ਚੰਡੀਗੜ੍ਹ: ਕਾਗਂਰਸ ਵਿਧਾਇਕ ਪਰਗਟ ਸਿੰਘ ਨੇ ਖੇਡ ਵਿਭਾਗ 'ਤੇ ਮੁੱਦੇ ਆਪਣੀ ਹੀ ਸਰਕਾਰ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਖੇਡ ਵਿਭਾਗ ਦੀ ਹਾਲਤ ਮਾੜੀ ਹੋਣ ਕਰਕੇ ਖਿਡਾਰੀਆਂ ਨੂੰ ਸੁਵਿਧਾਵਾਂ ਨਹੀ ਮਿਲ ਰਹੀਆਂ।
ਪਰਗਟ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਖੇਡ ਵਿਭਾਗ ਦੀ ਮਾੜੀ ਹਾਲਤ ਕਰਕੇ ਖਿਡਾਰੀਆਂ ਨੂੰ ਸੁਵਿਧਾਵਾਂ ਨਹੀਂ ਮਿਲ ਪਾਉਂਦੀਆਂ ਖੇਡ ਵਿਭਾਗ 'ਤੇ ਸਖਤੀ ਵਰਤਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਮੈਂ ਆਪਣੀ ਸਰਕਾਰ ਨੂੰ ਘੇਰਿਆ ਨਹੀਂ ਹੈ ਜਦੋਂਕਿ ਅੱਜ ਦੇ ਸਮੇਂ ਨਾਲ ਨੂੰ ਅੱਜ ਦੇ ਸਮੇਂ ਦੇ ਹਿਸਾਬ ਨੇ ਉਨ੍ਹਾਂ ਨੂੰ ਅੱਜ ਦੇ ਹਾਲਾਤਾਂ ਦੇ ਨਾਲ ਜਾਣੂ ਕਰਵਾਇਆ।ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਨੇ ਜਲੰਧਰ ਦੇ ਸਪੋਰਟਸ ਕਾਲਜ ਵਿੱਚ ਖਿਡਾਰੀਆਂ ਨੂੰ ਇਨਾਮ ਨਾ ਦੇਣ ਦਾ ਮੁੱਦਾ ਚੁੱਕਿਆ ਜਿਸ ਦੇ ਜਵਾਬ ਵਿੱਚ ਖੇਡ ਮੰਤਰੀ ਨੇ ਕਿਹਾ ਕਿ ਜਲਦ ਹੀ ਇਹ ਟਰਾਇਲ ਕੀਤੀ ਜਾਏਗੀ ਅਤੇ ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਦੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਸਪੋਰਟਸ ਨੂੰ ਅਪਗ੍ਰੇਡ ਕਰਨ ਦੇ ਲਈ ਵੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜੋ: ਪਾਕਿ ਦੇ ਸਾਬਕਾ ਹਾਈ ਕਮਿਸ਼ਨਰ ਨੇ ਭਾਰਤ ਨੂੰ ਦਿੱਤੀ ਯੁੱਧ ਦੀ ਧਮਕੀ
ਇਸ ਲਈ ਕਈ ਟੈਂਡਰ ਵੀ ਅਲਾਟ ਕੀਤੇ ਗਏ ਨੇ ਇਸ ਦੇ ਬਾਅਦ ਕਾਂਗਰਸੀ ਵਿਧਾਇਕ ਅਤੇ ਓਲੰਪੀਅਨ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ਦੇ ਖਿਲਾਫ ਤਿੱਖਾ ਹਮਲਾ ਕੀਤਾ ਉਨ੍ਹਾਂ ਨੇ ਕਿਹਾ ਕਿ ਸਾਡਾ ਖੇਡ ਵਿਭਾਗ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਜਿੱਥੋਂ ਤੱਕ ਖੇਡ ਮੰਤਰੀ ਟੈਂਡਰ ਅਲਾਟ ਕਰਨ ਦੀ ਗੱਲ ਕਰ ਰਹੇ ਨੇ ਉੱਥੇ ਹੀ ਸਾਡੇ ਕੋਲ ਇੱਕ ਨਿੱਕਰ ਖਰੀਦਣ ਜੋਗੇ ਵੀ ਪੈਸੇ ਨਹੀਂ ਨਹੀਂ ਉਹ ਸਦਨ ਨੂੰ ਗੁੰਮਰਾਹ ਕਰ ਰਹੇ ਹਨ।