾਹ ਦੇ ਮਾਮਲੇ ’ਚ ਸਿਮਰਜੀਤ ਬੈਂਸ ਦਾ ਭਰਾ ਗ੍ਰਿਫਤਾਰ

Last Updated : Jul 2, 2022, 4:56 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.